ਨਾਬਾਲਗਾ ਨਾਲ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ੀ ਨੂੰ 5 ਸਾਲ ਦੀ ਕੈਦ

Wednesday, May 22, 2024 - 02:50 PM (IST)

ਨਾਬਾਲਗਾ ਨਾਲ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ੀ ਨੂੰ 5 ਸਾਲ ਦੀ ਕੈਦ

ਲੁਧਿਆਣਾ (ਮਹਿਰਾ) : ਇਕ ਨਾਬਾਲਗ ਕੁੜੀ ਦੇ ਨਾਲ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ’ਚ ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਹਰਗੋਬਿੰਦ ਨਗਰ ਨਿਵਾਸੀ ਪ੍ਰਦੀਪ ਕੁਮਾਰ ਨੂੰ 5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।

ਸ਼ਿਕਾਇਤਕਰਤਾ ਦੇ ਬਿਆਨਾਂ ’ਤੇ 22 ਮਾਰਚ 2022 ਨੂੰ ਪੁਲਸ ਥਾਣਾ ਹੈਬੋਵਾਲ ’ਚ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਮੁਤਾਬਕ ਉਕਤ ਮੁਲਜ਼ਮ ਉਸ ਦੀ ਬੱਚੀ ’ਤੇ ਬੁਰੀ ਨਜ਼ਰ ਰੱਖਦਾ ਸੀ, ਜਿਸ ਕਾਰਨ ਮੁਲਜ਼ਮ ਨੇ ਉਸ ਦੀ ਨਾਬਾਲਗ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦਾ ਯਤਨ ਕੀਤਾ ਪਰ ਬੱਚੀ ਵੱਲੋਂ ਰੌਲਾ ਪਾਉਣ ’ਤੇ ਮੁਲਜ਼ਮ ਮੌਕੇ ਤੋਂ ਭੱਜ ਗਿਆ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ’ਚ ਪੇਸ਼ ਕੀਤਾ। ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਉਕਤ ਸਜ਼ਾ ਸੁਣਾਈ।


author

Babita

Content Editor

Related News