8 ਸਾਲ ਪੁਰਾਣੇ ਜਬਰ-ਜ਼ਿਨਾਹ ਮਾਮਲੇ ’ਚ ਦੋਸ਼ੀ ਨੂੰ 7 ਸਾਲ ਦੀ ਕੈਦ

Thursday, Jan 08, 2026 - 01:11 PM (IST)

8 ਸਾਲ ਪੁਰਾਣੇ ਜਬਰ-ਜ਼ਿਨਾਹ ਮਾਮਲੇ ’ਚ ਦੋਸ਼ੀ ਨੂੰ 7 ਸਾਲ ਦੀ ਕੈਦ

ਚੰਡੀਗੜ੍ਹ (ਪ੍ਰੀਕਸ਼ਿਤ) : ਜ਼ਿਲ੍ਹਾ ਅਦਾਲਤ ਨੇ 8 ਸਾਲ ਪੁਰਾਣੇ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦੇ ਹੋਏ 7 ਸਾਲ ਦੀ ਕੈਦ ਅਤੇ 70 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਦੋਸ਼ੀ ਦੀ ਪਛਾਣ ਬਠਿੰਡਾ ਜ਼ਿਲ੍ਹੇ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਦੇ ਰੂਪ ’ਚ ਹੋਈ ਹੈ। ਅਪ੍ਰੈਲ 2018 ’ਚ ਔਰਤ ਨੇ ਦੋਸ਼ੀ ਦੇ ਖ਼ਿਲਾਫ਼ ਨੌਕਰੀ ਦੇਣ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕਰਨ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਦਿੱਤੀ ਸੀ। ਸੈਕਟਰ-36 ਥਾਣਾ ਪੁਲਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਦੋਸ਼ੀ ਦੇ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 376, 420 ਅਤੇ 506 ਦੇ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਸੀ।

ਅਪ੍ਰੈਲ 2018 ਵਿਚ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪੀੜਤਾ ਨੇ ਦੱਸਿਆ ਕਿ ਨੌਕਰੀ ਲਈ ਕਈ ਵੈੱਬਸਾਈਟ ’ਤੇ ਬਾਇਓਡਾਟਾ ਭੇਜਿਆ ਸੀ। ਇਕ ਕਾਲ ਆਈ ਅਤੇ 7-8 ਹਜ਼ਾਰ ਰੁਪਏ ਮਹੀਨਾ ਸੈਲਰੀ ਦਾ ਆਫ਼ਰ ਦਿੱਤਾ ਗਿਆ। ਇੰਟਰਵਿਊ ਦੇ ਲਈ ਸੈਕਟਰ-35 ਬੁਲਾਇਆ, ਜਿੱਥੇ ਅਸ਼ੋਕ ਕੁਮਾਰ ਨਾਲ ਮੁਲਾਕਾਤ ਹੋਈ। ਉਸ ਨੇ ਕੋਲਡ ਡਰਿੰਕ ਮੰਗਵਾਈ, ਜਿਸ ਨੂੰ ਪੀਣ ਤੋਂ ਬਾਅਦ ਉਹ ਬੇਹੋਸ਼ ਹੋ ਗਈ। ਹੋਸ਼ ਆਉਣ ਤੋਂ ਬਾਅਦ ਜਬਰ-ਜ਼ਿਨਾਹ ਦਾ ਪਤਾ ਲੱਗਿਆ। ਦੋਸ਼ੀ ਨੇ ਪਹਿਲਾਂ ਚੁੱਪ ਰਹਿਣ ਦੇ ਲਈ 25-30 ਹਜ਼ਾਰ ਰੁਪਏ ਸੈਲਰੀ ਦਾ ਲਾਲਚ ਦਿੱਤਾ। ਫਿਰ ਚੋਰੀ ਦੇ ਕੇਸ ਵਿਚ ਫਸਾਉਣ ਦੀਆਂ ਧਮਕੀਆਂ ਦੇਣ ਲੱਗਿਆ। ਅਜਿਹੇ ’ਚ ਪੀੜਤਾ ਨੇ ਦੋਸ਼ੀ ਦੇ ਖ਼ਿਲਾਫ਼ ਪੁਲਸ ਨੂੰ ਸ਼ਿਕਾਇਤ ਦਿੱਤੀ।


author

Babita

Content Editor

Related News