ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ, ਫਿਰੋਜ਼ਪੁਰ ''ਚ ਫਾਇਰਿੰਗ ਮਾਮਲੇ ''ਚ ਲੋੜੀਂਦਾ ਮੁਲਜ਼ਮ ਗ੍ਰਿਫ਼ਤਾਰ
Saturday, Aug 30, 2025 - 02:26 PM (IST)

ਚੰਡੀਗੜ੍ਹ : ਪੰਜਾਬ ਪੁਲਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਫਿਰੋਜ਼ਪੁਰ ਵਿਖੇ ਇਕ ਕਾਰੋਬਾਰੀ ਨੂੰ ਨਿਸ਼ਾਨਾ ਬਣਾ ਕੇ ਕੀਤੀ ਗੋਲੀਬਾਰੀ ਦੀ ਘਟਨਾ 'ਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਦੀ ਟੀਮ ਨੇ ਮੁਲਜ਼ਮ ਜਗਰੋਸ਼ਨ ਸਿੰਘ ਵਾਸੀ ਨੌਸ਼ਹਿਰਾ ਪੰਨੂਆ, ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : ਅਸਲਾ ਲਾਇਸੈਂਸ ਅਪਲਾਈ ਕਰਨ ਨੂੰ ਲੈ ਕੇ ਆਈ ਵੱਡੀ ਖ਼ਬਰ, ਹੋ ਜਾਓ ਸਾਵਧਾਨ ਨਹੀਂ ਤਾਂ...
ਜਾਣਕਾਰੀ ਮੁਤਾਬਕ ਬੀਤੀ 14 ਅਗਸਤ ਨੂੰ ਫਿਰੋਜ਼ਪੁਰ ਵਿਖੇ ਕਾਰੋਬਾਰੀ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਗਈ ਸੀ, ਜਿਸ 'ਚ ਉਕਤ ਮੁਲਜ਼ਮ ਲੋੜੀਂਦਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੋਲੀਬਾਰੀ ਕਰਨ ਵਾਲੇ ਨੇ ਵਿਦੇਸ਼ੀ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਦੇ ਨਿਰਦੇਸ਼ਾਂ 'ਤੇ ਕੰਮ ਕੀਤਾ ਸੀ।
ਫਿਲਹਾਲ ਜ਼ੀਰਾ ਪੁਲਸ ਥਾਣੇ ਵਿਖੇ ਉਕਤ ਮੁਲਜ਼ਮ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਪੂਰੇ ਨੈੱਟਵਰਕ ਦਾ ਪਤਾ ਲਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8