ਸੁਖਜਿੰਦਰ ਰੰਧਾਵਾ ਦੇ ਪੁੱਤਰ ਨੂੰ ਧਮਕੀ ਦੇਣ ਵਾਲਾ ਮੁਲਜ਼ਮ 24 ਘੰਟੇ ''ਚ ਗ੍ਰਿਫਤਾਰ
Saturday, Aug 02, 2025 - 10:48 AM (IST)

ਅੰਮ੍ਰਿਤਸਰ/ਪਠਾਨਕੋਟ- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਮਿਲੀ ਧਮਕੀ ਦੇ ਮਾਮਲੇ 'ਚ ਪੰਜਾਬ ਪੁਲਸ ਨੇ ਤੇਜ਼ ਕਾਰਵਾਈ ਕਰਦਿਆਂ 24 ਘੰਟਿਆਂ ਦੇ ਅੰਦਰ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਇਲਾਕੇ 'ਚ ਅਚਾਨਕ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ 'ਚ ਛੁੱਟੀ ਦੇ ਹੁਕਮ
ਦੱਸ ਦੇਈਏ ਕਿ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਹ ਜਾਣਕਾਰੀ ਰੰਧਾਵਾ ਨੇ ਕੱਲ੍ਹ 'ਚ ਟਵੀਟ ਕਰ ਕੇ ਸਾਂਝੀ ਕੀਤੀ ਹੈ, ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਮੇਰੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮੇਰਾ ਇਕ ਸਾਥੀ ਮੇਰੇ ਪੁੱਤਰ ਨੂੰ ਮਿਲਿਆ ਅਤੇ ਉਸ ਤੋਂ ਇਕ ਘੰਟੇ ਦੇ ਬਾਅਦ ਹੀ ਉਸ 'ਤੇ ਫ਼ਾਇਰਿੰਗ ਕਰ ਦਿੱਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਸੰਸਦ ਸੈਸ਼ਨ ਲਈ ਦਿੱਲੀ ਵਿਚ ਹਾਂ - ਕੋਈ ਵੀ ਗੈਂਗਸਟਰ ਮੈਨੂੰ ਹਿਲਾ ਨਹੀਂ ਸਕਦਾ।
ਇਹ ਵੀ ਪੜ੍ਹੋ-ਬਾਕੀ ਜ਼ਿਲ੍ਹਿਆਂ ਦੇ ਮੁਕਾਬਲੇ ਅੰਮ੍ਰਿਤਸਰ ਸਿਰਫ ਇਸ ਕੰਮ 'ਚ ਪਿੱਛੇ, ਲੋਕਾਂ ਲਈ ਬਣੀ ਵੱਡੀ ਪ੍ਰੇਸ਼ਾਨੀ
ਪੁਲਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਜਾਂਚ ਸ਼ੁਰੂ ਕੀਤੀ ਗਈ ਅਤੇ ਅੱਜ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਹੁਣ ਪੁਲਸ ਵਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਹੋਟਲ ’ਚ ਪੁਲਸ ਦੀ ਰੇਡ, ਮਾਲਕ ਸਮੇਤ 10 ਮੁਲਜ਼ਮ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8