ਚੋਰੀ ਦੇ ਮੋਟਰਸਾਈਕਲ ਸਮੇਤ 1 ਗ੍ਰਿਫ਼ਤਾਰ
Sunday, Oct 22, 2017 - 02:14 PM (IST)
ਬਠਿੰਡਾ (ਸੁਖਵਿੰਦਰ)-ਕੈਨਾਲ ਕਾਲੋਨੀ ਪੁਲਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ।
ਜਾਣਕਾਰੀ ਅਨੁਸਾਰ ਹੌਲਦਾਰ ਸੁਖਰਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਅਮਰਪੁਰਾ ਬਸਤੀ ਵਿਖੇ ਨਾਕਾਬੰਦੀ ਦੌਰਾਨ ਦਲਵੀਰ ਸਿੰਘ ਵਾਸੀ ਦੀਪ ਨਗਰ ਨੂੰ ਇਕ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ। ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
