ਦੇਸੀ ਪਿਸਤੌਲ ਤੇ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਦੋਸ਼ੀ ਗ੍ਰਿਫ਼ਤਾਰ
Wednesday, Dec 31, 2025 - 05:13 PM (IST)
ਫਿਰੋਜ਼ਪੁਰ (ਕੁਮਾਰ) : ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਚਲਾਉਂਦੇ ਹੋਏ ਏ. ਐੱਸ. ਆਈ. ਝਿਰਮਲ ਸਿੰਘ ਦੀ ਅਗਵਾਈ ਹੇਠ ਥਾਣਾ ਮਖੂ ਦੀ ਪੁਲਸ ਨੇ ਇੱਕ ਵਿਅਕਤੀ ਨੂੰ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸਦੇ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਝਿਰਮਲ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਥਾਣਾ ਮਖੂ ਏਰੀਆ ਵਿੱਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੇ ਸ਼ੱਕ ਦੇ ਆਧਾਰ 'ਤੇ ਗੁਰਜੀਤ ਸਿੰਘ ਗੁਰ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸਦੀ ਤਲਾਸ਼ੀ ਲੈਣ 'ਤੇ ਇੱਕ 32 ਬੋਰ ਦਾ ਦੇਸੀ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਹੋਏ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਦੋਸ਼ੀ ਤੋਂ ਪੁਲਸ ਪੁੱਛਗਿੱਛ ਕੀਤੀ ਜਾ ਰਹੀ ਹੈ।
