ਕਤਲ ਕਰਨ ਵਾਲਾ ਮੁਲਜ਼ਮ 11 ਸਾਲ ਬਾਅਦ ਗ੍ਰਿਫ਼ਤਾਰ

Wednesday, Jul 10, 2024 - 02:04 PM (IST)

ਕਤਲ ਕਰਨ ਵਾਲਾ ਮੁਲਜ਼ਮ 11 ਸਾਲ ਬਾਅਦ ਗ੍ਰਿਫ਼ਤਾਰ

ਅਬੋਹਰ (ਸੁਨੀਲ) : ਨਗਰ ਥਾਣਾ-1 ਦੇ ਇੰਚਾਰਜ ਮਨਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਕਰੀਬ 11 ਸਾਲ ਬਾਅਦ ਧਾਰਾ 302 ਅਤੇ 364 ਦੇ ਮੁਲਜ਼ਮ ਕਿੱਕਰ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਵੱਟੂ ਥਾਣਾ ਬਰੀਵਾਲਾ, ਜ਼ਿਲ੍ਹਾ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਮਾਮਲੇ ’ਚ ਦੋ ਮੁਲਜ਼ਮ ਫ਼ਰਾਰ ਦੱਸੇ ਜਾ ਰਹੇ ਹਨ। ਥਾਣਾ ਇੰਚਾਰਜ ਮਨਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਜਾਣਕਾਰੀ ਦਿੰਦਿਆਂ ਸਿਟੀ ਥਾਣਾ ਇੰਚਾਰਜ ਮਨਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਨੰਬਰ-1 ਦੀ ਪੁਲਸ ਨੇ ਹਰਿੰਦਰ ਸਿੰਘ ਪੁੱਤਰ ਕੁਟਵਾਰੂ ਦੇ ਬਿਆਨਾਂ ਦੇ ਆਧਾਰ ’ਤੇ ਬਬਲੂ ਨੂੰ ਅਗਵਾ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰਨ ਦੇ ਦੋਸ਼ ’ਚ 22.2.2013 ਨੂੰ ਕਿੱਕਰ ਸਿੰਘ ਅਤੇ ਉਸ ਦੀ ਪਤਨੀ ਅਤੇ ਪੁੱਤਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।


author

Babita

Content Editor

Related News