ਮੁਲਜ਼ਮਾਂ ਨੂੰ ਹਸਪਤਾਲ ਦੀ ਜਾਇਦਾਦ ਨੂੰ ਹੋਏ ਨੁਕਸਾਨ ਦਾ 10 ਗੁਣਾ ਭੁਗਤਾਨ ਕਰਨਾ ਪਵੇਗਾ: DC ਦਲਵਿੰਦਰਜੀਤ ਸਿੰਘ

Sunday, Apr 13, 2025 - 06:41 PM (IST)

ਮੁਲਜ਼ਮਾਂ ਨੂੰ ਹਸਪਤਾਲ ਦੀ ਜਾਇਦਾਦ ਨੂੰ ਹੋਏ ਨੁਕਸਾਨ ਦਾ 10 ਗੁਣਾ ਭੁਗਤਾਨ ਕਰਨਾ ਪਵੇਗਾ: DC ਦਲਵਿੰਦਰਜੀਤ ਸਿੰਘ

ਗੁਰਦਾਸਪੁਰ (ਹਰਮਨ, ਵਿਨੋਦ)- ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਬੀਤੀ ਰਾਤ ਹੋਈ ਹਿੰਸਾ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ, ਦੋਵਾਂ ਧਿਰਾਂ ਵਿਰੁੱਧ ਪਹਿਲੀ ਸੂਚਨਾ ਰਿਪੋਰਟ (ਐੱਫ.ਆਈ.ਆਰ.) ਦਰਜ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਆਈਏਐੱਸ, ਐੱਸਐੱਸਪੀ ਗੁਰਦਾਸਪੁਰ ਅਦਿੱਤਿਆ, ਆਈਪੀਐਸ ਅਤੇ ਸਿਵਲ ਸਰਜਨ ਡਾ. ਪ੍ਰਭਜੋਤ ਕੌਰ ਕਲਸੀ ਨੇ ਅੱਜ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ।

ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਸਪਤਾਲ ਇੱਕ ਸ਼ਾਂਤਮਈ ਸਥਾਨ ਹੈ ਅਤੇ ਹਸਪਤਾਲ ਦੇ ਅਹਾਤੇ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ, ਝੜਪਾਂ, ਝਗੜੇ ਜਾਂ ਭੰਨਤੋੜ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਮੈਡੀਕਲ ਕਰਮਚਾਰੀ ਵਿਰੁੱਧ ਹਿੰਸਾ ਅਤੇ ਹਸਪਤਾਲ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਇੱਕ ਗੈਰ-ਜ਼ਮਾਨਤੀ ਅਪਰਾਧ ਹੈ ਅਤੇ ਹਸਪਤਾਲ ਦੇ ਪ੍ਰੋਟੋਕੋਲ ਦੀ ਉਲੰਘਣਾ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ-  ਔਰਤ ਨੇ ਪ੍ਰੇਮੀ ਨਾਲ ਮਿਲ ਕੇ ਮੌਤ ਦੇ ਘਾਟ ਉਤਾਰਿਆ ਸੀ ਪਤੀ, cctv ਤੋਂ ਹੋਇਆ ਰੂਹ ਕੰਬਾਊ ਮੌਤ ਦਾ ਖੁਲਾਸਾ

ਇਸ ਦੌਰਾਨ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਸਾਰੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਝੜਪ ਕਰਨ ਵਾਲੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਹਸਪਤਾਲ ਨੂੰ ਹੋਏ ਸਾਰੇ ਨੁਕਸਾਨ ਦਾ 10 ਗੁਣਾ ਭੁਗਤਾਨ ਕਰਨਾ ਪਵੇਗਾ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਸਿਹਤ ਸਟਾਫ਼ ਤੋਂ ਘਟਨਾ ਬਾਰੇ ਸਾਰੀ ਜਾਣਕਾਰੀ ਲਈ ਅਤੇ ਹਸਪਤਾਲ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਜ਼ਮਾਨਤ 'ਤੇ ਆਏ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਇਸ ਮੌਕੇ ਐੱਸਐੱਸਪੀ ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਹਸਪਤਾਲ ਵਿੱਚ ਹੋਈ ਝੜਪ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਪੰਜਾਬ ਪ੍ਰੋਟੈਕਸ਼ਨ ਆਫ਼ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ (ਪ੍ਰੀਵੈਂਸ਼ਨ ਆਫ਼ ਵਾਇਲੈਂਸ ਐਂਡ ਡੈਮੇਜ ਟੂ ਪ੍ਰਾਪਰਟੀ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਝਗੜਾ ਦੋ ਧਿਰਾਂ ਵਿਚਕਾਰ ਹੋਇਆ ਸੀ ਅਤੇ ਝੜਪ ਦੌਰਾਨ ਕਿਸੇ ਵੀ ਡਾਕਟਰ ਜਾਂ ਸਟਾਫ਼ ਨੂੰ ਨੁਕਸਾਨ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਝਗੜੇ ਦੌਰਾਨ ਹਸਪਤਾਲ ਦਾ ਜੋ ਨੁਕਸਾਨ ਹੋਇਆ ਹੈ ਉਸ ਸਬੰਧੀ ਧਰਾਵਾਂ ਵੀ ਲਗਾਈਆਂ ਗਈਆਂ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਹਸਪਤਾਲਾਂ ਵਿੱਚ ਹੰਗਾਮਾ ਨਹੀਂ ਕਰਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਇਕੱਠੀਆਂ 2 ਛੁੱਟੀਆਂ

ਸਿਵਲ ਸਰਜਨ ਡਾ. ਪ੍ਰਭਜੋਤ ਕੌਰ ਕਲਸੀ ਨੇ ਕਿਹਾ ਕਿ ਇਹ ਘਟਨਾ ਕੱਲ੍ਹ ਰਾਤ ਵਾਪਰੀ ਜਦੋਂ ਝਗੜੇ ਵਿੱਚ ਸ਼ਾਮਲ ਇੱਕ ਧਿਰ ਇਲਾਜ ਲਈ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਪਹੁੰਚੀ ਸੀ ਤਾਂ ਇਸੇ ਦੌਰਾਨ ਦੂਜੀ ਧਿਰ ਦੇ ਲੋਕ ਹਸਪਤਾਲ ਵਿੱਚ ਆ ਕੇ ਝਗੜਾ ਕਰਨ ਲੱਗ ਪਏ। ਇਸ ਦੌਰਾਨ ਹਸਪਤਾਲ ਦਾ ਵੀ ਨੁਕਸਾਨ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News