ਨਾਬਾਲਗ ਨਾਲ ਜਬਰ-ਜ਼ਿਨਾਹ ਦਾ ਮੁਲਜ਼ਮ ਦੋਸ਼ੀ ਕਰਾਰ, ਸਜ਼ਾ ’ਤੇ ਫ਼ੈਸਲਾ ਅੱਜ

Thursday, Dec 05, 2024 - 12:03 PM (IST)

ਨਾਬਾਲਗ ਨਾਲ ਜਬਰ-ਜ਼ਿਨਾਹ ਦਾ ਮੁਲਜ਼ਮ ਦੋਸ਼ੀ ਕਰਾਰ, ਸਜ਼ਾ ’ਤੇ ਫ਼ੈਸਲਾ ਅੱਜ

ਚੰਡੀਗੜ੍ਹ (ਪ੍ਰੀਕਸ਼ਿਤ) : ਜ਼ਿਲ੍ਹਾ ਅਦਾਲਤ ਨੇ 13 ਸਾਲਾ ਨਾਬਾਲਗ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੌਜਵਾਨ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਵੀਰਵਾਰ ਨੂੰ ਸਜ਼ਾ ’ਤੇ ਫ਼ੈਸਲਾ ਸੁਣਾਏਗੀ। ਮੁਲਜ਼ਮ ਨੌਜਵਾਨ 21 ਸਾਲਾ ਮੁਹੰਮਦ ਨਦੀਮ ਯੂ. ਪੀ. ਦੇ ਸਹਾਰਨਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਕਰੀਬ ਡੇਢ ਸਾਲ ਪਹਿਲਾਂ ਜੂਨ 2022 ’ਚ ਥਾਣਾ ਮੌਲੀਜਾਗਰਾਂ ਪੁਲਸ ਨੇ ਮੁਲਜ਼ਮ ਖ਼ਿਲਾਫ਼ ਜਬਰ-ਜ਼ਿਨਾਹ ਅਤੇ ਪੋਕਸੋ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਸੀ।

ਪੀੜਤਾ ਨੇ ਪੁਲਸ ਸ਼ਿਕਾਇਤ ’ਚ ਦੱਸਿਆ ਸੀ ਕਿ ਉਹ ਚੰਡੀਗੜ੍ਹ ’ਚ ਪਰਿਵਾਰ ਨਾਲ ਰਹਿ ਰਹੀ ਹੈ। ਘਟਨਾ ਤੋਂ ਕੁੱਝ ਦਿਨ ਪਹਿਲਾਂ ਉਸ ਦੀ ਮੁਲਜ਼ਮ ਨਾਲ ਜਾਣ-ਪਛਾਣ ਹੋਈ ਸੀ। ਉਸ ਨੇ ਦੋਸ਼ ਲਾਇਆ ਸੀ ਕਿ 2022 ਦੀ ਹੋਲੀ ਤੋਂ ਦੋ ਦਿਨ ਪਹਿਲਾਂ ਉਹ ਪੰਚਕੂਲਾ ’ਚ ਰਹਿਣ ਵਾਲੀ ਸਹੇਲੀ ਨਾਲ ਮਿਲਣ ਗਈ ਸੀ, ਜਿੱਥੇ ਉਸ ਦੀ ਮੁਲਾਕਾਤ ਮੁਲਜ਼ਮ ਨਾਲ ਹੋਈ।

ਇਸ ਦੌਰਾਨ ਨੌਜਵਾਨ ਨੇ ਉਸ ਦੇ ਨਾਲ ਜ਼ਬਰਨ ਸਰੀਰਕ ਸਬੰਧ ਬਣਾਏ ਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਇਸ ਲਈ ਉਹ ਚੁੱਪ ਰਹੀ। 8 ਜੂਨ 2022 ਨੂੰ ਮੁਲਜ਼ਮ ਪਰਿਵਾਰਕ ਮੈਂਬਰਾਂ ਦੀ ਗ਼ੈਰ-ਮੌਜੂਦਗੀ ’ਚ ਉਸ ਦੇ ਘਰ ਆਇਆ ਤੇ ਦੁਬਾਰਾ ਉਸ ਨਾਲ ਸਰੀਰਕ ਸਬੰਧ ਬਣਾਏ। ਇਸ ਤੋਂ ਬਾਅਦ ਪੀੜਤਾ ਨੇ ਉਸ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਜਾਂਚ ਤੋਂ ਬਾਅਦ ਨਦੀਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।


author

Babita

Content Editor

Related News