ਜਥੇਦਾਰ ਰਘਬੀਰ ਸਿੰਘ ਦੀ ਸੰਗਤ ਨੂੰ ਅਪੀਲ-ਕੋਈ ਸਿੰਘ ਨਾ ਕਰੇ ਦੁਸ਼ਟ ਪਾਪੀ ਦੀਆਂ ਅੰਤਮ ਰਸਮਾਂ

05/02/2023 5:49:32 PM

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ) - ਪੰਜਾਬ ਦੇ ਮੋਰਿੰਡਾ ਵਿਚ ਹਾਲ ਹੀ ਹੋਈ ਬੇਅਦਬੀ ਦੀ ਘਟਨਾ ਦੇ ਮੁਲਜ਼ਮ ਦੀ ਬੀਤੇ ਦਿਨ ਮਾਨਸਾ ਦੇ ਸਿਵਲ ਹਸਪਤਾਲ ’ਚ ਮੌਤ ਹੋ ਗਈ ਸੀ। ਇਸ ਸਬੰਧ 'ਚ ਬੋਲਦੇ ਹੋਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਸੰਗਤ ਨੂੰ ਕਿਹਾ ਕਿ ਉਹ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਮੌਤ ਅਤੇ ਅੰਤਿਮ ਰਸਮਾਂ ਵਿੱਚ ਗੁਰੂ ਨੂੰ ਪਿਆਰ ਕਰਨ ਵਾਲਾ ਕੋਈ ਵੀ ਵਿਅਕਤੀ ਸ਼ਾਮਿਲ ਨਾ ਹੋਵੇ ਅਤੇ ਨਾ ਹੀ ਕਿਸੇ ਪ੍ਰਕਾਰ ਦੀ ਕੋਈ ਹਮਦਰਦੀ ਜਤਾਵੇ, ਕਿਉਂਕਿ ਉਸਨੇ ਸਾਡੇ ਗੁਰੂ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ।

ਇਹ ਵੀ ਪੜ੍ਹੋ- ਹੈਰੋਇਨ ਸਮੱਗਲਿੰਗ ’ਚ ਬਦਨਾਮ ਹੋਇਆ ਪਿੰਡ ਧਨੋਆ ਕਲਾਂ, ਬਰਾਮਦ ਹੋਏ 4 ਡਰੋਨ ਤੇ 7 ਕਿਲੋ ਹੈਰੋਇਨ

ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਕਿਸੇ ਵੀ ਪੈਰੋਕਾਰ ਨੂੰ ਉਕਤ ਮੁਲਜ਼ਮ ਦੀ ਅੰਤਿਮ ਕਿਰਿਆ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ ਅਤੇ ਨਾ ਹੀ ਕੋਈ ਗ੍ਰੰਥੀ ਸਿੰਘ, ਕਥਾਵਾਚਕ ਅਤੇ ਹੋਰ ਪ੍ਰਚਾਰਕ ਉਸ ਦੀਆਂ ਅੰਤਿਮ ਰਸਮਾਂ ਅਦਾ ਕਰੇ। ਬੇਅਦਬੀ ਕਰਨ ਵਾਲੇ ਵਿਅਕਤੀ ਦੀ ਅੰਤਿਮ ਕਿਰਿਆ ਲਈ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਸਰੂਪ ਵੀ ਨਹੀਂ ਦੇਣਾ ਚਾਹੀਦਾ।

ਇਹ ਵੀ ਪੜ੍ਹੋ- ਮਜ਼ਦੂਰਾਂ, ਛੋਟੇ ਕਾਰੋਬਾਰੀਆਂ ਲਈ ਸ਼ੁਰੂ ਕੀਤੀਆਂ ਪੈਨਸ਼ਨ ਯੋਜਨਾਵਾਂ ਪਈਆਂ ਸੁਸਤ, ਰਜਿਸਟਰਡ ਲੋਕਾਂ ਦੀ ਗਿਣਤੀ ਘਟੀ

ਜ਼ਿਕਰਯੋਗ ਹੈ ਕਿ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੀਤੇ ਕੁਝ ਦਿਨ ਪਹਿਲਾਂ ਜਸਵੀਰ ਸਿੰਘ ਨਾਮਕ ਵਿਅਕਤੀ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ। ਮੌਕੇ 'ਤੇ ਮੌਜੂਦ ਲੋਕਾਂ ਨੇ ਉਸ ਦੀ ਕੁੱਟਮਾਰ ਕਰਦੇ ਹੋਏ ਪੁਲਸ ਦੇ ਹਵਾਲੇ ਕਰ ਦਿੱਤਾ ਸੀ। ਬੀਤੇ ਦਿਨੀਂ ਮਾਨਸਾ ਦੀ ਜੇਲ੍ਹ ਵਿਚ ਉਸ ਦੀ ਸਿਹਤ ਖ਼ਰਾਬ ਹੋ ਗਈ, ਜਿਸ ਨੂੰ ਮੁਢਲੀ ਸਹਾਇਤਾ ਦੇਣ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਬਾਅਦ ਵਿਚ ਉਸ ਦੀ ਮੌਤ ਹੋ ਗਈ।

ਨੋਟ: ਇਸ ਖ਼ਬਰ ਦੇ ਸਬੰਧ ਵਿੱਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ।

 


rajwinder kaur

Content Editor

Related News