ਲੁੱਟ ਦੀ ਕੋਸ਼ਿਸ਼ ਦੇ ਦੋਸ਼ੀ ਨੂੰ 5 ਸਾਲ ਦੀ ਕੈਦ
Saturday, Nov 26, 2022 - 01:01 PM (IST)
ਲੁਧਿਆਣਾ (ਮਹਿਰਾ) : ਹਥਿਆਰ ਦੇ ਜ਼ੋਰ ’ਤੇ ਦੁਕਾਨਦਾਰ ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਦੇ ਦੋਸ਼ੀ ਚਸ਼ਮਪ੍ਰੀਤ ਸਿੰਘ ਨਿਵਾਸੀ ਜਗਰਾਓਂ ਨੂੰ ਸਥਾਨਕ ਵਧੀਕ ਸੈਸ਼ਨ ਜੱਜ ਸ਼ਿਵ ਮੋਹਨ ਗਰਗ ਦੀ ਅਦਾਲਤ ਨੇ 5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਸਬੰਧੀ ਪੁਲਸ ਥਾਣਾ ਸ਼ਿਮਲਾਪੁਰੀ ਵੱਲੋਂ 4 ਜੂਨ, 2017 ਨੂੰ ਉਕਤ ਮੁਲਜ਼ਮ ਤੋਂ ਇਲਾਵਾ ਮਹਿੰਦਰ ਸਿੰਘ ਉਰਫ਼ ਵੀਰੂ ਨਿਵਾਸੀ ਸਟਾਰ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪੁਲਸ ਕੋਲ ਸ਼ਿਕਾਇਤਕਰਤਾ ਮਨਜੀਤ ਸਿੰਘ ਨੇ ਦੋਸ਼ ਲਾਉਂਦਿਆਂ ਦੱਸਿਆ ਕਿ ਉਸ ਦੀ ਦੁੱਧ ਦੀ ਦੁਕਾਨ ਹੈ।
ਜਦੋਂ ਸਵੇਰੇ 5 ਵਜੇ ਉਹ ਆਪਣੀ ਦੁਕਾਨ ਖੋਲ੍ਹ ਕੇ ਬੈਠਾ ਸੀ ਤਾਂ ਦੋਵੇਂ ਮੁਲਜ਼ਮ ਇਕ ਮੋਟਰਸਾਈਕਲ ’ਤੇ ਆਏ ਸਨ। ਉਨ੍ਹਾਂ ਨੇ ਹਥਿਆਰ ਦਿਖਾਉਂਦੇ ਹੋਏ ਉਨ੍ਹਾਂ ਤੋ ਲੁੱਟ-ਖੋਹ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਵੱਲੋਂ ਰੌਲਾ ਪਾਏ ਜਾਣ ’ਤੇ ਮੁਲਜ਼ਮ ਉੱਥੋਂ ਭੱਜ ਨਿਕਲੇ। ਬਾਅਦ 'ਚ ਪੁਲਸ ਵੱਲੋਂ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਟ੍ਰਾਇਲ ਦੌਰਾਨ ਮੁਲਜ਼ਮ ਮਨਿੰਦਰ ਸਿੰਘ ਦੀ ਮੌਤ ਹੋ ਗਈ, ਜਦੋਂਕਿ ਦੂਜੇ ਮੁਲਜ਼ਮ ਨੇ ਆਪਣੇ ਆਪ ਨੂੰ ਬੇਕਸੂਰ ਦੱਸਦੇ ਹੋਏ ਕਿਹਾ ਕਿ ਉਸ ਨੂੰ ਇਸ ਮਾਮਲੇ ’ਚ ਝੂਠਾ ਫਸਾਇਆ ਗਿਆ ਹੈ ਪਰ ਅਦਾਲਤ ਨੇ ਉਸ ਦੀਆਂ ਦਲੀਲਾਂ ਨੂੰ ਨਾ-ਮਨਜ਼ੂਰ ਕਰਦਿਆਂ ਉਸ ਨੂੰ ਉਕਤ ਸਜ਼ਾ ਸੁਣਾਈ।