ਜੇਲ੍ਹ ’ਚੋਂ ਜ਼ਮਾਨਤ ’ਤੇ ਬਾਹਰ ਆਇਆ ਮੁਲਜ਼ਮ, ਸਾਥੀ ਨਾਲ ਅਫੀਮ ਦੀ ਸਮੱਗਲਿੰਗ ਕਰਦਾ ਮੁੜ ਕਾਬੂ
Friday, May 02, 2025 - 08:02 AM (IST)

ਲੁਧਿਆਣਾ (ਰਾਜ) : ਨਸ਼ਾ ਸਮੱਗਲਿੰਗ ਦੇ ਕੇਸ ’ਚ ਕੁਝ ਮਹੀਨੇ ਪਹਿਲਾਂ ਜੇਲ੍ਹ ’ਚੋਂ ਜ਼ਮਾਨਤ ’ਤੇ ਬਾਹਰ ਆਏ ਮੁਲਜ਼ਮ ਨੇ ਬਾਹਰ ਆ ਕੇ ਆਪਣੇ ਸਾਥੀ ਨਾਲ ਫਿਰ ਤੋਂ ਅਫੀਮ ਵੇਚਣੀ ਸ਼ੁਰੂ ਕਰ ਦਿੱਤੀ ਪਰ ਜ਼ਿਆਦਾ ਦੇਰ ਤੱਕ ਪੁਲਸ ਤੋਂ ਨਹੀਂ ਬਚ ਸਕਿਆ। ਥਾਣਾ ਟਿੱਬਾ ਦੀ ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਸ਼ਾਨ ਮੁਹੰਮਦ ਵਜੋਂ ਹੋਈ ਹੈ, ਜਦਕਿ ਉਸ ਦਾ ਸਾਥੀ ਮੁਹੰਮਦ ਸਹਿਜਾਦ ਹੈ। ਮੁਲਜ਼ਮਾਂ ਕੋਲੋਂ ਪੁਲਸ ਨੇ 1 ਕਿਲੋ 10 ਗ੍ਰਾਮ ਅਫ਼ੀਮ ਬਰਾਮਦ ਕਰ ਕੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ : 16 ਲੱਖ ਰੁਪਏ ਦੀ ਬੈਂਕ ਡਕੈਤੀ ’ਚ ਲੋੜੀਂਦਾ ਮੁਲਜ਼ਮ ਗੈਰ-ਕਾਨੂੰਨੀ ਪਿਸਤੌਲ ਸਮੇਤ ਕਾਬੂ
ਏ. ਡੀ. ਸੀ. ਪੀ. ਮਨਦੀਪ ਸਿੰਘ ਅਤੇ ਏ. ਸੀ. ਪੀ. ਸੁਮਿਤ ਸੂਦ ਨੇ ਦੱਸਿਆ ਕਿ ਥਾਣਾ ਟਿੱਬਾ ਦੇ ਐੱਸ. ਐੱਚ. ਓ. ਜਸਪਾਲ ਸਿੰਘ ਅਤੇ ਚੌਕੀ ਸੁਭਾਸ਼ ਨਗਰ ਇੰਚਾਰਜ ਗੁਰਦਿਆਲ ਸਿੰਘ ਦੀ ਅਗਵਾਈ ’ਚ ਪੁਲਸ ਨੇ ਇਲਾਕੇ ’ਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਪੁਲਸ ਨੇ 1 ਕਿਲੋ 10 ਗ੍ਰਾਮ ਅਫੀਮ ਸਮੇਤ ਕਾਬੂ ਕਰ ਲਿਆ। ਪੁਲਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ’ਚ ਪਤਾ ਲੱਗਿਆ ਹੈ ਕਿ ਮੁਲਜ਼ਮ ਸ਼ਾਨ ਮੁਹੰਮਦ ਜੋ ਕਿ ਪਹਿਲਾਂ ਵੀ ਏ. ਜੀ. ਟੀ. ਐੱਫ. ਦੀ ਟੀਮ ਨੇ ਮੁਲਜ਼ਮ ਨੂੰ 6 ਕਿਲੋ ਅਫੀਮ ਸਮੇਤ ਕਾਬੂ ਕੀਤਾ ਸੀ, ਜੋ ਕੁਝ ਮਹੀਨੇ ਪਹਿਲਾਂ ਹੀ ਜੇਲ ਤੋਂ ਜ਼ਮਾਨਤ ’ਤੇ ਬਾਹਰ ਆਇਆ ਹੈ।
ਇਹ ਵੀ ਪੜ੍ਹੋ : ਹੁਣ ਪਾਕਿਸਤਾਨੀ ਰੇਡੀਓ 'ਤੇ ਸੁਣਾਈ ਨਹੀਂ ਦੇਣਗੇ ਭਾਰਤੀ ਗਾਣੇ, ਪਹਿਲਗਾਮ ਹਮਲੇ ਪਿੱਛੋਂ PBA ਨੇ ਲਾਇਆ ਬੈਨ
ਬਾਹਰ ਆਉਣ ਤੋਂ ਬਾਅਦ ਉਸ ਨੇ ਮੁਹੰਮਦ ਸਹਿਜਾਦ ਨੂੰ ਆਪਣੇ ਨਾਲ ਮਿਲਾਇਆ ਅਤੇ ਫਿਰ ਤੋਂ ਨਸ਼ਾ ਸਮੱਗਲਿੰਗ ਦਾ ਕਾਰੋਬਾਰ ਕਰਨਾ ਸ਼ੁਰੂ ਕਰ ਦਿੱਤਾ। ਜਦ ਮੁਲਜ਼ਮ ਐੱਮ. ਪੀ. ਤੋਂ ਸਸਤੇ ਰੇਟ ’ਚ ਅਫੀਮ ਲੈ ਕੇ ਆਉਂਦੇ ਸਨ ਅਤੇ ਸ਼ਹਿਰ ’ਚ ਮਹਿੰਗੇ ਰੇਟ ’ਤੇ ਵੇਚਦੇ ਸਨ। ਪੁਲਸ ਦਾ ਕਹਿਣਾ ਹੈ ਕਿ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਅੱਗੇ ਨਸ਼ਾ ਕਿਹੜੇ-ਕਿਹੜੇ ਲੋਕਾਂ ਨੂੰ ਵੇਚਦੇ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8