ਨਸ਼ੀਲੇ ਪਾਊਡਰ ਸਣੇ ਕਾਬੂ ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਹੋਇਆ ਫਰਾਰ

Thursday, Aug 08, 2024 - 05:57 PM (IST)

ਨਸ਼ੀਲੇ ਪਾਊਡਰ ਸਣੇ ਕਾਬੂ ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਹੋਇਆ ਫਰਾਰ

ਹਰਿਆਣਾ (ਜਤਿੰਦਰ ਸ਼ਰਮਾ ਰੱਤੀ)- ਥਾਣਾ ਹਰਿਆਣਾ ਪੁਲਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਕਾਬੁ ਕੀਤਾ ਗਏ ਵਿਅਕਤੀ ਦੇ ਥਾਣਾ ਹਰਿਆਣਾ ਵਿਚੋਂ ਪੁਲਸ ਨੂੰ ਚਕਮਾ ਦੇ ਭੱਜ ਜਾਣ ਦੀ ਖ਼ਬਰ ਮਿਲੀ ਹੈ। ਜਿਸ ਨਾਲ ਇਲਾਕੇ ਵਿਚ ਇਸ ਗੱਲ ਦੀ ਚਰਚਾ ਹੋ ਰਹੀ ਹੈ ਅਤੇ ਪੁਲਸ ਦੀ ਕਾਰਜਪ੍ਰਣਾਲੀ 'ਤੇ ਸਵਾਲੀਆ ਨਿਸ਼ਾਨ ਲੱਗ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੰਨੀ ਪੁੱਤਰ ਹਰੀ ਕ੍ਰਿਸ਼ਨ ਵਾਸੀ ਮੁਹੱਲਾ ਪ੍ਰਤਾਪ ਨਗਰ (ਨਲੋਈਆਂ ਚੌਂਕ) ਥਾਣਾ ਮਾਡਲ ਟਾਊਨ ਹੁਸ਼ਿਆਰਪੁਰ,  ਜਿਸ ਤੇ ਮੁਕੱਦਮਾ ਨੰਬਰ 89 ਮਿਤੀ ਅਗਸਤ ਨੂੰ ਧਾਰਾ 22/61/85 ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਹਰਿਆਣਾ ਵਿੱਖੇ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਟੱਪੀਆਂ ਹੱਦਾਂ, 7 ਮਹੀਨੇ ਦੀ ਗਰਭਵਤੀ ਕਰਨ ਮਗਰੋਂ ਹੋਇਆ...

ਉਸ ਕੋਲੋਂ 65 ਗ੍ਰਾਮ ਨਸ਼ੀਲਾ ਪਾਉਡਰ ਬਰਾਮਦ ਕੀਤਾ ਗਿਆ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਵੂਡਲੈਂਡ ਓਵਰਸੀਜ਼ ਸਕੂਲ ਨਜ਼ਦੀਕ ਪਿੰਡ ਸਤੋਰ ਥਾਣਾ ਹਰਿਆਣਾ ਨੇੜਿਓਂ ਪੁਲਸ ਵੱਲੋਂ ਗਸ਼ਤ ਦੌਰਾਨ ਕੀਤੀ ਗਈ ਸੀ, ਜੋ ਅੱਜ ਦੁਪਹਿਰ ਵੇਲੇ ਰੋਟੀ ਖਾਣ ਸਮੇਂ ਪੁਲਸ ਕਸਟਡੀ ਵਿਚੋਂ ਥਾਣੇ ਅੰਦਰੋਂ ਪੁਲਸ ਨੂੰ ਚਕਮਾ ਦੇ ਕੇ ਸੰਤਰੀ ਨੂੰ ਧੱਕਾ ਦੇ ਕੇ ਭੱਜ ਗਿਆ। ਪੁਲਸ ਉਸ ਦੀ ਭਾਲ ਕਰ ਰਹੀ ਹੈ। ਇਸ ਸਬੰਧ ਵਿਚ ਜਦੋਂ ਥਾਣਾ ਹਰਿਆਣਾ ਵਿਖੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਜਾਣਕਾਰੀ ਦੇਣ ਲਈ ਕੋਈ ਤਸੱਲੀ ਬਖ਼ਸ਼ ਜਵਾਬ ਨਹੀਂ ਦਿੱਤਾ ਗਿਆ।
 

ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਦੇ ਮੇਲੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਇਨ੍ਹਾਂ ਵਾਹਨਾਂ ਲਈ ਰੂਟ ਕੀਤਾ ਗਿਆ ਡਾਇਵਰਟ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News