1984 ਦੇ ਕਾਨਪੁਰ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਮਿਲੇ ਸਖ਼ਤ ਸਜ਼ਾ : ਐਡਵੋਕੇਟ ਧਾਮੀ

Tuesday, Dec 27, 2022 - 08:22 PM (IST)

1984 ਦੇ ਕਾਨਪੁਰ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਮਿਲੇ ਸਖ਼ਤ ਸਜ਼ਾ : ਐਡਵੋਕੇਟ ਧਾਮੀ

ਅੰਮ੍ਰਿਤਸਰ (ਦੀਪਕ)-ਸੰਨ 1984 ’ਚ ਉੱਤਰ ਪ੍ਰਦੇਸ਼ ਦੇ ਕਾਨਪੁਰ ਅੰਦਰ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਰਗਰਮ ਦਿੱਲੀ ਦੇ ਆਗੂ ਕੁਲਦੀਪ ਸਿੰਘ ਭੋਗਲ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬੈਠਕ ਕਰ ਕੇ ਅਦਾਲਤ ’ਚ ਚੱਲ ਰਹੇ ਕੇਸਾਂ ਦੀ ਸਥਿਤੀ ’ਤੇ ਵਿਚਾਰ-ਵਿਟਾਂਦਰਾ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਲਦੀਪ ਸਿੰਘ ਭੋਗਲ ਦੀ ਮੰਗ ’ਤੇ ਇਸ ਮਾਮਲੇ ’ਚ ਕਾਨੂੰਨੀ ਸਹਿਯੋਗ ਲਈ ਐਡਵੋਕੇਟ ਸਿਆਲਕਾ ਦੀ ਜ਼ਿੰਮੇਵਾਰੀ ਲਗਾਈ ਹੈ। ਕਾਨਪੁਰ ਵਿਖੇ ਸਿੱਖ ਕਤਲੇਆਮ ’ਚ 127 ਸਿੱਖ ਮਾਰੇ ਗਏ ਸਨ, ਜਿਨ੍ਹਾਂ ਲਈ ਸਿੱਖ ਕੌਮ ਲਗਾਤਾਰ ਇਨਸਾਫ਼ ਦੀ ਮੰਗ ਕਰਦੀ ਆ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਕੋਰੋਨਾ ਪਾਬੰਦੀਆਂ ਬਾਰੇ ਸਿਹਤ ਮੰਤਰੀ ਜੌੜਾਮਾਜਰਾ ਦਾ ਅਹਿਮ ਬਿਆਨ, ਲੁਧਿਆਣਾ ’ਚ ED ਦੀ ਕਾਰਵਾਈ, ਪੜ੍ਹੋ Top 10

ਇਸ ਸਬੰਧ ’ਚ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਕੇਸਾਂ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਯੋਗਦਾਨ ਦੇ ਮੱਦੇਨਜ਼ਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕੁਲਦੀਪ ਸਿੰਘ ਭੋਗਲ ਨਾਲ ਹੋਈ ਗੱਲਬਾਤ ਬਾਰੇ ਦੱਸਿਆ ਕਿ ਭਾਵੇਂ ਤਕਰੀਬਨ ਚਾਰ ਸਾਲ ਪਹਿਲਾਂ ਸਰਕਾਰ ਵੱਲੋਂ ਐੱਸ. ਆਈ. ਟੀ. ਬਣਾਈ ਗਈ ਸੀ ਅਤੇ ਕਈ ਗ੍ਰਿਫ਼ਤਾਰੀਆਂ ਹੋਈਆਂ ਹਨ ਪਰ ਸਾਰੇ ਦੋਸ਼ੀ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤੇ ਗਏ। ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਕੁਲਦੀਪ ਸਿੰਘ ਭੋਗਲ ਅਨੁਸਾਰ 70 ਤੋਂ ਵੱਧ ਲੋਕ ਇਸ ’ਚ ਦੋਸ਼ੀ ਹਨ, ਜਦਕਿ ਅਜੇ ਤੱਕ 34 ਦੇ ਕਰੀਬ ਦੋਸ਼ੀ ਹੀ ਫੜੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਮੋਗਾ ’ਚ ਇਕ ਹੋਰ ਸੈਕਸ ਸਕੈਂਡਲ ਆਇਆ ਸਾਹਮਣੇ, ਰਸੂਖ਼ਦਾਰਾਂ ਦੀਆਂ ਵੀਡੀਓ ਬਣਾ ਬਲੈਕਮੇਲਿੰਗ ਕਰ ਠੱਗੇ ‘ਲੱਖਾਂ’

ਉਨ੍ਹਾਂ ਦੱਸਿਆ ਕਿ ਹਿਰਾਸਤ ਤੋਂ ਬਾਹਰ ਦੋਸ਼ੀ ਸਰਕਾਰੀ ਵਕੀਲਾਂ ਦੀ ਢਿੱਲ-ਮੱਠ ਕਾਰਨ ਜ਼ਮਾਨਤਾਂ ਪ੍ਰਾਪਤ ਕਰਨ ਦੀ ਚਾਰਾਜੋਈ ਕਰ ਰਹੇ ਹਨ, ਜਿਸ ਕਾਰਨ ਪੀVਤ ਸਿੱਖ ਪਰਿਵਾਰ ਮਾਨਸਿਕ ਪੀੜਾ ’ਚੋਂ ਲੰਘ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਦੋਸ਼ੀਆਂ ’ਚ ਸ਼ਾਮਲ ਜੁਜਵਿੰਦਰ ਸਿੰਘ ਕੁਸ਼ਵਾਹਾ, ਜੋ ਇਕ ਕਾਂਗਰਸ ਆਗੂ ਦਾ ਭਤੀਜਾ ਹੈ, ਆਪਣੇ ਅਸਰ ਰਸੂਖ ਨਾਲ ਕੇਸਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਸਥਾ ਵੱਲੋਂ ਕੇਸਾਂ ਦੀ ਮੌਜੂਦਾ ਸਥਿਤੀ ਜਾਣਨ ਅਤੇ ਮਦਦ ਲਈ ਉਨ੍ਹਾਂ ਦੀ ਡਿਊਟੀ ਲਗਾਈ ਹੈ ਤਾਂ ਜੋ ਕਾਨੂੰਨੀ ਸਹਾਇਤਾ ਦਿੱਤੀ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਦੋਸ਼ ’ਚ ASI ਨੂੰ ਕੀਤਾ ਗ੍ਰਿਫ਼ਤਾਰ


author

Manoj

Content Editor

Related News