ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਤੀਸਰਾ ਮੁਲਜ਼ਮ ਇੰਦਰਜੀਤ ਸਿੰਘ ਵੀ ਗ੍ਰਿਫ਼ਤਾਰ
Friday, Feb 27, 2026 - 06:38 PM (IST)
ਗੁਰਦਾਸਪੁਰ (ਹਰਮਨ, ਵਿਨੋਦ) : ਪੁਲਸ ਚੌਂਕੀ ਵਿਚ ਹੋਏ ਪੁਲਸ ਮੁਲਾਜ਼ਮਾਂ ਦੇ ਦੋਹਰੇ ਕਤਲ ਕਾਂਡ ਦੇ ਮਾਮਲੇ ਵਿਚ ਫਰਾਰ ਮੁਲਜ਼ਮ ਇੰਦਰਜੀਤ ਸਿੰਘ ਨੂੰ ਅੱਜ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ । ਇਸ ਦੀ ਪੁਸ਼ਟੀ ਐੱਸ ਐੱਸ ਪੀ ਗੁਰਦਾਸਪੁਰ ਆਦਿਤਿਆ ਵੱਲੋ ਕੀਤੀ ਗਈ। ਦੱਸ ਦੇਈਏ ਕਿ ਇੰਦਰਜੀਤ ਸਿੰਘ ਤੋਂ ਪਹਿਲਾਂ ਦਿਲਾਵਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਲ ਹੀ 'ਚ ਮੁਲਜ਼ਮ ਦਿਲਾਵਰ ਸਿੰਘ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਸੀ, ਜਿਸ ਵਿਚ ਉਸ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਦਿਲਾਵਰ ਸਿੰਘ ਨੇ ਆਪਣੇ ਬਿਆਨ ਵਿਚ ਦਾਅਵਾ ਕੀਤਾ ਹੈ ਕਿ ਵਾਰਦਾਤ ਦੌਰਾਨ ਗੋਲੀਆਂ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਨੇ ਚਲਾਈਆਂ ਸਨ। ਉਸ ਨੇ ਅੱਗੇ ਕਿਹਾ ਕਿ ਉਹ ਖੁਦ ਵਾਰਦਾਤ ਵਿਚ ਸ਼ਾਮਲ ਨਹੀਂ ਸੀ, ਬਲਕਿ ਉਹ ਸਿਰਫ਼ ਉਨ੍ਹਾਂ ਦੇ ਨਾਲ ਗਿਆ ਸੀ। ਜਾਣਕਾਰੀ ਮੁਤਾਬਕ ਵਾਰਦਾਤ ਦੌਰਾਨ ਗੋਲੀਆਂ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਨੇ ਪੁਲਸ ਮੁਲਾਜ਼ਮਾਂ 'ਤੇ ਗੋਲੀਆਂ ਚਲਾਈਆਂ ਸਨ।
ਇਹ ਵੀ ਪੜ੍ਹੋ-ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 4 ਦਿਨ ਦੁਕਾਨਾਂ ਬੰਦ, ਜਾਣੋ ਕਿਉਂ ਲਿਆ ਗਿਆ ਫੈਸਲਾ
ਜ਼ਿਕਰਯੋਗ ਹੈ ਕਿ ਇਹ ਮਾਮਲਾ 21 ਫਰਵਰੀ ਦੀ ਰਾਤ ਦਾ ਹੈ, ਜਦੋਂ ਦੁਰਾਂਗਲਾ ਇਲਾਕੇ ਅੰਦਰ ਸਥਿਤ ਆਦੀਆਂ ਪੋਸਟ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਗੁਰਨਾਮ ਸਿੰਘ ਅਤੇ ਅਸ਼ੋਕ ਕੁਮਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਨੇ ਨਾ ਸਿਰਫ਼ ਜ਼ਿਲ੍ਹੇ ਵਿੱਚ ਸਨਸਨੀ ਫੈਲਾ ਦਿੱਤੀ ਸੀ, ਸਗੋਂ ਸੂਬਾ ਭਰ ਵਿੱਚ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਕੀਤੇ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪੁਲਸ ਸਰੋਤਾਂ ਮੁਤਾਬਕ ਇੰਦਰਜੀਤ ਸਿੰਘ ਦੀ ਲੋਕੇਸ਼ਨ ਟ੍ਰੇਸ ਕੀਤੀ ਗਈ। ਟੈਕਨੀਕਲ ਸੁਰਾਗਾਂ ਅਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕਰਕੇ ਉਸਨੂੰ ਕਾਬੂ ਕੀਤਾ ਗਿਆ। ਗ੍ਰਿਫ਼ਤਾਰੀ ਮਗਰੋਂ ਉਸਨੂੰ ਗੁਰਦਾਸਪੁਰ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
