ਜਲੰਧਰ ''ਚ ਜਬਰ-ਜ਼ਿਨਾਹ ਮਗਰੋਂ ਕੁੜੀ ਦਾ ਕਤਲ ਕਰਨ ਵਾਲਾ ਮੁਲਜ਼ਮ ਮੁੜ ਇਕ ਦਿਨ ਦੇ ਰਿਮਾਂਡ ''ਤੇ
Friday, Dec 05, 2025 - 05:55 PM (IST)
ਜਲੰਧਰ (ਵੈੱਬ ਡੈਸਕ, ਮਹੇਸ਼)- ਜਲੰਧਰ ਵਿਖੇ 13 ਸਾਲ ਦੀ ਬੱਚੀ ਦੇ ਕਤਲ ਦੇ ਮਾਮਲੇ ਵਿੱਚ ਪੁਲਸ ਨੇ ਮੁਲਜ਼ਮ ਨੂੰ ਅੱਜ ਫਿਰ ਦੋ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਜਲੰਧਰ ਸੈਸ਼ਨ ਕੋਰਟ ਵਿੱਚ ਪੇਸ਼ ਕੀਤਾ। ਪੁਲਸ ਸਖ਼ਤ ਸੁਰੱਖਿਆ ਵਿਚਾਲੇ ਸ਼ੁੱਕਰਵਾਰ ਦੁਪਹਿਰ ਵੇਲੇ ਮੁਲਜ਼ਮ ਨੂੰ ਲੈ ਕੇ ਅਦਾਲਤ ਪਹੁੰਚੀ। ਪੁਲਸ ਨੇ ਪੁੱਛਗਿੱਛ ਲਈ ਮੁਲਜ਼ਮ ਦਾ 4 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਪੁਲਸ ਨੂੰ ਪੁੱਛਗਿੱਛ ਲਈ ਇਕ ਦਿਨ ਦਾ ਰਿਮਾਂਡ ਹੋਰ ਦੇ ਦਿੱਤਾ ਹੈ। ਇਥੇ ਦੱਸ ਦੇਈਏ ਕਿ ਇਸ ਦੇ ਪਹਿਲਾਂ ਮੁਲਜ਼ਮ ਨੂੰ 9 ਦਿਨਾਂ ਦੇ ਰਿਮਾਂਡ 'ਤੇ ਰਹਿਣ ਉਪਰੰਤ ਦੋ ਦਿਨਾਂ ਦਾ ਰਿਮਾਂਡ ਵੀ ਮਿਲਿਆ ਸੀ ਅਤੇ ਅੱਜ ਦੋ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਹੁਣ ਇਕ ਦਿਨ ਦਾ ਰਿਮਾਂਡ ਦੇ ਦਿੱਤਾ ਹੈ।
ਇਹ ਵੀ ਪੜ੍ਹੋ: ਜਲੰਧਰ ਤੋਂ ਬਾਅਦ ਹੁਣ ਪਟਿਆਲਾ 'ਚ ਸ਼ਰਮਨਾਕ ਕਾਂਡ! ਕੁੜੀ ਨਾਲ ਨੌਜਵਾਨ ਨੇ ਕੀਤਾ ਜਬਰ-ਜ਼ਿਨਾਹ
ਐਡਵੋਕੇਟ ਪੰਕਜ ਸ਼ਰਮਾ ਦਾ ਬਿਆਨ
ਬੱਚੀ ਦੇ ਪਰਿਵਾਰ ਵੱਲੋਂ ਕੇਸ ਲੜ ਰਹੇ ਐਡਵੋਕੇਟ ਪੰਕਜ ਸ਼ਰਮਾ ਨੇ ਕਿਹਾ ਕਿ ਉਹ ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਜੋ ਵੀ ਜ਼ਰੂਰੀ ਹੋਵੇਗਾ, ਉਹ ਕਰਨਗੇ। ਸ਼ਰਮਾ ਨੇ ਦੱਸਿਆ ਕਿ ਇਹ ਮਾਮਲਾ ਬਹੁਤ ਹੀ ਗੰਭੀਰ ਹੈ। ਉਨ੍ਹਾਂ ਕਿਹਾ ਕਿ ਕਈ ਅਜਿਹੇ ਤੱਥ ਹਨ, ਜਿਨ੍ਹਾਂ ਨੂੰ ਜਨਤਕ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਕੇਸ ਦੇ ਖ਼ਿਲਾਫ਼ ਹੋਵੇਗਾ ।
ਉਥੇ ਹੀ ਘਰ ਦੇ ਅੰਦਰ ਕਿਸੇ ਹੋਰ ਮੁਲਜ਼ਮ (ਦੋਸ਼ੀ) ਦੀ ਮੌਜੂਦਗੀ ਦੇ ਸਵਾਲ 'ਤੇ ਐਡਵੋਕੇਟ ਪੰਕਜ ਸ਼ਰਮਾ ਨੇ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਪਰਿਵਾਰ ਇਸ ਸਬੰਧੀ ਸਵਾਲ ਉਠਾਉਂਦਾ ਹੈ ਤਾਂ ਪੁਲਸ ਇਸ ਦੀ ਜਾਂਚ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਰਿਵਾਰ ਨੂੰ ਲੱਗਦਾ ਹੈ ਕਿ ਪੁਲਸ ਦੀ ਜਾਂਚ ਵਿੱਚ ਕੋਈ ਕਮੀ ਰਹਿ ਰਹੀ ਹੈ ਤਾਂ ਉਸ ਲਈ ਸਹੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਵੱਡਾ ਬਿਆਨ, ਐੱਸ. ਐੱਸ. ਪੀ. ਪਟਿਆਲਾ 'ਤੇ ਕਾਰਵਾਈ ਕਰਨ DGP (ਵੀਡੀਓ)
