ਲੁੱਟ-ਖੋਹ ਦੀ ਤਿਆਰੀ ਕਰਦਾ ਮੁਲਜ਼ਮ ਦੇਸੀ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ

Sunday, Aug 04, 2024 - 10:25 AM (IST)

ਫਿਰੋਜ਼ਪੁਰ (ਕੁਮਾਰ) : ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਸਬ-ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਦੇਸੀ ਪਿਸਤੌਲ, ਮੈਗਜ਼ੀਨ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕਰਨ ਸਿੰਘ ਉਰਫ਼ ਬਾਸੀ ਨਾਂ ਦਾ ਵਿਅਕਤੀ ਕਥਿਤ ਤੌਰ ’ਤੇ ਆਪਣੇ ਕੋਲ ਨਾਜਾਇਜ਼ ਪਿਸਤੌਲ ਰੱਖਦਾ ਹੈ।

ਉਹ ਕੋਈ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿਚ ਸ਼ਮਸ਼ਾਨਘਾਟ ਰੋਡ ਮੱਖੂ ਤੋਂ ਪੈਦਲ ਆ ਰਿਹਾ ਹੈ ਤਾਂ ਪੁਲਸ ਪਾਰਟੀ ਵੱਲੋਂ ਇਸ ਜਾਣਕਾਰੀ ਦੇ ਆਧਾਰ ’ਤੇ ਤੁਰੰਤ ਛਾਪੇਮਾਰੀ ਕਰਦੇ ਹੋਏ ਨਾਮਜ਼ਦ ਵਿਅਕਤੀ ਨੂੰ ਕਾਬੂ ਕਰ ਲਿਆ। ਉਸ ਕੋਲੋਂ 32 ਬੋਰ ਦਾ ਦੇਸੀ ਪਿਸਤੌਲ, ਮੈਗਜ਼ੀਨ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਉਨ੍ਹਾ ਦੱਸਿਆ ਕਿ ਫੜ੍ਹੇ ਗਏ ਨੌਜਵਾਨ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
 


Babita

Content Editor

Related News