ਹੈਰੋਇਨ ਸਮੇਤ 4 ਮੁਲਜ਼ਮ ਗ੍ਰਿਫ਼ਤਾਰ

Friday, Sep 12, 2025 - 02:34 PM (IST)

ਹੈਰੋਇਨ ਸਮੇਤ 4 ਮੁਲਜ਼ਮ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਪੁਲਸ ਨੇ ਵੱਖ-ਵੱਖ ਥਾਵਾਂ ਤੋਂ 4 ਮੁਲਜ਼ਮ ਗ੍ਰਿਫ਼ਤਾਰ ਕਰ ਕੇ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨ ਪੁਲਸ ਨੇ ਮੁਲਜ਼ਮ ਵਿਕਾਸ ਕੁਮਾਰ ਨੂੰ ਕੈਂਟ ਰਿੰਗ ਰੋਡ ਤੋਂ ਗ੍ਰਿਫ਼ਤਾਰ ਕਰ ਕੇ ਉਸ ਤੋਂ 9.93 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਸੀ. ਆਈ. ਏ.-1 ਟੀਮ ਨੇ ਕੈਨਾਲ ਕਾਲੋਨੀ ਪੁਲਸ ਨਾਲ ਮਿਲ ਕੇ ਮੁਲਜ਼ਮ ਕੇਸ਼ੀ ਨੂੰ ਊਧਮ ਸਿੰਘ ਨਗਰ ਤੋਂ ਗ੍ਰਿਫ਼ਤਾਰ ਕਰ ਕੇ ਉਸ ਤੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਸੇ ਤਰ੍ਹਾਂ ਕੋਟਫੱਤਾ ਪੁਲਸ ਨੇ ਰਾਮਗੜ੍ਹ ਭੂੰਦੜ ਨੇੜੇ ਮੁਲਜ਼ਮ ਮਾਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ 3.34 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇੱਥੇ ਮੌੜ ਪੁਲਸ ਨੇ ਮੁਲਜ਼ਮ ਗਗਨਦੀਪ ਸਿੰਘ ਨੂੰ ਪਿੰਡ ਯਾਤਰੀ ਅਤੇ ਜੋਧਪੁਰ ਪਾਖਰ ਰੋਡ ਤੋਂ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ, ਜਦੋਂ ਕਿ ਇਕ ਹੋਰ ਮੁਲਜ਼ਮ ਮਿਠਨਦੀਪ ਸਿੰਘ ਵਾਸੀ ਮੌੜ ਕਲਾਂ ਨੂੰ ਮੌੜ ਮੰਡੀ ਤੋਂ ਗ੍ਰਿਫ਼ਤਾਰ ਕਰ ਕੇ ਉਸ ਤੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News