ਦੋ ਦੇਸੀ ਪਿਸਤੌਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

Friday, Aug 15, 2025 - 12:33 AM (IST)

ਦੋ ਦੇਸੀ ਪਿਸਤੌਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਜਲੰਧਰ (ਸੁਨੀਲ ਮਹਾਜਨ) - ਜਲੰਧਰ ਦਿਹਾਤੀ ਦੇ ਆਦਮਪੁਰ ਥਾਣੇ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 2 ਦੇਸੀ ਪਿਸਤੌਲ, ਮੈਗਜ਼ੀਨ ਅਤੇ 3 ਰੌਂਦ ਬਰਾਮਦ ਕੀਤੇ ਹਨ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਆਦਮਪੁਰ ਕੁਲਵੰਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਆਦਮਪੁਰ ਥਾਣੇ ਦੀ ਪੁਲਸ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੀ ਸੀ।

ਇਸ ਦੌਰਾਨ ਏਐਸਆਈ ਅੰਗਰੇਜ਼ ਸਿੰਘ ਨੇ ਪੁਲਸ ਪਾਰਟੀ ਨਾਲ ਆਦਮਪੁਰ ਤੋਂ ਮੁੱਖ ਸੜਕ ਦੇ ਨੇੜੇ ਇੱਕ ਸ਼ੱਕੀ ਵਿਅਕਤੀ ਨੂੰ ਰੋਕਿਆ ਅਤੇ ਉਸਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ਵਿੱਚੋਂ 2 ਦੇਸੀ ਪਿਸਤੌਲ, ਮੈਗਜ਼ੀਨ ਅਤੇ 3 ਰੌਂਦ ਬਰਾਮਦ ਹੋਏ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਦੀਪਕ ਕੁਮਾਰ ਉਰਫ਼ ਸਾਹਿਲ ਵਾਸੀ ਆਦਮਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ।

ਮੁਲਜ਼ਮ ਖ਼ਿਲਾਫ਼ ਆਦਮਪੁਰ ਥਾਣੇ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਮੁਲਜ਼ਮ ਦਰਜ ਕੀਤੇ ਗਏ ਕੇਸਾਂ ਵਿੱਚੋਂ ਇੱਕ ਵਿੱਚ ਲੋੜੀਂਦਾ ਸੀ।


author

Inder Prajapati

Content Editor

Related News