ਚੋਰੀ ਦੇ ਚਾਰ ਮੋਟਰਸਾਈਕਲਾਂ ਸਣੇ ਦੋਸ਼ੀ ਕਾਬੂ

Monday, Jan 08, 2018 - 02:38 PM (IST)

ਚੋਰੀ ਦੇ ਚਾਰ ਮੋਟਰਸਾਈਕਲਾਂ ਸਣੇ ਦੋਸ਼ੀ ਕਾਬੂ


ਮੱਖੂ (ਧੰਜੂ, ਵਾਹੀ) - ਪੁਲਸ ਚੌਕੀ ਜੋਗੇਵਾਲਾ ਨੂੰ ਦਵਿੰਦਰ ਸਿੰਘ ਪੁੱਤਰ ਕਲਗਾ ਸਿੰਘ ਵਾਸੀ ਅਮੀਰ ਸ਼ਾਹ ਨੇ ਇਤਲਾਹ ਦਿੱਤੀ ਕਿ ਉਸ ਦੇ ਘਰ ਚੋਰੀ ਹੋ ਗਈ ਹੈ। ਚੋਰ ਉਸ ਦੀ ਲੱਕੜ ਦੀ ਅਲਮਾਰੀ 'ਚੋਂ 14,000 ਰੁਪਏ ਚੋਰੀ ਕਰ ਕੇ ਲੈ ਗਏ ਹਨ। ਪੁਲਸ ਚੌਕੀ ਇੰਚਾਰਜ ਥਾਣੇਦਾਰ ਸੁਰਜੀਤ ਸਿੰਘ ਵੱਲੋਂ ਕੀਤੀ ਗਈ ਪੜਤਾਲ ਤੋਂ ਬਾਅਦ ਕਾਬੂ ਕੀਤੇ ਗਏ ਕਥਿਤ ਮੁਲਜ਼ਮਾਂ ਰਾਜ ਸਿੰਘ ਉਰਫ ਰਾਜੂ ਪੁੱਤਰ ਸੋਮਾ ਵਾਸੀ ਅਮੀਰ ਸ਼ਾਹ ਅਤੇ ਰਾਜਵਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਮਸੀਤਾਂ ਤੋਂ ਚੋਰੀ ਕੀਤੀ ਗਈ ਉਕਤ ਰਕਮ 'ਚੋਂ 2500 ਰੁਪਏ ਬਰਾਮਦ ਹੋਏ। ਪੁਲਸ ਵੱਲੋਂ ਕੀਤੀ ਗਈ ਸਖਤੀ ਤੋਂ ਬਾਅਦ ਉਕਤ ਚੋਰਾਂ ਨੇ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ 'ਚ ਵੀ ਆਪਣਾ ਹੱਥ ਕਬੂਲ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਫੜੇ ਗਏ ਦੋਸ਼ੀਆਂ ਪਾਸੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਹੈ ਕਿਉਂਕਿ ਮੁੱਢਲੀ ਪੁੱਛਗਿੱਛ ਦੌਰਾਨ ਉਕਤ ਦੋਸ਼ੀਆਂ ਨੇ ਚੋਰੀ ਦੀ ਵਾਰਦਾਤ ਵਿਚ ਸ਼ਾਮਲ ਹੋਣਾ ਮੰਨਿਆ ਹੈ, ਉੱਥੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਚਾਰ ਮੋਟਰਸਾਈਕਲ ਵੀ ਬਰਾਮਦ ਕਰਵਾਏ ਹਨ। ਫੜੇ ਗਏ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


Related News