ਜਲੰਧਰ ਵਿਖੇ ਕਤਲ ਕੀਤੀ ਕੁੜੀ ਦੇ ਮਾਮਲੇ ''ਚ ਮੁਲਜ਼ਮ ਕੋਰਟ ''ਚ ਪੇਸ਼, ਅਦਾਲਤ ਨੇ ਸੁਣਾਇਆ ਇਹ ਹੁਕਮ

Wednesday, Dec 03, 2025 - 06:09 PM (IST)

ਜਲੰਧਰ ਵਿਖੇ ਕਤਲ ਕੀਤੀ ਕੁੜੀ ਦੇ ਮਾਮਲੇ ''ਚ ਮੁਲਜ਼ਮ ਕੋਰਟ ''ਚ ਪੇਸ਼, ਅਦਾਲਤ ਨੇ ਸੁਣਾਇਆ ਇਹ ਹੁਕਮ

ਜਲੰਧਰ (ਮਹੇਸ਼)–ਜਲੰਧਰ ਵਿਖੇ 22 ਨਵੰਬਰ 13 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਕਰਨ ਅਤੇ ਉਸ ਦਾ ਗਲਾ ਘੁੱਟ ਕੇ ਕਤਲ ਕਰਨ ਦੇ ਮੁਲਜ਼ਮ ਹਰਮਿੰਦਰ ਸਿੰਘ ਨੂੰ ਅੱਜ 9 ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਥੋਂ ਅਦਾਲਤ ਵੱਲੋਂ ਉਸ ਨੂੰ ਦੋ ਦਿਨ ਦੇ ਹੋਰ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਕੋਰਟ ਵਿਚ ਪੇਸ਼ ਕਰਨ ਤੋਂ ਪਹਿਲਾਂ ਦੋਸ਼ੀ ਨੂੰ ਸਿਵਲ ਹਸਪਤਾਲ ਵਿਚ ਲਿਜਾ ਕੇ ਉਸ ਦਾ ਮੈਡੀਕਲ ਕਰਵਾਇਆ ਗਿਆ। 

ਇਹ ਵੀ ਪੜ੍ਹੋ: ਮੈਡਮ ਰਾਤ ਲਈ ਕੁੜੀ ਚਾਹੀਦੀ ਹੈ!...ਪੰਜਾਬ 'ਚ ਵਾਇਰਲ ਹੋ ਰਹੀ ਇਸ ਕਾਲ ਰਿਕਾਰਡਿੰਗ ਨੇ ਮਚਾਇਆ ਹੜਕੰਪ

PunjabKesari

ਇਥੇ ਇਹ ਵੀ ਦੱਸ ਦੇਈਏ ਕਿ ਮੰਗਲਵਾਰ ਨੂੰ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਡਿਊਟੀ ਮੈਜਿਸਟ੍ਰੇਟ ਦੀ ਮੌਜੂਦਗੀ ਵਿਚ ਵਾਰਦਾਤ ਵਾਲੀ ਜਗ੍ਹਾ ’ਤੇ ਲੈ ਕੇ ਗਈ ਸੀ ਅਤੇ ਇਸ ਦੌਰਾਨ ਕਮਿਸ਼ਨਰੇਟ ਪੁਲਸ ਦੇ ਕਈ ਸੀਨੀਅਰ ਅਧਿਕਾਰੀ ਅਤੇ ਭਾਰੀ ਪੁਲਸ ਫੋਰਸ ਵੀ ਤਾਇਨਾਤ ਕੀਤੀ ਗਈ ਸੀ। ਇਸ ਦੌਰਾਨ ਪੁਲਸ ਨੇ ਮੁਲਜ਼ਮ ਹਰਮਿੰਦਰ ਸਿੰਘ ਤੋਂ ਵਾਰਦਾਤ ਵਾਲੇ ਦਿਨ ਦੀ ਪੂਰੀ ਜਾਣਕਾਰੀ ਲਈ ਗਈ ਅਤੇ ਇਸ ਪੂਰੇ ਘਟਨਾਕ੍ਰਮ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ। ਵਾਰਦਾਤ ਵਾਲੇ ਦਿਨ ਨਾਬਾਲਗਾ ਦੇ ਕਤਲ ਤੋਂ ਬਾਅਦ ਭੜਕੇ ਲੋਕਾਂ ਵੱਲੋਂ ਜਿਹੜੀ ਗੱਡੀ ਤੋੜ ਦਿੱਤੀ ਗਈ ਸੀ, ਉਸ ਨੂੰ ਵੀ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ।

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਅਹਿਮ! 8 ਜ਼ਿਲ੍ਹਿਆਂ 'ਚ  Yellow ਅਲਰਟ, ਮੌਸਮ ਵਿਭਾਗ ਵੱਲੋਂ 7 ਤਾਰੀਖ਼ ਤੱਕ ਦੀ ਵੱਡੀ ਭਵਿੱਖਬਣੀ
ਮੁਲਜ਼ਮ ਨੂੰ ਪੀੜਤ ਪਰਿਵਾਰ ਅਤੇ ਹੋਰਨਾਂ ਲੋਕਾਂ ਵੱਲੋਂ ਫਾਂਸੀ ਦਿੱਤੇ ਜਾਣ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ।  ਮੁਲਜ਼ਮ ਖ਼ਿਲਾਫ਼ 23 ਨਵੰਬਰ ਨੂੰ ਥਾਣਾ ਬਸਤੀ ਬਾਵਾ ਖੇਲ ਵਿਚ ਨਾਬਾਲਗਾ ਦੀ ਮਾਂ ਦੇ ਬਿਆਨਾਂ ’ਤੇ 230 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ 10 ਦਿਨ ਦਾ ਪੁਲਸ ਰਿਮਾਂਡ ਮੰਗਿਆ ਗਿਆ ਸੀ ਪਰ ਮਾਣਯੋਗ ਜੱਜ ਨੇ 9 ਦਿਨ ਦਾ ਪੁਲਸ ਰਿਮਾਂਡ ਦਿੱਤਾ ਸੀ, ਜਿਸ ਤੋਂ ਬਾਅਦ ਪੁਲਸ ਮੁਲਜ਼ਮ ਤੋਂ ਲਗਾਤਾਰ ਪੁੱਛਗਿੱਛ ਕਰਦੀ ਰਹੀ। ਅੱਜ ਉਸ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ 2 ਦਿਨ ਦਾ ਹੋਰ ਰਿਮਾਂਡ ਦੇ ਦਿੱਤਾ ਹੈ। 

ਇਹ ਵੀ ਪੜ੍ਹੋ: ਭਾਖੜਾ ਡੈਮ ਨਾਲ ਜੁੜੀ ਵੱਡੀ ਖ਼ਬਰ! BBMB ਨੇ ਲਿਆ ਵੱਡਾ ਫ਼ੈਸਲਾ


author

shivani attri

Content Editor

Related News