ਦੀਵਾਲੀ ਮੌਕੇ ਦਹਿਲ ਜਾਣਾ ਸੀ ਪੰਜਾਬ! 5 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ

Saturday, Oct 18, 2025 - 01:38 PM (IST)

ਦੀਵਾਲੀ ਮੌਕੇ ਦਹਿਲ ਜਾਣਾ ਸੀ ਪੰਜਾਬ! 5 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਵਿਸ਼ੇਸ਼ ਆਪ੍ਰੇਸ਼ਨਾਂ ਦੌਰਾਨ ਵੱਡੀ ਸਫ਼ਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਨਾਲ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਇਕ ਸਮੱਗਲਿੰਗ ਨੈੱਟਵਰਕ ਦੇ 5 ਮੈਂਬਰਾਂ ਨੂੰ ਚਾਰ 9 ਐੱਮ. ਐੱਮ. ਕੈਲੀਬਰ ਗਲੌਕ ਪਿਸਤੌਲਾਂ ਅਤੇ 2 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਸੁਨਿਆਰੇ ਦੀ ਦੁਕਾਨ 'ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਲਾਕਾ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ਿਵਮ ਅਰੋੜਾ ਵਾਸੀ ਨਿਊ ਜਸਪਾਲ ਨਗਰ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਵਾਸੀ ਨਿਊ ਕਪੂਰ ਨਗਰ, ਅੰਮ੍ਰਿਤਸਰ, ਅਨਮੋਲਦੀਪ ਸਿੰਘ ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ, ਅਭਿਸ਼ੇਕ ਸਿੰਘ ਵਾਸੀ ਪਿੰਡ ਢੰਡ, ਤਰਨਤਾਰਨ ਤੇ ਕੁਲਮੀਤ ਸਿੰਘ ਵਾਸੀ ਕਾਲੋਨੀ ਗੰਗਾ ਨਗਰ ਪਿੰਡ ਢੰਡ ਤਰਨਤਾਰਨ ਵਜੋਂ ਹੋਈ ਹੈ।

PunjabKesari

ਡੀ. ਜੀ. ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਦੁਬਈ ਸਥਿਤ ਸਮੱਗਲਰ ਜੋ ਆਪਣੇ ਪਾਕਿਸਤਾਨੀ ਸਾਥੀਆਂ ਦੇ ਸੰਪਰਕ ’ਚ ਸੀ, ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਜ਼ਬਤ ਕੀਤੀ ਗਈ ਖੇਪ ਪਾਕਿਸਤਾਨ ਤੋਂ ਭਾਰਤ ਭੇਜੀ ਗਈ ਸੀ। ਏ. ਆਈ. ਜੀ. ਐੱਸ. ਐੱਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਸਮੱਗਲਿੰਗ ਦੀਆਂ ਗਤੀਵਿਧੀਆਂ ’ਚ ਇਨ੍ਹਾਂ ਸ਼ੱਕੀਆਂ ਦੀ ਸ਼ਮੂਲੀਅਤ ਬਾਰੇ ਭਰੋਸੇਯੋਗ ਜਾਣਕਾਰੀ ਤੋਂ ਬਾਅਦ ਕੇਂਦਰੀ ਏਜੰਸੀ ਦੀਆਂ ਟੀਮਾਂ ਨਾਲ ਸਾਂਝੇ ਆਪ੍ਰੇਸ਼ਨ ’ਚ ਪੁਲਸ ਟੀਮਾਂ ਨੇ ਇਕ ਖ਼ੁਫ਼ੀਆ ਕਾਰਵਾਈ ਕੀਤੀ ਅਤੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਨਸ਼ੀਲੇ ਪਦਾਰਥਾਂ ਅਤੇ ਆਧੁਨਿਕ ਹਥਿਆਰਾਂ ਦੀ ਖੇਪ ਬਰਾਮਦ ਕੀਤੀ, ਜੋ ਕਿ ਮੁਲਜ਼ਮਾਂ ਨੇ ਅੱਗੇ ਕਿਸੇ ਟਿਕਾਣੇ ’ਤੇ ਪਹੁੰਚਾਉਣੀ ਸੀ।

ਇਹ ਵੀ ਪੜ੍ਹੋ: ਇੰਗਲੈਂਡ ਜਾਣ ਦੀ ਇੱਛਾ 'ਚ ਗਈ ਜਾਨ, ਸਮੁੰਦਰ ਵਿਚਕਾਰ ਜਲੰਧਰ ਦੇ ਨੌਜਵਾਨ ਦੀ ਕਿਸ਼ਤੀ ਪਲਟੀ, ਪੈਰਿਸ ਤੋਂ ਮਿਲੀ ਲਾਸ਼

ਏ. ਆਈ. ਜੀ. ਨੇ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਮਾਮਲੇ ਦੇ ਅਗਲੇ-ਪਿਛਲੇ ਸੰਬੰਧ ਸਥਾਪਤ ਕਰਨ ਹਿੱਤ ਹੋਰ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਸਬੰਧ ’ਚ ਪੁਲਸ ਸਟੇਸ਼ਨ ਐੱਸ. ਐੱਸ. ਓ. ਸੀ. ਅੰਮ੍ਰਿਤਸਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21 ਅਤੇ 29, ਅਸਲਾ ਐਕਟ ਦੀ ਧਾਰਾ 25 ਅਤੇ ਬੀ. ਐੱਨ. ਐੱਸ. ਦੀ ਧਾਰਾ 61(2) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਖੇਤਰੀ ਸਿਆਸਤ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News