ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੋਏ ਵਿਵਾਦ ਮਗਰੋਂ ਗੋਲ਼ੀਆਂ ਚਲਾਉਣ ਵਾਲੇ ਮੁਲਜ਼ਮ ਹਿਮਾਚਲ ਤੋਂ ਗ੍ਰਿਫ਼ਤਾਰ

Thursday, Nov 30, 2023 - 03:28 AM (IST)

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੋਏ ਵਿਵਾਦ ਮਗਰੋਂ ਗੋਲ਼ੀਆਂ ਚਲਾਉਣ ਵਾਲੇ ਮੁਲਜ਼ਮ ਹਿਮਾਚਲ ਤੋਂ ਗ੍ਰਿਫ਼ਤਾਰ

ਅੰਮ੍ਰਿਤਸਰ (ਜਸ਼ਨ)- ਕਮਿਸ਼ਨਰੇਟ ਪੁਲਸ ਨੇ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਕੀਤੀ ਜਦੋਂ ਇਰਾਦਾ ਕਤਲ ਵਿਚ ਲੋੜੀਂਦੇ 6 ਗੰਭੀਰ ਅਧਰਾਧੀਆਂ ਨੂੰ ਵਾਰਦਾਤ ਸਮੇਂ ਵਰਤੇ ਹਥਿਆਰਾਂ ਸਮੇਤ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ।

ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਵਿਭਾਗ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੀ 24 ਨਵੰਬਰ ਨੂੰ ਥਾਣਾ ਬੀ ਡਵੀਜ਼ਨ ਵਿਖੇ ਸੂਜਲ ਪੁੱਤਰ ਬੱਗਾ ਸਿੰਘ ਵਾਸੀ ਏਕਤਾ ਨਗਰ, ਚਮਰੰਗ ਰੋਡ ਦੇ ਬਿਆਨਾਂ ’ਤੇ ਇਰਾਦਾ ਕਤਲ ਦਾ ਇਕ ਕੇਸ ਦਰਜ ਕੀਤਾ ਗਿਆ ਸੀ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਹੈਰੀਟੇਜ ਸਟਰੀਟ ’ਤੇ ਫੋਟੋਆਂ ਸ਼ੂਟ ਕਰਨ ਨੂੰ ਲੈ ਕੇ ਪੁਰਾਣੀ ਰੰਜਿਸ਼ ਰੱਖਦਿਆ ਹੋਇਆ 6 ਨੌਜਵਾਨਾਂ ਵੱਲੋਂ ਪਿਸਤੌਲ ਅਤੇ ਦਾਤਰ ਨਾਲ ਉਸ ’ਤੇ ਮਾਰ ਦੇਣ ਦੀ ਨੀਅਤ ਨਾਲ ਸਿੱਧੀਆਂ ਗੋਲੀਆਂ ਚਲਾਈਆ ਜੋ ਇਕ ਗੋਲੀ ਉਸ ਦੇ ਸੱਜੇ ਪੱਟ ’ਤੇ ਲੱਗੀ ਅਤੇ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ ਸਨ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪਿਛਲੇ ਸਾਲ ਵਿਆਹ ਕਰਵਾ ਕੇ ਗਏ ਨੌਜਵਾਨ ਦੀ ਹੋਈ ਮੌਤ

ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਕਤ ਕੇਸ ਵਿਚ ਥਾਣਾ ਬੀ ਡਵੀਜ਼ਨ ਦੀ ਪੁਲਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਅਤੇ ਜੋ ਲੋੜੀਂਦੇ ਮੁਲਜ਼ਮ ਸਨ, ਉਨ੍ਹਾਂ ਨੂੰ ਚਾਰ ਦਿਨਾਂ ਵਿਚ ਕਾਂਗੜਾ (ਹਿਮਾਚਲ ਪ੍ਰਦੇਸ) ਤੋਂ ਟ੍ਰੇਸ ਕੀਤਾ ਹੈ, ਜਿਨ੍ਹਾਂ ਦੀ ਪਛਾਣ ਕਾਰਤਿਕ ਸੇਠੀ, ਦਾਨਿਸ ਸੇਠੀ ਪੁੱਤਰਾਨ ਸੁਰੇਸ਼ ਕੁਮਾਰ ਸੋਠੀ ਵਾਸੀਆਂਨ ਗਲੀ ਕੰਬੋਅ, ਲੱਕੜ ਮੰਡੀ ਤੋਂ ਇਕ 30 ਬੋਰ ਦਾ ਪਿਸਟਲ ਅਤੇ 5 ਰੌਂਦ, ਆਦੀ ਸਿਆਲ ਪੁੱਤਰ ਸੁਰਿੰਦਰ ਸਿਆਲ ਵਾਸੀ ਭੂਸਨਪੁਰਾ, ਹਾਲ ਕੋਟ ਮਿੱਤ ਸਿੰਘ ਤੋਂ ਦਾਤਰ, ਗੌਤਮ ਸ਼ਰਮਾ ਪੁੱਤਰ ਅਸ਼ੋਕ ਕੁਮਾਰ ਵਾਸੀ ਗਲੀ ਫੱਟ ਵਾਲੀ, ਚੌਕ ਭੌੜੀ ਵਾਲਾ ਤੋਂ 32 ਬੋਰ ਦਾ ਇਕ ਪਿਸਟਲ ਸਮੇਤ 5 ਰੌਂਦ ਬਰਾਮਦ ਕੀਤੇ ਹਨ, ਜੋ ਮੁਲਜ਼ਮਾਂ ਨੇ ਵਾਰਦਾਤ ਸਮੇਂ ਵਰਤੇ ਸਨ। ਇਸ ਤੋਂ ਇਲਾਵਾ ਨਿਤਨ ਚੌਧਰੀ ਉਰਫ ਬੁੱਢਾ ਪੁੱਤਰ ਸਤਪਾਲ ਸਿੰਘ ਵਾਸੀ ਭੂਸਨਪੁਰਾ, ਬੌਬੀ ਸਿੰਘ ਪੁਤਰ ਦਮਨ ਸਿੰਘ ਵਾਸੀ ਪਿੰਡ ਤਲਵੰਡੀ ਸਾਧੂ ਮਹੱਲਾ ਡਿੱਖਾ ਵਾਲਾ ਬਠਿੰਡਾ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਇਸ ਵਾਰਦਾਤ ਵਿਚ ਸ਼ਾਮਲ ਸਨ। ਪੁਲਸ ਨੇ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News