ਅਦਾਲਤ ਤੋਂ ਸਜ਼ਾ ਸੁਣ ਮੁਲਜ਼ਮ ਨੇ ਮਾਰ''ਤੀ ਦੂਜੀ ਮੰਜ਼ਿਲ ਤੋਂ ਛਾਲ, ਗੰਭੀਰ ਜ਼ਖਮੀ
Thursday, Aug 14, 2025 - 08:34 PM (IST)

ਬੁਢਲਾਡਾ (ਰਾਮ ਰਤਨ ਬਾਂਸਲ) : ਮਾਨਸਾ ਅਦਾਲਤ ਦੇ ਬਾਹਰ ਅੱਜ ਉਸ ਸਮੇਂ ਤਰਥੱਲੀ ਮੱਚ ਗਈ ਜਦੋਂ ਮਾਨਯੋਗ ਅਦਾਲਤ ਵੱਲੋਂ ਇੱਕ ਦੋਸ਼ੀ ਨੂੰ 363/367ਦੇ ਕੇਸ ਵਿੱਚ ਸੱਤ ਸਾਲ ਦੀ ਸਜ਼ਾ 20 ਹਜ਼ਾਰ ਰੁਪਏ ਜੁਰਮਾਨਾ ਦੀ ਸਜ਼ਾ ਸੁਣਾਈ ਗਈ। ਸੁਣਾਈ ਜਾਣ ਤੋਂ ਬਾਅਦ ਉਸ ਵੱਲੋਂ ਅਦਾਲਤ ਦੇ ਵਿੱਚੋਂ ਫਰਾਰ ਹੋ ਕੇ ਦੂਸਰੀ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ ਗਈ ਤੇ ਇਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ।
ਮੌਕੇ ਦੇ ਚਸ਼ਮਦੀਦ ਲੋਕਾਂ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਅੱਜ ਮਾਨਯੋਗ ਅਦਾਲਤ ਵੱਲੋਂ ਸਜਾ ਸੁਣਾਈ ਗਈ ਸੀ ਜਿਸ ਤੋਂ ਬਾਅਦ ਉਸਨੇ ਅਦਾਲਤ ਦੇ ਵਿੱਚੋਂ ਦੂਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਅਤੇ ਹੇਠਾਂ ਆ ਕੇ ਇੱਕ ਜਨਰੇਟਰ ਦੇ ਉੱਪਰ ਡਿੱਗ ਪਿਆ। ਉਨ੍ਹਾਂ ਕਿਹਾ ਕਿ ਜਦੋਂ ਮਾਨਯੋਗ ਅਦਾਲਤ ਵੱਲੋਂ ਅਜਿਹੇ ਕੇਸ ਦੇ ਵਿੱਚ ਕਿਸੇ ਵਿਅਕਤੀ ਨੂੰ ਸਜ਼ਾ ਸੁਣਾਈ ਜਾਂਦੀ ਹੈ ਤਾਂ ਤੁਰੰਤ ਪੁਲਸ ਵੱਲੋਂ ਉਸਨੂੰ ਕਸਟਡੀ ਦੇ ਵਿੱਚ ਲਿਆ ਜਾਣਾ ਚਾਹੀਦਾ ਸੀ ਪਰ ਕਿਤੇ ਨਾ ਕਿਤੇ ਅਣਗਹਿਲੀ ਜ਼ਰੂਰ ਹੋਈ ਹੈ ਜਿਸ ਕਾਰਨ ਉਸ ਵਿਅਕਤੀ ਵੱਲੋਂ ਅਦਾਲਤ ਦੇ ਵਿੱਚੋਂ ਫਰਾਰ ਹੋ ਕੇ ਛਾਲ ਮਾਰੀ ਗਈ ਹੈ। ਬਾਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਗੁਰਦਾਸ ਸਿੰਘ ਨੇ ਦੱਸਿਆ ਕਿ ਪਿੰਡ ਵੀਰੇਵਾਲਾ ਡੋਗਰਾ ਥਾਣਾ ਬੋਹਾ ਦੇ ਗੁਰਤੇਜ ਸਿੰਘ ਦੇ 363/367ਦਾ ਮਾਮਲਾ ਦਰਜ ਸੀ ਜਿਸ ਨੂੰ ਅੱਜ ਅੱਜ ਮਾਨਯੋਗ ਅਦਾਲਤ ਵੱਲੋਂ 7 ਸਾਲ ਦੀ ਸਜ਼ਾ ਸੁਣਾਈ ਗਈ ਸੀ ਪਰ ਅਚਾਨਕ ਹੀ ਉਕਤ ਵਿਅਕਤੀ ਭੱਜ ਕੇ ਬਾਹਰ ਚਲਾ ਗਿਆ ਜਿਸ ਦੇ ਤਹਿਤ ਉਸ ਨੇ ਹੇਠਾਂ ਛਾਲ ਮਾਰ ਦਿੱਤੀ ਤੇ ਉਸਨੂੰ ਫਿਲਹਾਲ ਸਿਵਲ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e