ਜਾਅਲੀ ਆਧਾਰ ਕਾਰਡ ਬਣਾ ਜੇਲ੍ਹ ’ਚੋਂ ਦੋਸ਼ੀ ਕਰਵਾਇਆ ਰਿਹਾਅ, ਤਿੰਨ ਖ਼ਿਲਾਫ਼ ਮਾਮਲਾ ਦਰਜ

07/01/2022 10:28:43 PM

ਗੁਰਦਾਸਪੁਰ (ਵਿਨੋਦ)-ਜਾਅਲੀ ਆਧਾਰ ਕਾਰਡ ਦੇ ਆਧਾਰ ’ਤੇ ਜਾਲੀ ਬਾਂਡ ਭਰ ਕੇ ਜੇਲ੍ਹ ’ਚੋਂ ਇਕ ਵਿਅਕਤੀ ਨੂੰ ਰਿਹਾਅ ਕਰਵਾਉਣ ਵਾਲੇ ਦੋ ਅਣਪਛਾਤੇ ਦੋਸ਼ੀਆਂ ਸਮੇਤ ਜੇਲ੍ਹ ਤੋਂ ਰਿਹਾਅ ਹੋਏ ਵਿਅਕਤੀ ਦੇ ਖ਼ਿਲਾਫ਼ ਸਿਟੀ ਪੁਲਸ ਨੇ ਧਾਰਾ 429,420,467,468,471 ਅਤੇ 120 ਬੀ ਅਧੀਨ ਕੇਸ ਦਰਜ ਕੀਤਾ ਹੈ। ਇਸ ਸਬੰਧੀ ਸਿਟੀ ਪੁਲਸ ਸਟੇਸ਼ਨ ’ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਗਦੀਸ਼ ਸਿੰਘ ਦੇ ਅਨੁਸਾਰ ਕੋਰਟ ਕੰਪਲੈਕਸ ਗੁਰਦਾਸਪੁਰ ਵਿਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਪਰਮਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਕਿਸੇ ਅਣਪਛਾਤੇ ਦੋਸ਼ੀ ਨੇ ਇੰਦਰਜੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਅਰਜੁਨਵਾਲ ਬਣ ਕੇ ਜਾਅਲੀ ਆਧਾਰ ਕਾਰਡ ਬਣਾ ਕੇ ਦੋਸ਼ੀ ਰੂਪਾ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਨਿਆੜ ਨੂੰ ਜਾਅਲੀ ਬਾਂਡ ਭਰੇ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਪੰਚਾਇਤ ਸਕੱਤਰ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਇਕ ਹੋਰ ਅਣਪਛਾਤੇ ਵਿਅਕਤੀ ਨੇ ਅਵਜਿੰਦਰ ਸਿੰਘ ਜਾਅਲੀ ਨੰਬਰਦਾਰ ਵਾਸੀ ਅਰਜੁਨਵਾਲ ਬਣ ਕੇ ਇਸ ਦੀ ਤਸਦੀਕ ਕੀਤੀ। ਇਨ੍ਹਾਂ ਦੋਸ਼ੀਆਂ ਨੇ ਜਾਅਲੀ ਕਾਗਜ਼ਾਂ ਦੇ ਆਧਾਰ ’ਤੇ ਦੋਸ਼ੀ ਰੂਪਾ ਸਿੰਘ ਨੂੰ ਜੇਲ੍ਹ ’ਚੋਂ ਰਿਹਾਅ ਕਰਵਾ ਲਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਪੜਤਾਲ ਤੋਂ ਬਾਅਦ ਰੂਪਾ ਸਿੰਘ ਸਮੇਤ ਤਿੰਨ ਦੋਸ਼ੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।
 
 


Manoj

Content Editor

Related News