ਨਸ਼ੇ ਤੇ ਕੁੱਟਮਾਰ ਕਰਨ ਦੇ ਮਾਮਲਿਆਂ ''ਚ ਨਾਮਜ਼ਦ ਮੁਲਜ਼ਮ ਗ੍ਰਿਫ਼ਤਾਰ

Tuesday, Aug 20, 2024 - 04:59 PM (IST)

ਨਸ਼ੇ ਤੇ ਕੁੱਟਮਾਰ ਕਰਨ ਦੇ ਮਾਮਲਿਆਂ ''ਚ ਨਾਮਜ਼ਦ ਮੁਲਜ਼ਮ ਗ੍ਰਿਫ਼ਤਾਰ

ਟਾਂਡਾ ਉੜਮੁੜ (ਪੰਡਿਤ, ਗੁਪਤਾ, ਜਸਵਿੰਦਰ) : ਟਾਂਡਾ ਪੁਲਸ ਨੇ ਨਸ਼ੇ ਅਤੇ ਲੜਾਈ-ਝਗੜੇ ਦੇ ਮਾਮਲੇ 'ਚ ਨਾਮਜ਼ਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਯੁਵਰਾਜ ਸਿੰਘ ਉਰਫ਼ ਜੁਗਰਾਜ ਲਾਲਾ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਖੱਖ ਦੇ ਰੂਪ ਵਿਚ ਹੋਈ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਅਤੇ ਇਸ ਦੇ ਸਾਥੀਆਂ ਦੇ ਖ਼ਿਲਾਫ਼ ਥਾਣਾ ਟਾਂਡਾ 'ਚ ਪਿਛਲੇ ਸਾਲ 9 ਸਤੰਬਰ ਨੂੰ ਐੱਨ. ਡੀ. ਪੀ. ਐੱਸ. ਐਕਟ ਅਤੇ ਹੋਰਨਾਂ ਧਾਰਾਵਾਂ ਅਧੀਨ ਅਤੇ 4 ਮਾਰਚ ਨੂੰ ਲੜਾਈ-ਝਗੜੇ ਦੇ ਸਬੰਧ 'ਚ ਦੋ ਮਾਮਲੇ ਦਰਜ ਹੋਏ ਸਨ, ਜਿਨ੍ਹਾਂ ਵਿਚ ਨਾਮਜ਼ਦ ਇਸ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 


author

Babita

Content Editor

Related News