ਮੂਸੇਵਾਲਾ ਕਤਲ ਕਾਂਡ ਦਾ ਇਕ ਹੋਰ ਮੁਲਜ਼ਮ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ, ਵਿਦੇਸ਼ ਭੱਜਣ ਦੀ ਸੀ ਤਿਆਰੀ

Thursday, Oct 13, 2022 - 11:22 AM (IST)

ਮੂਸੇਵਾਲਾ ਕਤਲ ਕਾਂਡ ਦਾ ਇਕ ਹੋਰ ਮੁਲਜ਼ਮ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ, ਵਿਦੇਸ਼ ਭੱਜਣ ਦੀ ਸੀ ਤਿਆਰੀ

ਅੰਮ੍ਰਿਤਸਰ (ਸੰਜੀਵ, ਰਾਜਵਿੰਦਰ ਹੁੰਦਲ, ਸਾਗਰ) - ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮੂਸੇਵਾਲਾ ਕਤਲ ਕਾਂਡ ਦੇ ਇਕ ਹੋਰ ਗੁਨਾਹਗਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਇਮੀਗ੍ਰੇਸ਼ਨ ਵੱਲੋਂ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਗੁਨਾਹਗਾਰ ਦੁਬਈ ਜਾਣ ਦੀ ਤਿਆਰੀ ’ਚ ਸੀ, ਜਿਸ ਨੂੰ ਪੁਲਸ ਨੇ ਮੌਕੇ ਤੋਂ ਕਾਬੂ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਜਗਤਾਰ ਸਿੰਘ ਵਜੋਂ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ : ਭੈਣ ਦਾ ਵਿਆਹ ਕਰ 7 ਅਕਤੂਬਰ ਨੂੰ ਡਿਊਟੀ 'ਤੇ ਪਰਤੇ ਫ਼ੌਜੀ ਜਵਾਨ ਦੀ ਮੌਤ, ਇਸੇ ਮਹੀਨੇ ਹੋਣਾ ਸੀ ਸੇਵਾ ਮੁਕਤ

ਮਿਲੀ ਜਾਣਕਾਰੀ ਅਨੁਸਾਰ ਜਗਤਾਰ ਸਿੰਘ ਨਾਮ ਦਾ ਉਕਤ ਵਿਅਕਤੀ ਸਵੇਰੇ 8 ਵਜੇ ਦੁਬਈ ਨੂੰ ਰਵਾਨਾ ਹੋਣ ਵਾਲੀ ਸਪਾਈਸ ਜੈੱਟ ਦੀ ਉਡਾਨ ਦਾ ਇੰਤਜ਼ਾਰ ਕਰ ਰਿਹਾ ਸੀ। ਇਸ ਗਲ ਦਾ ਪਤਾ ਲੱਗਣ ’ਤੇ ਇਮੀਗ੍ਰੇਸ਼ਨ ਵਿਭਾਗ ਨੇ ਉਸ ਨੂੰ ਕਾਬੂ ਕਰ ਲਿਆ, ਜਿਸ ਤੋਂ ਬਾਅਦ ਉਸ ਨੂੰ ਪੁਲਸ ਥਾਣਾ ਹਵਾਈ ਅੱਡਾ ਦੇ ਹਵਾਲੇ ਕਰ ਦਿੱਤਾ ਹੈ। ਪੁਲਸ ਇਸ ਮਾਮਲੇ ਦੇ ਸਬੰਧ ’ਚ  ਬਾਰੀਕੀ ਨਾਲ ਜਾਂਚ-ਪੜਤਾਲ ਕਰ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ : ਗੈਂਗਸਟਰ ਲੰਡਾ ਨੇ ਲਈ ਤਰਨਤਾਰਨ ਦੇ ਕੱਪੜਾ ਵਪਾਰੀ ਦੇ ਕਤਲ ਦੀ ਜ਼ਿੰਮੇਵਾਰੀ, ਨਾਲ ਹੀ ਦਿੱਤੀ ਇਹ ਧਮਕੀ


author

rajwinder kaur

Content Editor

Related News