ਵੱਡੀ ਖ਼ਬਰ : ਬਹਿਰਾਮਪੁਰ ਦੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
Friday, Jul 28, 2023 - 07:47 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਕਸਬਾ ਬਹਿਰਾਮਪੁਰ ਵਿਖੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੁਝ ਦਿਨ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਬਹਿਰਾਮਪੁਰ ਪੁਲਸ ਵੱਲੋਂ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ : ਉਧਾਰੇ ਮੰਗੇ 25 ਰੁਪਿਆਂ ਨੇ ਔਰਤਾਂ ਨੂੰ ਬਣਾਇਆ ਕਰੋੜਪਤੀ, ਜਾਣੋ ਕਿੰਝ ਪਲਟੀ ਕਿਸਮਤ ਦੀ ਬਾਜ਼ੀ
ਇਸ ਮਾਮਲੇ ’ਚ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਦੀ ਪਛਾਣ ਸ਼ੀਤਲ ਕੁਮਾਰ ਵਾਸੀ ਨਵੀਂ ਆਬਾਦੀ ਬਹਿਰਾਮਪੁਰ ਵਜੋਂ ਦੱਸੀ ਗਈ ਹੈ ਤੇ ਪੁਲਸ ਵੱਲੋਂ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਗੁਰਦੁਆਰਾ ਸਾਹਿਬ ਵੱਲੋਂ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਬਣਾਈ ਗਈ ਪੰਜ ਮੈਂਬਰੀ ਤਾਲਮੇਲ ਕਮੇਟੀ ਨੇ ਪੁਲਸ ਵੱਲੋਂ ਕੀਤੀ ਗਈ ਇਸ ਕਾਰਵਾਈ ’ਤੇ ਸੰਤੁਸ਼ਟੀ ਪ੍ਰਗਟਾਈ ਹੈ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ : ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ