ਵਿਭਾਗ ਦੀ ਵੱਡੀ ਕਾਰਵਾਈ : ਮਹਿੰਗੀਆਂ ਬ੍ਰਾਂਡਿਡ ਬੋਤਲਾਂ ’ਚ ਸਸਤੀ ਅਤੇ ਦੇਸੀ ਸ਼ਰਾਬ ਵੇਚਣ ਦੇ ਰੈਕੇਟ ਦਾ ਪਰਦਾਫਾਸ਼

Sunday, Mar 23, 2025 - 05:03 PM (IST)

ਵਿਭਾਗ ਦੀ ਵੱਡੀ ਕਾਰਵਾਈ : ਮਹਿੰਗੀਆਂ ਬ੍ਰਾਂਡਿਡ ਬੋਤਲਾਂ ’ਚ ਸਸਤੀ ਅਤੇ ਦੇਸੀ ਸ਼ਰਾਬ ਵੇਚਣ ਦੇ ਰੈਕੇਟ ਦਾ ਪਰਦਾਫਾਸ਼

ਲੁਧਿਆਣਾ (ਸੇਠੀ) - ਆਬਕਾਰੀ ਵਿਭਾਗ ਪੂਰਬੀ ਲੁਧਿਆਣਾ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਸ਼ਨੀਵਾਰ ਨੂੰ ਸਥਾਨਕ ਜਸਪਾਲ ਬਾਂਗੜ, ਲੋਹਾਰਾ ਰੋਡ ਕੰਗਣਵਾਲ ’ਚ ਸਥਿਤ ਇਕ ਸਮੱਗਲਰ ਦੇ ਘਰ ’ਚ ਛਾਪਾ ਮਾਰ ਕੇ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ |

ਇਹ ਵੀ ਪੜ੍ਹੋ :     ਵਿਕ ਗਿਆ Twitter ਦੀ ਪਛਾਣ ਵਾਲਾ ਆਈਕਾਨਿਕ Logo, ਜਾਣੋ ਕਿੰਨੀ ਲੱਗੀ ਨੀਲੇ ਪੰਛੀ ਦੀ ਬੋਲੀ

ਇਹ ਕਾਰਵਾਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ, ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ, ਆਬਕਾਰੀ ਕਮਿਸ਼ਨਰ ਵਰੁਣ ਰੂਜਮ, ਵਧੀਕ ਕਮਿਸ਼ਨਰ ਆਬਕਾਰੀ ਨਰੇਸ਼ ਦੂਬੇ, ਨਵ-ਨਿਯੁਕਤ ਡਿਪਟੀ ਕਮਿਸ਼ਨਰ ਤਰਸੇਮ ਚੰਦਰ (ਪਟਿਆਲਾ ਜ਼ੋਨ) ਅਤੇ ਲੁਧਿਆਣਾ ਪੂਰਬੀ ਰੇਂਜ ਦੀ ਸਹਾਇਕ ਕਮਿਸ਼ਨਰ ਸ਼ਿਵਾਨੀ ਗੁਪਤਾ ਦੀ ਯੋਗ ਅਗਵਾਈ ਹੇਠ ਕੀਤੀ ਗਈ । ਇਸ ਕਾਰਵਾਈ ਦੀ ਅਗਵਾਈ ਕਰਦਿਆਂ ਲੁਧਿਆਣਾ ਪੂਰਬੀ ਰੇਂਜ ਦੇ ਸਹਾਇਕ ਕਮਿਸ਼ਨਰ ਸ਼ਿਵਾਨੀ ਗੁਪਤਾ ਦੀ ਅਗਵਾਈ ਹੇਠ ਸ਼ਰਾਬ ਦਾ ਵੱਡਾ ਜਖੀਰਾ ਤੇ ਮਹਿੰਗੇ ਸਕਾਚ ਬ੍ਰਾਂਡਾਂ ਦੀਆਂ ਖਾਲੀ ਬੋਤਲਾਂ ’ਚ ਸਸਤੀ ਸ਼ਰਾਬ ਭਰ ਨ ਨਾਲ ਜੁੜੇ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ।

ਇਹ ਵੀ ਪੜ੍ਹੋ :     ਖ਼ੁਸ਼ਖ਼ਬਰੀ! DA 'ਚ 3% ਵਾਧੇ ਦਾ ਐਲਾਨ, ਜਾਣੋ ਕਿਹੜੇ ਮੁਲਾਜ਼ਮਾਂ ਨੂੰ ਮਿਲੇਗਾ ਇਸ ਦਾ ਲਾਭ

ਇਸ ਦੌਰਾਨ ਅਧਿਕਾਰੀਆਂ ਨੇ ਮੌਕੇ ਤੋਂ ਪ੍ਰੀਮੀਅਮ ਬ੍ਰਾਂਡਾਂ ਚਿਵਾਸ ਰੀਗਲ, ਗਲੇਨਲਿਵੇਟ, ਡੇਵਰ, ਜਿਮ ਬੀਮ, ਹੰਡਰਡ ਪਾਈਪਰਸ ਅਤੇ ਜੌਨੀ ਵਾਕਰ ਬਲੈਕ ਲੇਬਲ ਆਦਿ ਦੀਆਂ ਵੱਡੀ ਗਿਣਤੀ ’ਚ ਸ਼ਰਾਬ ਦੀਆਂ ਖਾਲੀ ਬੋਤਲਾਂ ਬਰਾਮਦ ਕੀਤੀਆਂ। ਇਸ ਦੌਰਾਨ ਅਧਿਕਾਰੀਆਂ ਨੂੰ ਹੈਰਾਨ ਕਰਨ ਵਾਲੀ ਗੱਲ ਇਹ ਸੀ ਕਿ ਇਨ੍ਹਾਂ ਪ੍ਰੀਮੀਅਮ ਦੀਆਂ ਬੋਤਲਾਂ ਨੂੰ ਸਸਤੇ ਬ੍ਰਾਂਡਾਂ ਅਤੇ ਦੇਸੀ ਸ਼ਰਾਬ ਨਾਲ ਭਰਿਆ ਜਾ ਰਿਹਾ ਸੀ ਅਤੇ ਫਿਰ ਬੇਖਬਰ ਖਰੀਦਦਾਰਾਂ ਨੂੰ ਉੱਚੀਆਂ ਕੀਮਤਾਂ 'ਤੇ ਵੇਚਿਆ ਜਾ ਰਿਹਾ ਸੀ।

ਇਹ ਵੀ ਪੜ੍ਹੋ :     Tesla ਦੀ ਭਾਰਤ 'ਚ ਐਂਟਰੀ, ਇਨ੍ਹਾਂ 4 ਦਿੱਗਜ ਕੰਪਨੀਆਂ ਨਾਲ ਹੋਏ ਅਹਿਮ ਸਮਝੌਤੇ

ਅਧਿਕਾਰੀਆਂ ਨੇ ਮੌਕੇ ਤੋਂ ਬਰਾਂਡ ਦੀਆਂ ਖਾਲੀ ਬੋਤਲਾਂ, 176 ਖੁੱਲ੍ਹੇ ਕੈਪਸ, 89 ਬੋਤਲਾਂ ਭਰੀਆ, ਸਸਤੀ ਸ਼ਰਾਬ ਦੀਆਂ 164 ਪੇਟੀਆਂ, 71 ਬੋਤਲਾਂ 'ਤੇ ਕਿਊਆਰ ਕੋਡ ਨਹੀ, 48 ਬੋਤਲਾਂ 'ਤੇ ਕਿਊਆਰ ਕੋਡ, 1 ਬੋਤਲ ਸੇਲ ਫਾਰ ਚੰਡੀਗੜ੍ਹ , 171 ਖਾਲੀ ਬ੍ਰਾਂਡਿਡ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ।

ਮੁਲਜ਼ਮ ਦੀ ਪਤਨੀ ਨੂੰ ਮੌਕੇ ’ਤੇ ਹੀ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਸਮੇਤ ਕੀਤਾ ਕਾਬੂ

ਜਾਣਕਾਰੀ ਦਿੰਦੇ ਹੋਏ ਸ਼ਿਵਾਨੀ ਗੁਪਤਾ ਨੇ ਦੱਸਿਆ ਕਿ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਹੈ, ਜਿਸ 'ਚ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਅਰੁਣ ਗੋਸਵਾਮੀ ਨਾਂ ਦਾ ਵਿਅਕਤੀ ਆਪਣੇ ਘਰ ’ਚ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰ ਰਿਹਾ ਹੈ, ਜਿਸ ਦੇ ਮੱਦੇਨਜ਼ਰ ਕਾਰਵਾਈ ਕਰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁੱਖ ਦੋਸ਼ੀ ਅਰੁਣ ਗੋਸਵਾਮੀ ਮੌਕੇ 'ਤੇ ਮੌਜੂਦ ਨਹੀਂ ਸੀ, ਜਦ ਕਿ ਉਸ ਦੀ ਪਤਨੀ ਰੇਣੂ ਗੋਸਵਾਮੀ ਨੂੰ ਅਧਿਕਾਰੀਆਂ ਨੇ ਵੱਡੀ ਖੇਪ ਸਮੇਤ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਇਸ ਸਬੰਧੀ ਸਥਾਨਕ ਪੁਲਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾ ਦਿਤੀ ਗਈ ਹੈ।

ਇਹ ਵੀ ਪੜ੍ਹੋ :     31 ਮਾਰਚ ਤੱਕ ਕਰ ਲਓ ਇਹ ਕੰਮ, ਨਹੀਂ ਤਾਂ ਬੰਦ ਹੋ ਜਾਵੇਗਾ UPI Payment

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Harinder Kaur

Content Editor

Related News