ਪੰਜਾਬ ''ਚ ਹੈਰੋਇਨ ਦੀ ਵੱਡੀ ਖੇਪ ਨਾਲ ਮੁਲਜ਼ਮ ਗ੍ਰਿਫ਼ਤਾਰ
Monday, Apr 28, 2025 - 05:48 PM (IST)

ਅੰਮ੍ਰਿਤਸਰ- ਸਰਹੱਦ ਪਾਰ ਡਰੱਗ ਨੈੱਟਵਰਕ ਵਿਰੁੱਧ ਇੱਕ ਵੱਡੀ ਸਫਲਤਾ 'ਚ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅਟਾਰੀ ਨੇੜੇ ਇੱਕ ਖੁਫੀਆ ਕਾਰਵਾਈ ਦੌਰਾਨ ਅਟਾਰੀ ਦੇ ਵਸਨੀਕ ਬਲਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 3 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਖੇਪ ਦੀ ਅੰਤਰਰਾਸ਼ਟਰੀ ਪੱਧਰ ‘ਤੇ ਕੀਮਤ ਲਗਭਗ 21 ਕਰੋੜ ਰੁਪਏ ਹੈ। ਜ਼ਬਤ ਕੀਤੀ ਗਈ ਖੇਪ ਵਿੱਚ 6 ਪੈਕੇਟ ਸਨ ਜਿਨ੍ਹਾਂ ‘ਤੇ ਹੁੱਕ ਲੱਗੇ ਹੋਏ ਸਨ। ਇਹ ਸਪੱਸ਼ਟ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਹੈ।
ਇਹ ਵੀ ਪੜ੍ਹੋ- ਭਾਰਤ 'ਚ ਤੇਜ਼ੀ ਨਾਲ ਵੱਧ ਰਹੀ ਬੱਚਿਆਂ 'ਚ ਇਹ ਬੀਮਾਰੀ, ਹਰ ਸਾਲ ਆ ਰਹੇ 15 ਹਜ਼ਾਰ ਨਵੇਂ ਮਾਮਲੇ
ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਪੁਲਸ ਵੱਲੋਂ ਸਹਿ-ਮੁਲਜ਼ਮ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਅਤੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਜੁੜੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਇਹ ਵੀ ਪੜ੍ਹੋ- ਪੰਜਾਬ : ਪਿਤਾ ਦੀ ਰਿਵਾਲਵਰ ਲੈ ਕੇ ਕਲਾਸ 'ਚ ਪਹੁੰਚੀ ਵਿਦਿਆਰਥਣ, ਦੇਖ ਪੈ ਗਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8