ਸ੍ਰੀ ਹਰਿਮੰਦਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਨੂੰ ਸੰਗਤ ਨੇ ਕੁੱਟ-ਕੁੱਟ ਕੇ ਮਾਰਿਆ (ਵੀਡੀਓ)

Saturday, Dec 18, 2021 - 08:16 PM (IST)

ਸ੍ਰੀ ਹਰਿਮੰਦਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਨੂੰ ਸੰਗਤ ਨੇ ਕੁੱਟ-ਕੁੱਟ ਕੇ ਮਾਰਿਆ (ਵੀਡੀਓ)

ਸ੍ਰੀ ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਸੰਗਤ ਵੱਲੋਂ ਕੁੱਟ-ਕੁੱਟ ਕੇ ਮਾਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਸਮੇਂ ਸ੍ਰੀ ਰਹਿਰਾਸ ਦਾ ਪਾਠ ਹੋ ਰਿਹਾ ਸੀ ਤਾਂ ਇਕ ਨੌਜਵਾਨ ਨੇ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਟਾਸਕ ਫੋਰਸ ਵੱਲੋਂ ਉਸ ਨੂੰ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਕੀ ਲੋਕ ਕਿਸੇ ਇਕ ਪਾਰਟੀ ਨੂੰ ਸਪੱਸ਼ਟ ਬਹੁਮਤ ਦੇਣ ਦਾ ਲੈਣਗੇ ਫ਼ੈਸਲਾ ?

ਉਸ ਨੌਜਵਾਨ ਨੂੰ ਕਾਬੂ ਕਰ ਕੇ ਜਦੋਂ ਬਾਹਰ ਲਿਆਂਦਾ ਗਿਆ ਤਾਂ ਗੁੱਸੇ ’ਚ ਆਈ ਬੇਕਾਬੂ ਸੰਗਤ ਨੇ ਉਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਟਾਸਕ ਫੋਰਸ ਤੋਂ ਜਾਣਕਾਰੀ ਮਿਲੀ ਹੈ ਕਿ 22 ਸਾਲਾ ਇਹ ਨੌਜਵਾਨ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਇਸ ਦੌਰਾਨ ਐੱਸ. ਜੀ. ਪੀ. ਸੀ. ਦਫ਼ਤਰ ਦੇ ਬਾਹਰ ਵੱਡੀ ਗਿਣਤੀ ’ਚ ਸ਼ਰਧਾਲੂ ਇਕੱਠੇ ਹੋ ਗਏ ਤੇ ਨੌਜਵਾਨ ਦੀ ਲਾਸ਼ ਦੀ ਮੰਗ ਕਰ ਰਹੇ ਹਨ। ਪੁਲਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਸੀ. ਸੀ. ਟੀ. ਵੀ. ਤਸਵੀਰਾਂ ਸਾਹਮਣੇ ਆ ਰਹੀਆਂ ਹਨ, ਜਿਸ ’ਚ ਉਹ ਨੌਜਵਾਨ ਇਕੱਲਾ ਹੀ ਨਜ਼ਰ ਆ ਰਿਹਾ ਹੈ। 

 
Big Breaking : ਭੀੜ ਨੇ ਕੁੱਟ-ਕੁੱਟ ਮਾਰ 'ਤਾ ਸ਼੍ਰੀ ਦਰਬਾਰ ਸਾਹਿਬ 'ਚ ਬੇੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ

Big Breaking : ਭੀੜ ਨੇ ਕੁੱਟ-ਕੁੱਟ ਮਾਰ 'ਤਾ ਸ਼੍ਰੀ ਦਰਬਾਰ ਸਾਹਿਬ 'ਚ ਬੇੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ #punjab #darbarsahib #amritsar #goldentemple

Posted by JagBani on Saturday, December 18, 2021

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News