CIA ਸਟਾਫ਼ ਦੀ ਪੁਲਸ ਵਲੋਂ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਕਾਰਤੂਸਾਂ ਸਣੇ ਦੋਸ਼ੀ ਗ੍ਰਿਫ਼ਤਾਰ

Thursday, Nov 05, 2026 - 04:57 PM (IST)

CIA ਸਟਾਫ਼ ਦੀ ਪੁਲਸ ਵਲੋਂ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਕਾਰਤੂਸਾਂ ਸਣੇ ਦੋਸ਼ੀ ਗ੍ਰਿਫ਼ਤਾਰ

ਫਿਰੋਜ਼ਪੁਰ (ਕੁਮਾਰ) : ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਏ. ਐੱਸ. ਆਈ. ਗੁਰਦੇਵ ਸਿੰਘ ਦੀ ਅਗਵਾਈ 'ਚ ਰਾਜੀਵ ਕੁਮਾਰ ਉਰਫ਼ ਭੂਪਾ ਨਾਂ ਦੇ ਦੋਸ਼ੀ ਨੂੰ ਇੱਕ ਗੈਰ-ਕਾਨੂੰਨੀ ਪਿਸਤੌਲ, ਮੈਗਜ਼ੀਨ ਅਤੇ 2 ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਨਾਮਜ਼ਦ ਦੋਸ਼ੀ ਕੋਲ ਗੈਰ-ਕਾਨੂੰਨੀ ਹਥਿਆਰ ਹੈ, ਜੋ ਹਰ ਸਮੇਂ ਆਪਣੇ ਕੋਲ ਰੱਖਦਾ ਹੈ ਅਤੇ ਅੱਜ ਵੀ ਉਹ ਗੈਰ-ਕਾਨੂੰਨੀ ਹਥਿਆਰ ਲੈ ਕੇ ਫਿਰੋਜ਼ਪੁਰ ਸ਼ਹਿਰ ਤੋਂ ਕਿਲੇ ਵਾਲਾ ਚੌਂਕ ਵੱਲ ਜਾਂਦੀ ਸੜਕ 'ਤੇ ਕਿਸੇ ਲੁੱਟ ਦੀ ਵੱਡੀ ਘਟਨਾ ਨੂੰ ਅੰਜਾਮ ਦੇਣ ਲਈ ਖੜ੍ਹਾ ਹੈ।

ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਤੁਰੰਤ ਦੱਸੀ ਗਈ ਜਗ੍ਹਾ 'ਤੇ ਛਾਪੇਮਾਰੀ ਕਰਦੇ ਹੋਏ ਨਾਮਜ਼ਦ ਦੋਸ਼ੀ ਨੂੰ ਕਾਬੂ ਕੀਤਾ ਗਿਆ, ਜਿਸ ਤੋਂ ਇਹ ਗੈਰ-ਕਾਨੂੰਨੀ ਹਥਿਆਰ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


author

Babita

Content Editor

Related News