ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ

Friday, Jul 28, 2023 - 02:28 PM (IST)

ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ

ਲੁਧਿਆਣਾ (ਮਹਿਰਾ) : ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਪੋਕਸੋ ਐਕਟ ਤਹਿਤ ਇਕ 10 ਸਾਲਾ ਬੱਚੀ ਦਾ ਯੋਨ ਸ਼ੋਸ਼ਣ ਕਰਨ ਦੇ ਦੋਸ਼ ’ਚ ਅਜਾਇਬ ਸਿੰਘ (44) ਨਿਵਾਸੀ ਪਿੰਡ ਅੱਕੂਵਾਲ, ਸਿੱਧਵਾਂ ਬੇਟ, ਲੁਧਿਆਣਾ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਨੇ ਮੁਲਜ਼ਮ ਨੂੰ 1,10,000 ਰੁਪਏ ਜੁਰਮਾਨਾ ਵੀ ਅਦਾ ਕਰਨ ਦਾ ਹੁਕਮ ਦਿੱਤਾ ਹੈ ਅਤੇ ਵਸੂਲੀ ਗਈ ਜੁਰਮਾਨਾ ਰਾਸ਼ੀ ’ਚੋਂ ਪੀੜਤ ਕੁੜੀ ਨੂੰ ਮੁਆਵਜ਼ੇ ਵਜੋਂ 1 ਲੱਖ ਰੁਪਏ ਦੇਣ ਦਾ ਵੀ ਹੁਕਮ ਦਿੱਤਾ ਹੈ।

ਸਰਕਾਰੀ ਵਕੀਲ ਬੀ. ਡੀ. ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀੜਤ ਕੁੜੀ ਦੇ ਪਿਤਾ ਦੇ ਬਿਆਨ ’ਤੇ 29 ਜੂਨ 2021 ਨੂੰ ਲਾਡੋਵਾਲ ਪੁਲਸ ਥਾਣੇ ’ਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪੀੜਤ ਕੁੜੀ ਦੇ ਪਿਤਾ ਨੇ ਪੁਲਸ ਨੂੰ ਦੱਸਿਆ ਸੀ ਕਿ ਮੁਲਜ਼ਮ ਉਨ੍ਹਾਂ ਦੇ ਪਰਿਵਾਰ ਦਾ ਜਾਣਕਾਰ ਸੀ। ਇਸ ਦਿਨ ਉਹ ਉਨ੍ਹਾਂ ਦੀ ਗੈਰ-ਹਾਜ਼ਰੀ 'ਚ ਉਨ੍ਹਾਂ ਦੇ ਘਰ ਆਇਆ ਅਤੇ ਕੁੱਝ ਖਾਣ ਦਾ ਸਮਾਨ ਖਰੀਦਣ ਬਹਾਨੇ ਕੁੜੀ ਨੂੰ ਆਪਣੇ ਨਾਲ ਲੈ ਗਿਆ। ਮੌਕੇ ਦਾ ਫ਼ਾਇਦਾ ਉਠਾ ਕੇ ਮੁਲਜ਼ਮ ਕੁੜੀ ਨੂੰ ਇਕ ਸੁੰਨਸਾਨ ਜਗ੍ਹਾ ’ਤੇ ਲੈ ਗਿਆ ਅਤੇ ਉਸ ਦਾ ਯੋਨ ਸ਼ੋਸ਼ਣ ਕੀਤਾ।


author

Babita

Content Editor

Related News