ਸੁਰਖੀਆਂ ''ਚ ਫਰੀਦਕੋਟ ਦੀ ਜੇਲ੍ਹ, ਪੁਲਸ ''ਚ ਨੌਕਰੀਆਂ ਦਿਵਾਉਣ ਦੇ ਨਾਂ ''ਤੇ ਠੱਗੀ ਕਰਨ ਵਾਲੇ ਗ੍ਰਿਫ਼ਤਾਰ ਸਰਗਨਾ ਦੀ ਹੋਈ ਮੌਤ

Wednesday, Dec 27, 2023 - 04:17 PM (IST)

ਸੁਰਖੀਆਂ ''ਚ ਫਰੀਦਕੋਟ ਦੀ ਜੇਲ੍ਹ, ਪੁਲਸ ''ਚ ਨੌਕਰੀਆਂ ਦਿਵਾਉਣ ਦੇ ਨਾਂ ''ਤੇ ਠੱਗੀ ਕਰਨ ਵਾਲੇ ਗ੍ਰਿਫ਼ਤਾਰ ਸਰਗਨਾ ਦੀ ਹੋਈ ਮੌਤ

ਫਰੀਦਕੋਟ (ਜਗਤਾਰ)- ਹਾਲ ਹੀ ਵਿੱਚ ਕੋਟਕਪੂਰਾ ਪੁਲਸ ਵੱਲੋਂ ਪੁਲਸ ਵਿਭਾਗ ਅਤੇ ਨਿਆਂਪਾਲਿਕਾ ਵਿੱਚ ਨੌਕਰੀਆਂ ਦਿਵਾਉਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸੇ ਗਿਰੋਹ ਦੇ ਗ੍ਰਿਫ਼ਤਾਰ ਕੀਤੇ ਗਏ ਸਰਗਨਾ ਜਗਪਾਲ ਸਿੰਘ ਦੀ ਜੇਲ੍ਹ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲਸ ਉਕਤ ਦੋਸ਼ੀ ਦਾ ਪੋਸਟਮਾਰਟਮ ਕਰਵਾ ਰਹੀ ਹੈ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। 

ਜ਼ਿਕਰਯੋਗ ਹੈ ਕਿ ਉਕਤ ਗਿਰੋਹ ਦਾ ਜ਼ਿਲ੍ਹਾ ਪੁਲਸ ਵੱਲੋਂ 16 ਦਸੰਬਰ ਨੂੰ ਪਰਦਾਫਾਸ਼ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਜਗਪਾਲ ਸਿੰਘ ਵਾਸੀ ਪਿੰਡ ਪੰਜਗਰਾਈ ਕਲਾਂ ਅਤੇ ਉਸ ਦੀ ਪਤਨੀ ਮਧੂ ਉਰਫ਼ ਕੁਲਵੀਰ ਕੌਰ ਨੂੰ ਪੁਲਸ ਨੇ ਹੋਰਨਾਂ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਦਾ ਮੁੱਖ ਮੁਲਜ਼ਮ ਜਗਪਾਲ ਸਿੰਘ ਇਨ੍ਹੀਂ ਦਿਨੀਂ ਜੁਡੀਸ਼ੀਅਲ ਰਿਮਾਂਡ 'ਤੇ ਸੀ ਅਤੇ ਐਤਵਾਰ ਨੂੰ ਜੇਲ੍ਹ 'ਚ ਉਸ ਦੀ ਤਬੀਅਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਆਂਦਾ ਗਿਆ ਪਰ ਉੱਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਸੋਮਵਾਰ ਨੂੰ ਮ੍ਰਿਤਕ ਜਗਪਾਲ ਸਿੰਘ ਦਾ ਪੋਸਟਮਾਰਟਮ ਕਰਵਾਇਆ ਹੈ।

ਇਹ ਵੀ ਪੜ੍ਹੋ : ਅੱਜ SIT ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਸਿੰਘ ਮਜੀਠੀਆ, ਜਾਣੋ ਕਿਉਂ

PunjabKesari

ਇਸ ਸਬੰਧੀ ਜੇਲ੍ਹ ਸੁਪਰਡੈਂਟ ਰਾਜੀਵ ਅਰੋੜਾ ਨੇ ਦੱਸਿਆ ਕਿ ਕੈਦੀ ਜਗਪਾਲ ਸਿੰਘ 20 ਦਸੰਬਰ ਨੂੰ ਜੇਲ੍ਹ ਆਇਆ ਸੀ ਅਤੇ 24 ਦਸੰਬਰ ਨੂੰ ਉਸ ਦੀ ਤਬੀਅਤ ਅਚਾਨਕ ਵਿਗੜ ਗਈ ਸੀ। ਜੇਲ੍ਹ ਦੇ ਡਾਕਟਰਾਂ ਵੱਲੋਂ ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਉਸ ਦਾ ਬੀਪੀ ਲਗਾਤਾਰ ਘੱਟਦਾ-ਵੱਧਦਾ ਪਿਆ ਸੀ। ਉਸ ਦੀ ਹਾਲਤ ਵਿਗੜਦੀ ਵੇਖ ਕੇ ਉਸ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਪਰ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

ਇਹ ਵੀ ਪੜ੍ਹੋ : ਸੰਤ ਸੀਚੇਵਾਲ ਦੇ ਯਤਨਾਂ ਸਦਕਾ ਰੂਸ ਦੀ ਜੇਲ੍ਹ ’ਚ ਫਸੇ 6 ਭਾਰਤੀ ਨੌਜਵਾਨ ਸਵਦੇਸ਼ ਪਰਤੇ, ਸੁਣਾਈ ਹੱਡਬੀਤੀ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News