ਰਿਮਾਂਡ ’ਤੇ ਚੱਲ ਰਹੇ ਮੁਲਜ਼ਮ ਨੇ ਥਾਣੇ ’ਚ ਕੀਤੀ ਖ਼ੁਦਕੁਸ਼ੀ

Tuesday, May 17, 2022 - 10:02 PM (IST)

ਰਿਮਾਂਡ ’ਤੇ ਚੱਲ ਰਹੇ ਮੁਲਜ਼ਮ ਨੇ ਥਾਣੇ ’ਚ ਕੀਤੀ ਖ਼ੁਦਕੁਸ਼ੀ

ਮੋਗਾ (ਗੋਪੀ ਰਾਊਕੇ) : ਮੋਗਾ ਦੇ ਹਲਕਾ ਬਾਘਾਪੁਰਾਣਾ ਵਿਚ ਅੱਜ ਸਵੇਰੇ ਤੜਕਸਾਰ ਇਕ ਮੁਲਜ਼ਮ ਨੇ ਹਵਾਲਾਤ ਵਿਚ ਲਿਆ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਮੁਲਾਜ਼ਮਾਂ ਵਲੋਂ ਮੁਲਜ਼ਮ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਖ਼ੁਦਕੁਸ਼ੀ ਕਰਨ ਵਾਲੇ ਮੁਲਜ਼ਮ ’ਤੇ ਕਈ ਅਪਰਾਧਕ ਮਾਮਲੇ ਦਰਜ ਸਨ। ਮ੍ਰਿਤਕ ਮੁਲਜ਼ਮ ਦੀ ਪਛਾਣ ਮੱਖਣ ਸਿੰਘ ਪੁੱਤਰ ਜਗਸੀਰ ਸਿੰਘ ਪਿੰਡ ਮਾਣੂੰਕੇ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪਤਨੀ ਨਾਲ ਨਾਜਾਇਜ਼ ਸੰਬੰਧਾਂ ਦੇ ਸ਼ੱਕ ’ਚ ਸ਼ਰੇਆਮ ਕਰ ਦਿੱਤਾ ਕਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ

ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਦੋ ਦਿਨਾਂ ’ਤੇ ਰਿਮਾਂਡ ’ਤੇ ਸੀ ਅਤੇ ਅੱਜ ਉਸ ਦਾ ਰਿਮਾਂਡ ਖ਼ਤਮ ਹੋਣਾ ਸੀ ਪਰ ਉਸ ਨੇ ਸਵੇਰੇ 5 ਵਜੇ ਫਾਹਾ ਲੈ ਲਿਆ। ਘਟਨਾ ਤੋਂ ਬਾਅਦ ਐੱਸ. ਐੱਸ. ਪੀ. ਗੁਲਨੀਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਥਾਣੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ ਦੀ ਮੈਜਿਸਟਰੀ ਜਾਂਚ ਹੋਵੇਗੀ। ਫਿਲਹਾਲ ਪੁਲਸ ਸਾਰੇ ਮਾਮਲੇ ਦੀ ਗਭੀਰਤਾ ਨਾਲ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਵਲੋਂ ਕਿਨ੍ਹਾਂ ਕਾਰਨਾਂ ਵਿਚ ਫਾਹਾ ਲਿਆ ਗਿਆ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਥਾਣੇ ਵਿਚ ਮੁਲਜ਼ਮ ਵਲੋਂ ਫਾਹਾ ਲੈਣਾ ਆਪਣੇ ਆਪ ਵਿਚ ਕਈ ਸਵਾਲ ਖੜ੍ਹੇ ਕਰਦਾ ਹੈ।

ਇਹ ਵੀ ਪੜ੍ਹੋ : ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਗ੍ਰਿਫ਼ਤਾਰ ਕੀਤੀ ਜਨਾਨੀ, ਚਿੱਟਾ ਵੇਚਣ ਦਾ ਤਰੀਕਾ ਸੁਣ ਉੱਡਣਗੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News