ਜਲੰਧਰ ''ਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਰੋਹਿਤ ਅਰੋੜਾ ਦੇ ਮਾਮਲੇ ''ਚ ਇਕ ਮੁਲਜ਼ਮ ਗ੍ਰਿਫ਼ਤਾਰ
Wednesday, Nov 15, 2023 - 10:53 AM (IST)
ਜਲੰਧਰ (ਮਹੇਸ਼)- ਬਾਂਸਾਂਵਾਲੀ ਗਲੀ ਰਾਮਾ ਮੰਡੀ ਵਾਸੀ ਰੋਹਿਤ ਅਰੋੜਾ ਉਰਫ਼ ਆਲੂ ਪੁੱਤਰ ਮਨਮੋਹਨ ਅਰੋੜਾ ਦੀ ਸੋਮਵਾਰ ਰਾਤ ਨੂੰ ਗੋਲ਼ੀ ਮਾਰ ਕੇ ਮੌਤ ਦੇ ਘਾਟ ਉਤਾਰਣ ਦੇ ਮਾਮਲੇ ’ਚ ਥਾਣਾ ਰਾਮਾ ਮੰਡੀ ਦੀ ਪੁਲਸ ਨੇ 1 ਗਗਨ ਅਰੋੜਾ ਪੁੱਤਰ ਕੁਲਵੰਤ ਰਾਏ ਅਰੋੜਾ ਨਾਂ ਦੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਸਿਵਲ ਹਸਪਤਾਲ ਤੋਂ ਉਸ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਘਰਵਾਲਿਆਂ ਨੂੰ ਸੌਂਪ ਦਿੱਤੀ ਗਈ ਹੈ।
ਪੁਲਸ ਕਮਿਸ਼ਨਰ ਜਲੰਧਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੁਲਸ ਨੇ ਰੋਹਿਤ ਦਾ ਕਤਲ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਰੁਕਮਣ ਰਾਣੀ ਉਰਫ਼ ਬੰਟੀ ਪਤਨੀ ਗਿਆਨ ਚੰਦ ਦੇ ਬਿਆਨਾਂ ’ਤੇ ਥਾਣਾ ਰਾਮਾ ਮੰਡੀ ’ਚ ਐੱਫ਼. ਆਈ. ਆਰ. ਦਰਜ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ’ਚ ਫਰਾਰ ਚੱਲ ਰਹੇ ਮੁਲਜ਼ਮ ਨੂੰ ਕਾਬੂ ਕਰਨ ’ਚ ਲਈ ਥਾਣਾ ਰਾਮਾ ਮੰਡੀ ਦੇ ਇੰਚਾਰਜ ਇੰਸ. ਰਾਜੇਸ਼ ਕੁਮਾਰ ਅਰੋੜਾ ਤੇ ਹੋਰ ਗਠਿਤ ਕੀਤੀ ਗਈ ਪੁਲਸ ਟੀਮਾਂ ਵੱਖ-ਵੱਖ ਥਾਵਾਂ ’ਤੇ ਰੇਡ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਸਾਰੇ ਮੁਲਜ਼ਮ ਬੇਨਕਾਬ ਕਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਦੇ ਸੀਨੀਅਰ IAS ਅਧਿਕਾਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਚੱਲੀ ਗੋਲ਼ੀ
ਸੀ. ਪੀ. ਚਾਹਲ ਨੇ ਇਹ ਵੀ ਦੱਸਿਆ ਕਿ ਰੋਹਿਤ ਕਤਲ ਕੇਸ ਅਤੇ ਦਕੋਹਾ ’ਚ ਜੂਏ ਦੇ ਅੱਡੇ ’ਤੇ ਜੂਏ ਦੇ ਪੈਸੇ ਲੁੱਟਣ ਨੂੰ ਲੈ ਕੇ ਚਲਾਈਆਂ ਗਈਆਂ ਗੋਲ਼ੀਆਂ ਦੇ ਮਾਮਲੇ ’ਚ ਦਕੋਹਾ (ਨੰਗਲ ਸ਼ਿਆਮਾ) ਪੁਲਸ ਚੌਕੀ ਇੰਚਾਰਜ ਮਦਨ ਸਿੰਘ ਦੀ ਲਾਪਰਵਾਹੀ ਸਾਹਮਣੇ ਆਉਣ ’ਤੇ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਅਤੇ ਪੁਲਸ ਲਾਈਨ ’ਚ ਭੇਜ ਕੇ ਉਨ੍ਹਾਂ ਦੀ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਕਮਿਸ਼ਨਰ ਨੇ ਫੋਨ ’ਤੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡਿਊਟੀ ’ਚ ਕਿਸੇ ਵੀ ਮੁਲਾਜ਼ਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੀ ਜਾਂਚ ਤੋਂ ਬਾਅਦ ਹੀ ਦਕੋਹਾ ਚੌਕੀ ਇੰਚਾਰਜ ’ਤੇ ਬਣਦੀ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ: ਭਾਈ-ਦੂਜ ਤੋਂ ਪਹਿਲਾਂ ਭੈਣ-ਭਰਾ ਨੇ ਇਕੱਠਿਆਂ ਦੁਨੀਆ ਨੂੰ ਕਿਹਾ ਅਲਵਿਦਾ, ਮੰਜ਼ਰ ਵੇਖ ਸਹਿਮੇ ਲੋਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711