ਸਹੁਰੇ ਪਰਿਵਾਰ ''ਤੇ ਹਮਲਾ ਕਰਨ ਤੇ ਪੁਲਸ ''ਤੇ ਕਾਰਵਾਈ ਨਾ ਕਰਨ ਦਾ ਦੋਸ਼

Sunday, Oct 22, 2017 - 06:18 AM (IST)

ਜਲੰਧਰ/ਲਾਂਬੜਾ, (ਵਰਿਆਣਾ, ਵਰਿੰਦਰ)- ਥਾਣਾ ਲਾਂਬੜਾ ਅਧੀਨ ਆਉਂਦੇ ਇਲਾਕੇ ਟਾਵਰ ਇਨਕਲੇਵ ਫੇਸ ਨੰਬਰ 3 ਮਕਾਨ ਨੰਬਰ 221 ਵਾਸੀ ਬੀਰਦਵਿੰਦਰ ਸਿੰਘ ( ਸੀਨੀਅਰ ਅਕਾਲੀ ਆਗੂ) ਨੇ ਆਪਣੇ ਸਹੁਰੇ ਪਰਿਵਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਬੀਤੀ ਰਾਤ ਕੁਝ ਅਣਪਛਾਤੇ ਲੋਕਾਂ ਨੂੰ ਨਾਲ ਲੈ ਕੇ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਸਾਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ । 
ਬੀਰਦਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਸਹੁਰਾ ਪਰਿਵਾਰ ਅਤੇ ਉਨ੍ਹਾਂ ਨਾਲ ਆਏ ਅਣਪਛਾਤੇ ਲੋਕਾਂ ਨੇ ਹਥਿਆਰਾਂ ਨਾਲ ਉਨ੍ਹਾਂ ਦੇ ਘਰ ਵੜ ਕੇ ਹਮਲਾ ਕਰ ਦਿੱਤਾ, ਜਿਸ ਵਿਚ ਉਹ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੇ ਘਰ ਦੀ ਭੰਨਤੋੜ ਵੀ ਕੀਤੀ । ਉਨ੍ਹਾਂ ਦੋਸ਼ ਲਗਾਇਆ ਕਿ ਉਕਤ ਲੋਕ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਜਾਨੋਂ ਮਾਰਨਾ ਚਾਹੁੰਦੇ ਹਨ ਅਤੇ ਸਾਨੂੰ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਵੀ ਰਚ ਰਹੇ ਹਨ । ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਸ ਵਿਚ ਉਨ੍ਹਾਂ ਦੀ ਪਤਨੀ ਭਾਵ ਉਨ੍ਹਾਂ ਦੀ ਬੇਟੀ ਵੀ ਸ਼ਾਮਲ ਹੈ । ਹਮਲੇ ਸਬੰਧੀ ਥਾਣਾ ਲਾਂਬੜਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਪਹਿਲਾਂ ਵੀ ਕਈ ਵਾਰ ਸਹੁਰਾ ਪਰਿਵਾਰ ਅਜਿਹੇ ਹਮਲੇ ਕਰ ਚੁੱਕਾ ਹੈ ਪਰ ਥਾਣਾ ਲਾਂਬੜਾ ਦੀ ਪੁਲਸ ਵਲੋਂ ਖਾਸ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ । ਉਨ੍ਹਾਂ ਨੇ ਪੁਲਸ-ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਹਮਲਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ।
ਮਾਮਲੇ ਦੀ ਜਾਂਚ ਕੀਤੀ ਜਾ ਰਹੀ, ਇਨਸਾਫ ਦਿੱਤਾ ਜਾਵੇਗਾ : ਡੀ. ਐੱਸ. 
ਪੀ. : ਇਸ ਸਬੰਧੀ ਜਦੋਂ ਡੀ. ਐੱਸ. ਪੀ. ਕਰਤਾਰਪੁਰ ਜਸਬੀਰ ਰਾਏ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਬੀਰਦਵਿੰਦਰ ਸਿੰਘ ਦੇ ਸਹੁਰੇ ਬੀਤੀ ਰਾਤ ਆਪਣੀ ਲੜਕੀ ਨੂੰ ਮਿਲਣ ਆਏ ਸੀ, ਇਸੇ ਦੌਰਾਨ ਇਨ੍ਹਾਂ ਵਿਚ ਬਹਿਸ ਹੋ ਗਈ ਅਤੇ ਦੱਸਣ ਅਨੁਸਾਰ ਗੱਲਬਾਤ ਕੁੱਟਮਾਰ ਤੱਕ ਪਹੁੰਚ ਗਈ, ਜਿਸ ਦੀ ਸੂਚਨਾ ਮਿਲਣ 'ਤੇ ਥਾਣਾ ਲਾਂਬੜਾ ਪੁਲਸ ਮੌਕੇ 'ਤੇ ਪੁੱਜੀ । ਉਨ੍ਹਾਂ ਦੱਸਿਆ ਕਿ ਪੁਲਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ, ਜੇਕਰ ਇਸ ਵਿਚ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਜਾਂਚ ਕੀਤੀ ਜਾ ਰਹੀ ਹੈ ਅਤੇ ਇਨਸਾਫ ਦਿੱਤਾ ਜਾਵੇਗਾ ।
ਦੋਹਾਂ ਧਿਰਾਂ ਦੀਆਂ ਦਰਖਾਸਤਾਂ ਆਈਆਂ, ਨਿਰਪੱਖ ਜਾਂਚ ਕੀਤੀ ਜਾ ਰਹੀ : ਐੱਸ. ਐੱਚ. ਓ. : ਉਧਰ ਇਸ ਸਬੰਧੀ ਜਦੋਂ ਥਾਣਾ ਮੁਖੀ ਪੁਸ਼ਪ ਬਾਲੀ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ  ਕਿ ਦੋਹਾਂ ਧਿਰਾਂ ਵਲੋਂ ਦਰਖਾਸਤਾਂ ਆਈਆਂ ਹਨ, ਜਿਨ੍ਹਾਂ ਦੀ ਪੁਲਸ ਨਿਰਪੱਖਤਾ ਨਾਲ ਜਾਂਚ ਕਰ ਰਹੀ ਹੈ, ਜਿਸ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ ।ਉਨ੍ਹਾਂ ਕਿਹਾ ਕਿ ਉਨ੍ਹਾਂ ਉੱਪਰ ਕਾਰਵਾਈ ਨਾ ਕਰਨ ਦੇ ਲਗਾਏ ਦੋਸ਼ ਗਲਤ ਹਨ, ਪੁਲਸ ਈਮਾਨਦਾਰੀ ਨਾਲ ਮਾਮਲੇ 'ਤੇ 
ਕੰਮ ਕਰ ਰਹੀ ਹੈ।


Related News