ਸੰਦੀਪ ਨੰਗਲ ਅੰਬੀਆ ਦੇ ਕਤਲ ਦੇ ਦੋਸ਼ੀ ਦੀ ਕਪੂਰਥਲਾ ਜੇਲ੍ਹ 'ਚ ਕੁੱਟਮਾਰ, ਪੁਲਸ ਵਰਦੀ 'ਚ ਆਏ ਸਨ ਹਮਲਾਵਰ
Thursday, Aug 03, 2023 - 06:59 PM (IST)

ਕਪੂਰਥਲਾ (ਵੈੱਬ ਡੈਸਕ, ਵਿਪਿਨ)- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆ ਦੇ ਕਤਲ ਕਾਂਡ ਵਿਚ ਸ਼ਾਮਲ ਦੋਸ਼ੀ ਹਰਿੰਦਰ ਸਿੰਘ ਫ਼ੌਜੀ ਦੀ ਕਪੂਰਥਲਾ ਜੇਲ੍ਹ 'ਚ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਵਧੀਕ ਸੈਸ਼ਨ ਜੱਜ ਕੇ. ਕੇ. ਜੈਨ ਦੀ ਅਦਾਲਤ ਨੇ ਹਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਉਥੇ ਹੀ ਕਪੂਰਥਲਾ ਜੇਲ੍ਹ ਪ੍ਰਸ਼ਾਸਨ ਨੂੰ ਸੀ. ਸੀ. ਟੀ. ਵੀ. ਰਿਕਾਰਡਿੰਗ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ।
ਇਸ ਸਬੰਧੀ ਵਕੀਲ ਮਨਦੀਪ ਸੇਂਗਰ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਖ਼ੁਲਾਸਾ ਕੀਤਾ ਸੀ ਕਿ 31 ਜੁਲਾਈ ਨੂੰ ਰਾਤ 12 ਵਜੇ ਦੇ ਕਰੀਬ ਕੁਝ ਵਿਅਕਤੀ ਪੁਲਸ ਦੀ ਵਰਦੀ ਵਿੱਚ ਕਪੂਰਥਲਾ ਜੇਲ੍ਹ ਵਿੱਚ ਆਏ ਸਨ। ਉਥੇ ਉਹ ਉਸ ਬੈਰਕ ਵਿਚ ਗਏ, ਜਿਸ ਵਿਚ ਹਰਿੰਦਰ ਸਿੰਘ ਫ਼ੌਜੀ ਬੰਦ ਸੀ। ਬੈਰਕ ਵਿੱਚ ਇਨ੍ਹਾਂ ਵਿਅਕਤੀਆਂ ਨੇ ਹਰਿੰਦਰ ਸਿੰਘ ਫ਼ੌਜੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਫਿਰ ਉਥੇ ਹੀ ਛੱਡ ਕੇ ਚਲੇ ਗਏ।
ਇਹ ਵੀ ਪੜ੍ਹੋ- ਕੁੜੀ ਨੂੰ ਥਾਰ 'ਤੇ ਸਟੰਟਬਾਜ਼ੀ ਪਈ ਮਹਿੰਗੀ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਕੱਸਿਆ ਸ਼ਿਕੰਜਾ
ਵਕੀਲ ਨੇ ਆਪਣੀ ਦਰਖ਼ਾਸਤ ਵਿੱਚ ਕਿਹਾ ਕਿ ਪੁਲਸ ਦੀ ਵਰਦੀ ਵਿੱਚ ਆਏ ਵਿਅਕਤੀਆਂ ਨੇ ਹਰਿੰਦਰ ਸਿੰਘ ਫ਼ੌਜੀ ਨੂੰ ਪੁੱਛਿਆ ਕਿ ਕੀ ਤੁਸੀਂ ਸਿਪਾਹੀ ਹੋ? ਅਤੇ ਜਵਾਬ ਵਿਚ ਜਿਵੇਂ ਹੀ ਸਿਪਾਹੀ ਨੇ ਸਿਰ ਹਿਲਾਇਆ, ਉਸ ਦੀ ਕੁੱਟਮਾਰ ਕਰ ਦਿੱਤੀ। ਵਕੀਲ ਨੇ ਅਦਾਲਤ ਨੂੰ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਅਪੀਲ ਕੀਤੀ ਹੈ ਕਿ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਉਸ ਦੇ ਮੁਵੱਕਿਲ ਨੂੰ ਜੇਲ੍ਹ ਵਿੱਚ ਸੁਰੱਖਿਆ ਦਿੱਤੀ ਜਾਵੇ। ਉਥੇ ਹੀ ਇਸ ਸਬੰਧੀ ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਜਲੰਧਰ: ਅਧਿਆਪਕ ਨੇ ਨਾਬਾਲਗ ਵਿਦਿਆਰਥਣ ਨਾਲ ਕੀਤਾ ਜਬਰ-ਜ਼ਿਨਾਹ, ਗਰਭਵਤੀ ਹੋਣ 'ਤੇ ਖੁੱਲ੍ਹਿਆ ਭੇਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ