ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ, ਦੁਬਈ ਤੋਂ ਮਿਲਦੀ ਸੀ ਕਮਾਂਡ

Thursday, Apr 30, 2026 - 12:40 PM (IST)

ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ, ਦੁਬਈ ਤੋਂ ਮਿਲਦੀ ਸੀ ਕਮਾਂਡ

ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਨਸ਼ਾ ਤਸਕਰੀ ਦੇ ਇਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ 'ਚ ਅਹਿਮ ਕਾਮਯਾਬੀ ਹਾਸਲ ਕੀਤੀ ਗਈ ਹੈ। ਖੁਫੀਆ ਜਾਣਕਾਰੀ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਨੇ ਅੱਡਾ ਮਨਾਵਾਲਾ, ਅੰਮ੍ਰਿਤਸਰ–ਜਲੰਧਰ ਹਾਈਵੇ ਨੇੜੇ ਇੱਕ ਵਿਅਕਤੀ ਨੂੰ 6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ

ਡੀ. ਜੀ. ਪੀ  ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਦੋਸ਼ੀ ਦੁਬਈ (ਯੂ.ਏ.ਈ.) ਵਿੱਚ ਬੈਠੇ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰਿਆਂ 'ਤੇ ਕੰਮ ਕਰ ਰਿਹਾ ਸੀ। ਅੰਤਰਪ੍ਰੀਤ ਸਿੰਘ, ਜੋ ਕਿ ਸੁਲਤਾਨਵਿੰਡ ਦਾ ਰਹਿਣ ਵਾਲਾ ਹੈ, ਪਹਿਲਾਂ ਤੋਂ ਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਈ ਮਾਮਲਿਆਂ ਵਿੱਚ ਲਿਪਤ ਰਹਿ ਚੁੱਕਾ ਹੈ ਅਤੇ ਉਸਦੇ ਖਿਲਾਫ ਵੱਖ-ਵੱਖ ਕੇਸ ਦਰਜ ਹਨ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਇਸ ਮਾਮਲੇ ਸਬੰਧੀ ਐਨ.ਡੀ.ਪੀ.ਐਸ. ਐਕਟ ਤਹਿਤ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਸ ਵੱਲੋਂ ਹੁਣ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਸੰਭਾਵਿਤ ਸਾਥੀਆਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ- ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News