ਪੰਜਾਬ; RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ
Saturday, Sep 12, 2026 - 01:18 PM (IST)
ਤਰਨਤਾਰਨ(ਰਮਨ)- ਵਿਧਾਨ ਸਭਾ ਹਲਕਾ ਭੱਟੀ ਅਧੀਨ ਆਉਂਦੇ ਕਸਬਾ ਨੌਸ਼ਹਿਰਾ ਪੰਨੂਆਂ ਵਿਖੇ ਜੇਲ੍ਹ ਤੋਂ ਜ਼ਮਾਨਤ 'ਤੇ ਬਾਹਰ ਆਏ ਇੱਕ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਦੇਰ ਸ਼ਾਮ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਕਾਫੀ ਜ਼ਿਆਦਾ ਸਹਿਮ ਭਰਿਆ ਮਾਹੌਲ ਬਣਿਆ ਹੋਇਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਕੁਝ ਘੰਟੇ ਬਾਅਦ ਸੋਸ਼ਲ ਮੀਡੀਆ 'ਤੇ ਗੈਂਗਸਟਰ ਪ੍ਰਭ ਦਾਸੂਵਾਲ ਅਤੇ ਉਸਦੇ ਸਾਥੀਆਂ ਵੱਲੋਂ ਇੱਕ ਪੋਸਟ ਪਾਉਂਦੇ ਹੋਏ ਇਸ ਕਤਲ ਦੀ ਜ਼ਿੰਮੇਵਾਰੀ ਵੀ ਲੈ ਲਈ ਗਈ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹੇ ਦੇ ਉੱਚ ਪੁਲਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਥਾਣਾ ਸਰਹਾਲੀ ਵਿਖੇ ਆਰ.ਪੀ.ਜੀ ਹਮਲੇ ਵਿੱਚ ਸ਼ਾਮਲ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਜਮੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ ਜੋ ਕੁਝ ਸਮਾਂ ਪਹਿਲਾਂ ਹੀ ਜੇਲ੍ਹ ਤੋਂ ਜ਼ਮਾਨਤ 'ਤੇ ਬਾਹਰ ਆਇਆ ਹੋਇਆ ਸੀ, ਇਸ ਦੇ ਖਿਲਾਫ ਥਾਣਾ ਸਰਹਾਲੀ ਵਿਖੇ ਬੀਤੇ ਸਮੇਂ ਦੌਰਾਨ ਆਰਪੀਜੀ ਹਮਲੇ ਦੇ ਤਹਿਤ ਮਾਮਲਾ ਦਰਜ ਹੈ।ਦੇਰ ਸ਼ਾਮ ਜਦੋਂ ਜਗਮੀਤ ਸਿੰਘ ਨੌਸ਼ਹਿਰਾ ਪੰਨੂਆਂ ਅੱਡੇ 'ਤੇ ਮੌਜੂਦ ਸੀ ਤਾਂ ਮੋਟਰਸਾਈਕਲ 'ਤੇ ਸਵਾਰ ਦੋ ਅਨਪਛਾਤੇ ਵਿਅਕਤੀਆਂ ਵੱਲੋਂ ਉਸਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ।
ਇਹ ਵੀ ਪੜ੍ਹੋ- ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ ਲਾਏ ਵੱਡੇ ਇਲਜ਼ਾਮ
ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਅਤੇ ਜ਼ਿਲ੍ਹੇ ਦੇ ਉੱਚ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਾਰਦਾਤ ਤੋਂ ਕੁਝ ਸਮੇਂ ਬਾਅਦ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੁੰਦੀ ਨਜ਼ਰ ਆਈ ਹੈ, ਜਿਸ ਵਿੱਚ ਗੈਂਗਸਟਰ ਪ੍ਰਭ ਦਾਸੂਵਾਲ ਅਤੇ ਅਫਰੀਦੀ ਤੂਤ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਜਗਮੀਤ ਸਿੰਘ ਨੂੰ ਗੈਂਗਸਟਰ ਸਤਨਾਮ ਸਿੰਘ ਸੱਤਾ ਦਾ ਸਾਥੀ ਦੱਸਦੇ ਹੋਏ ਫਿਰੌਤੀਆਂ ਦੇ ਮਾਮਲੇ ਵਿੱਚ ਰੇਕੀ ਕਰਨ ਦੌਰਾਨ ਭੂਮਿਕਾ ਨਿਭਾਉਣ ਦਾ ਹਵਾਲਾ ਦਿੱਤਾ ਗਿਆ ਹੈ।
ਹਾਲਾਂਕਿ ਇਸ ਪਾਈ ਗਈ ਪੋਸਟ ਦੇ ਸੰਬੰਧ ਵਿੱਚ ਕਿਸੇ ਵੀ ਪੁਲਸ ਅਧਿਕਾਰੀ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ। ਪ੍ਰੰਤੂ ਪੁਲਸ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਸ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਖ-ਵੱਖ ਐਂਗਲਾਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਨੂੰ ਜਲਦ ਹੀ ਸੁਲਝਾਉਂਦੇ ਹੋਏ ਅਸਲ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਜਲਦ ਭੇਜ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
