ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਮੁਲਜ਼ਮਾਂ ਨੂੰ 5-5 ਸਾਲ ਦੀ ਕੈਦ

Sunday, Sep 08, 2024 - 11:19 AM (IST)

ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਮੁਲਜ਼ਮਾਂ ਨੂੰ 5-5 ਸਾਲ ਦੀ ਕੈਦ

ਚੰਡੀਗੜ੍ਹ (ਪ੍ਰੀਕਸ਼ਿਤ) : ਪੁਰਾਣੀ ਰੰਜਿਸ਼ ਕਾਰਨ ਨੌਜਵਾਨ ’ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਕਰਾਰ ਦਿੰਦਿਆਂ 5-5 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਕੋਰਟ ਨੇ ਅਜੈ ’ਤੇ 5500 ਰੁਪਏ ਤੇ ਅੰਸਾਰੀ ’ਤੇ 5 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਹੈ। ਦੋਸ਼ੀਆਂ ਦੀ ਪਛਾਣ ਸੈਕਟਰ-29 ਦੇ ਰਹਿਣ ਵਾਲੇ ਅਜੈ (26) ਤੇ ਇੰਦਰਾ ਕਲੋਨੀ ਦੇ ਰਹਿਣ ਵਾਲੇ ਸੋਹੇਬ ਅੰਸਾਰੀ (20) ਵਜੋਂ ਹੋਈ ਹੈ। ਦੋਸ਼ੀਆਂ ਨੂੰ ਸਜ਼ਾ ਸੁਣਾਉਣ ਦੇ ਨਾਲ ਹੀ ਪੀੜਤ ਮੁਹੰਮਦ ਆਸਿਫ਼ ਨੂੰ 10-10 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦੇਣ ਦੇ ਹੁਕਮ ਦਿੱਤੇ ਹਨ।

ਮੁਆਵਜ਼ੇ ਦੀ ਰਕਮ ਵਾਰਦਾਤ ’ਚ ਜ਼ਖ਼ਮੀ ਹੋਏ ਮੁਹੰਮਦ ਆਸਿਫ਼ ਨੂੰ ਦਿੱਤੀ ਜਾਵੇਗੀ। ਕਰੀਬ 4 ਸਾਲ ਪਹਿਲਾਂ 2020 ’ਚ ਇੰਡਸਟ੍ਰੀਅਲ ਏਰੀਆ ਥਾਣਾ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਤੇ ਅਸਲਾ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇੰਡਸਟ੍ਰੀਅਲ ਏਰੀਆ ਥਾਣਾ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪੀੜਤ ਆਸਿਫ ਦੇ ਭਰਾ ਵਸੀਮ ਅਹਿਮਦ ਨੇ ਦੱਸਿਆ ਕਿ 17 ਮਈ, 2020 ਨੂੰ ਉਹ ਆਪਣੇ ਭਰਾ ਨਾਲ ਐਕਟਿਵਾ ’ਤੇ ਜਾ ਰਿਹਾ ਸੀ।

ਜਿਵੇਂ ਹੀ ਉਹ ਸੈਕਟਰ-29ਬੀ ਕੋਲ ਪਹੁੰਚੇ ਤਾਂ ਮੁਲਜ਼ਮ ਅਜੇ ਤੇ ਅੰਸਾਰੀ ਆ ਗਏ ਅਤੇ ਉਨ੍ਹਾਂ ਦੀ ਐਕਟਿਵਾ ਰੋਕ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਅਜੈ ਨੇ ਚਾਕੂ ਨਾਲ ਆਸਿਫ ਦੀ ਧੌਣ ’ਤੇ ਵਾਰ ਕਰ ਦਿੱਤਾ। ਫਿਰ ਉਸ ਨੇ ਆਸਿਫ ਦੇ ਢਿੱਡ ’ਚ ਚਾਕੂ ਮਾਰ ਦਿੱਤਾ। ਰੌਲ਼ਾ ਪਾਉਣ ’ਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਕੁੱਝ ਸਮੇਂ ਬਾਅਦ ਪੁਲਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
 


author

Babita

Content Editor

Related News