ਪਾਤੜਾਂ 'ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਸਾਹਮਣੇ ਆਈ ਇਹ ਗੱਲ

Thursday, Jul 13, 2023 - 07:03 PM (IST)

ਪਾਤੜਾਂ 'ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਸਾਹਮਣੇ ਆਈ ਇਹ ਗੱਲ

ਪਟਿਆਲਾ/ਪਾਤੜਾਂ (ਬਲਜਿੰਦਰ, ਕੰਬੋਜ,ਮਾਨ)- ਪਟਿਆਲਾ ਦੇ ਪਾਤੜਾਂ ਵਿਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਮਗਰੋਂ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋਕਿ 22 ਸਾਲਾ ਦਾ ਹੈ। ਉਕਤ ਮੁਲਜ਼ਮ ਨੂੰ ਸਮਾਣਾ ਰੋਡ ਪਿੰਡ ਕਕਰਾਲਾ ਦੇ ਬੱਸ ਸਟੈਂਡ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ-  ਧੁੱਸੀ ਬੰਨ੍ਹ ਟੁੱਟਣ ਕਾਰਨ ਦਰਜਨਾਂ ਪਿੰਡਾਂ 'ਚ ਹਾਲਾਤ ਬਦਤਰ, ਲੋਕਾਂ ਦੇ ਘਰ-ਖੇਤ ਪਾਣੀ ’ਚ ਡੁੱਬੇ

ਜਾਣਕਾਰੀ ਦਿੰਦੇ ਹੋਏ ਪਟਿਆਲਾ ਜ਼ਿਲ੍ਹਾ ਦੇ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨ ਪਾਤੜਾਂ ਵਿਖੇ ਇਕ ਨਾਬਾਲਗ ਕੁੜੀ ਦਾ ਜਬਰ-ਜ਼ਿਨਾਹ ਕਰਨ ਮਗਰੋਂ ਕਤਲ ਕਰ ਦਿੱਤਾ ਗਿਆ ਸੀ। ਇਸ ਕੇਸ ਦੀ ਕਾਰਵਾਈ ਕਰਦੇ ਹੋਏ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੁਰਪ੍ਰੀਤ 10ਵੀਂ ਪਾਸ ਹੈ ਅਤੇ ਪਾਤੜਾਂ ਹਲਕੇ ਦੇ ਆਈ. ਟੀ. ਆਈ. ਵਿੱਚ ਪੜ੍ਹ ਰਿਹਾ ਹੈ ਅਤੇ ਉਹ ਅਕਸਰ ਹੀ 8ਵੀਂ ਜਮਾਤ ਵਿਚ ਪੜ੍ਹਨ ਵਾਲੀ 15 ਸਾਲ ਦੀ ਨਾਬਾਲਗ ਕੁੜੀ 'ਤੇ ਗ਼ਲਤ ਨਜ਼ਰ ਰੱਖਦਾ ਸੀ। ਜਦੋਂ ਕੁੜੀ ਘਰ ਤੋਂ 7 ਵਜੇ ਦੇ ਕਰੀਬ ਦੁੱਧ ਲੈਣ ਲਈ ਢੜਿਆਲ ਰੋਡ ਵਿਖੇ ਗਈ ਤਾਂ ਦੋਸ਼ੀ ਗੁਰਪ੍ਰੀਤ ਸਿੰਘ ਨੇ ਮੌਕਾ ਵੇਖਦਿਆਂ ਹੀ ਉਸ ਕੁੜੀ ਨੂੰ ਜ਼ਬਰਦਸਤੀ ਸਰਕਾਰੀ ਸਕੂਲ ਵਿਚ ਚੁੱਕ ਕੇ ਸੁੱਟ ਦਿੱਤਾ। ਇਥੇ ਫਿਰ ਉਸ ਨੇ ਕੁੜੀ ਨਾਲ ਜਬਰ-ਜ਼ਿਨਾਹ ਕਰਨ ਮਗਰੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

ਉਨ੍ਹਾਂ ਦੱਸਿਆ ਕਿ 24 ਘੰਟਿਆਂ ਦੇ ਅੰਦਰ ਪੁਲਸ ਨੇ ਕਾਰਵਾਈ ਕਰਕੇ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਕਾਕਾ ਨੂੰ ਗ੍ਰਿਫ਼ਤਾਰ ਕਰ ਦਿੱਤਾ ਹੈ, ਜਿਸ ਉੱਪਰ ਥਾਣਾ ਪਾਤੜਾਂ, ਜ਼ਿਲ੍ਹਾ ਪਟਿਆਲਾ ਦੇ ਵਿਚ ਮੁਕੱਦਮਾ ਨੰਬਰ 182 ਧਾਰਾ 302, 376ਏ 4 ਪੋਸਕੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਸਾਰੀ ਘਟਨਾ ਦੀ ਪੁਲਸ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਦੋਸ਼ੀ ਗੁਰਪ੍ਰੀਤ ਸਿੰਘ ਕਾਕਾ ਦਾ ਪੁਲਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਹੜ੍ਹਾਂ ਦੇ ਹਾਲਾਤ 'ਚ ਲੋਕਾਂ ਦੇ ਬਚਾਅ ਕਾਰਜਾਂ ਲਈ ਡੀ. ਸੀ. ਕਪੂਰਥਲਾ ਵੱਲੋਂ ਉੱਚ ਅਧਿਕਾਰੀਆਂ ਦੇ ਨੰਬਰ ਜਾਰੀ

ਕਤਲ ਮਗਰੋਂ ਇੰਸਟਾਗ੍ਰਾਮ 'ਚ ਲਾਈਵ ਹੋਇਆ ਸੀ ਮੁੰਡਾ

 ਇਥੇ ਹੀ ਬਸ ਨਹੀਂ ਕਾਤਲ ਮੁੰਡੇ ਵੱਲੋਂ ਆਪਣੀ ਇੰਸਟਾਗ੍ਰਾਮ ਆਈ. ਡੀ. ਤੇ ਬਕਾਇਦਾ ਕਬੂਲਨਾਮਾ ਵੀ ਕੀਤਾ ਗਿਆ। ਉਕਤ ਮੁੰਡੇ ਨੇ ਇੰਸਟਾਗ੍ਰਾਮ ’ਤੇ ਕਿਹਾ ਕਿ ਉਹ ਕੁੜੀ ਨੂੰ ਬਹੁਤ ਪਿਆਰ ਕਰਦਾ ਸੀ ਅਤੇ ਕੁੜੀ ਵੱਲੋਂ ਮਨ੍ਹਾ ਕਰਨ ’ਤੇ ਉਸ ਨੇ ਉਸ ਦਾ ਕਤਲ ਕਰ ਦਿੱਤਾ ਅਤੇ ਹੁਣ ਉਹ ਆਪਣੀ ਜੀਵਨ ਲੀਲਾ ਸਮਾਪਤ ਕਰਨ ਜਾ ਰਿਹਾ ਹੈ। ਇਸ ਸੰਬੰਧੀ ਜਦੋਂ ਪੁਲਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਲੜਕੀ ਦੀ ਡੈੱਡ ਬਾਡੀ ਸਕੂਲ ਦੇ ਅੰਦਰੋਂ ਬਰਾਮਦ ਕਰ ਲਈ ਜਿਸ ਨੂੰ ਸਮਾਣਾ ਸਰਕਾਰੀ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711


author

shivani attri

Content Editor

Related News