ਪੁਲਸ ਤੇ ਬਦਮਾਸ਼ ਵਿਚਕਾਰ ਹੋਈ ਮੁੱਠਭੇੜ, ਮੁਲਜ਼ਮ ਜ਼ਖ਼ਮੀ

Thursday, Jul 16, 2026 - 11:21 AM (IST)

ਪੁਲਸ ਤੇ ਬਦਮਾਸ਼ ਵਿਚਕਾਰ ਹੋਈ ਮੁੱਠਭੇੜ, ਮੁਲਜ਼ਮ ਜ਼ਖ਼ਮੀ

ਤਰਨਤਾਰਨ (ਰਮਨ ਚਾਵਲਾ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਅਤੇ ਸੀ.ਆਈ.ਏ ਸਟਾਫ ਦੀ ਪੁਲਸ ਦਰਮਿਆਨ ਇਕ ਬਦਮਾਸ਼ ਨਾਲ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪੁਲਸ ਦੀ ਗੋਲੀ ਲੱਗਣ ਨਾਲ ਬਦਮਾਸ਼ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਦੌਰਾਨ ਮੌਕੇ ਤੋਂ ਇਕ ਮੋਟਰਸਾਈਕਲ ਅਤੇ ਨਾਜਾਇਜ਼ ਪਿਸਤੌਲ ਬਰਾਮਦ ਕਰਦੇ ਹੋਏ ਥਾਣਾ ਸਿਟੀ ਤਰਨਤਾਰਨ ਵਿਖੇ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵਪਾਰਕ ਜਥੇਬੰਦੀਆਂ ਦਾ ਐਲਾਨ : ਹੁਣ ਵਪਾਰੀ ਵੋਟਰ ਨਹੀਂ ਰਹਿਣਗੇ, ਖ਼ੁਦ ਬਣਨਗੇ ਉਮੀਦਵਾਰ

ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸਥਾਨਕ ਸ਼ਹਿਰ ਦੇ ਜਮਸਤਪੁਰ ਪੁਲ ਦੇ ਨਜ਼ਦੀਕ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਅਤੇ ਸੀ.ਆਈ.ਏ ਸਟਾਫ ਦੀ ਪੁਲਸ ਵੱਲੋਂ ਸਾਂਝੇ ਤੌਰ ’ਤੇ ਇਕ ਗੁਪਤ ਸੂਚਨਾ ਦੇ ਆਧਾਰ ਉਪਰ ਨਾਕਾ ਲਗਾਇਆ ਗਿਆ ਸੀ, ਜਿਸ ਦੌਰਾਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ਨੇ ਪੁਲਸ ਪਾਰਟੀ ਨੂੰ ਵੇਖਦੇ ਹੀ ਉਨ੍ਹਾਂ ਉਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੇ ਚੱਲਦਿਆਂ ਪੁਲਸ ਦੀ ਜਵਾਬੀ ਫਾਇਰਿੰਗ ਦੌਰਾਨ ਮੁਲਜ਼ਮ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

 ਐੱਸ. ਐੱਸ. ਪੀ. ਨੇ ਦੱਸਿਆ ਕਿ ਮੁਲਜ਼ਮ ਦੀ ਪਹਿਚਾਣ ਸਾਹਿਲ ਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਪੱਧਰੀ ਕਲਾਂ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਮੌਕੇ ਤੋਂ ਪੁਲਸ ਟੀਮ ਨੇ ਇਕ ਨਾਜਾਇਜ਼ ਪਿਸਤੌਲ 30 ਬੋਰ, ਇਕ ਮੋਬਾਈਲ ਫੋਨ ਅਤੇ ਮੋਟਰਸਾਈਕਲ ਨੂੰ ਕਬਜ਼ੇ ’ਚ ਲੈਂਦੇ ਹੋਏ ਥਾਣਾ ਸਿਟੀ ਤਰਨਤਾਰਨ ਵਿਖੇ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਸ.ਪੀ ਨੇ ਦੱਸਿਆ ਕਿ ਮੁਲਜ਼ਮ ਸਾਹਿਲ ਦੀਪ ਸਿੰਘ ਵੱਲੋਂ ਫਿਰੌਤੀ ਨੂੰ ਲੈ ਕੇ ਬੀਤੇ ਸਮੇਂ ਵਿਚ ਸਥਾਨਕ ਜੰਡਿਆਲਾ ਰੋਡ ਤਰਨਤਾਰਨ ਵਿਖੇ ਮੌਜੂਦ ਪੰਨੂ ਪੇਂਟ ਸਟੋਰ ਉਪਰ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News