ਭਗਵੰਤ ਮਾਨ ਸਰਕਾਰ ਦੇ ਨਾਂ ਜੁੜੀ ਇਕ ਹੋਰ ਵੱਡੀ ਪ੍ਰਾਪਤੀ

Thursday, Apr 06, 2023 - 08:40 PM (IST)

ਚੰਡੀਗੜ੍ਹ (ਬਿਊਰੋ) : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜ ਗਈ ਹੈ। ਪੰਜਾਬ ਦੇ ਸਾਰੇ ਪਿੰਡਾਂ ਦੇ ਸਾਰੇ ਘਰਾਂ ਨੂੰ ਟੂਟੀ ਰਾਹੀਂ ਪਾਣੀ ਦੀ ਸਪਲਾਈ ਸਬੰਧੀ ਟੀਚਾ ਪ੍ਰਾਪਤ ਹੋਣ ਉਪਰੰਤ ਕੇਂਦਰੀ ਜਲ ਸ਼ਕਤੀ ਮੰਤਰਾਲੇ ਵੱਲੋਂ ਪੰਜਾਬ ਨੂੰ 100 ਫੀਸਦੀ ਸਰਟੀਫਾਈ (ਤਸਦੀਕ) ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਦੇਸ਼ ’ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਦਰਮਿਆਨ CM ਮਾਨ ਦਾ ਅਹਿਮ ਬਿਆਨ, ਕਹੀਆਂ ਇਹ ਗੱਲਾਂ

ਜਿੰਪਾ ਨੇ ਦੱਸਿਆ ਕਿ ਜਲ ਜੀਵਨ ਮਿਸ਼ਨ ਕੇਂਦਰ ਸਰਕਾਰ ਵੱਲੋਂ ਆਰੰਭ ਕੀਤਾ ਗਿਆ ਦੇਸ਼ਵਿਆਪੀ ਪ੍ਰੋਗਰਾਮ ਹੈ, ਜਿਸ ਦੇ ਅਧੀਨ 2024 ਤੱਕ ਸਮੂਹ ਸੂਬਿਆਂ ਦੇ ਹਰ ਘਰ ਵਿਚ ਪਾਈਪ ਰਾਹੀਂ ਪਾਣੀ ਸਪਲਾਈ ਦਿੱਤੀ ਜਾਣੀ ਹੈ ਅਤੇ ਪੰਜਾਬ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਇਹ ਮੀਲ ਪੱਥਰ ਮਾਰਚ 2023 ਵਿਚ ਪ੍ਰਾਪਤ ਕਰਕੇ ਦੇਸ਼ ਦਾ ਛੇਵਾਂ ਸੂਬਾ ਹੋਣ ਦਾ ਰੁਤਬਾ ਪ੍ਰਾਪਤ ਕਰ ਲਿਆ ਹੈ।

PunjabKesari

ਇਸ ਮੌਕੇ ਜਿੰਪਾ ਨੇ ਜਲ ਜੀਵਨ ਮਿਸ਼ਨ ਨੂੰ ਲਾਗੂ ਕਰਨ ਲਈ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਜਲ ਸ਼ਕਤੀ ਮੰਤਰੀ ਵੱਲੋਂ ਦਿੱਤੀ ਗਈ ਯੋਗ ਅਗਵਾਈ ਅਤੇ ਸਮਰਥਨ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ। ਜਿੰਪਾ ਨੇ ਦੱਸਿਆ ਕਿ ਪਿੰਡਾਂ ਵਿਚ ਜਲ ਸਪਲਾਈ ਦਾ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵੱਖ-ਵੱਖ ਸਕੀਮਾਂ ਰਾਹੀਂ ਪਾਣੀ ਦੀ ਉਪਲੱਬਧਤਾ ਅਤੇ ਗੁਣਵੱਤਾ ਦਾ ਸੰਪੂਰਨ ਧਿਆਨ ਰੱਖਦੇ ਹੋਏ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਪਾਣੀ ਰਾਹੀਂ ਹੋਣ ਵਾਲੀਆਂ ਬੀਮਾਰੀਆਂ ਤੋਂ ਛੁਟਕਾਰਾ ਮਿਲ ਸਕੇ।  

ਇਹ ਖ਼ਬਰ ਵੀ ਪੜ੍ਹੋ : ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਨਵਜੋਤ ਸਿੱਧੂ ਨੇ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਗਾਤਾਰ ਉਪਰਾਲੇ ਕਰ ਰਹੀ ਹੈ ਕਿ ਜਿਹੜੇ ਇਲਾਕਿਆਂ ਵਿਚ ਧਰਤੀ ਹੇਠਲਾ ਪਾਣੀ ਥੱਲੇ ਚਲਾ ਗਿਆ ਹੈ ਜਾਂ ਦੂਸ਼ਿਤ ਹੋ ਗਿਆ ਹੈ, ਉੱਥੇ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇ। ਇਸ ਮਕਸਦ ਲਈ ਬਹੁਤ ਸਾਰੀਆਂ ਨਵੀਆਂ ਸਕੀਮਾਂ ਬਣਾਈਆਂ ਜਾ ਰਹੀਆਂ ਹਨ। ਕਾਬਿਲੇ ਗੌਰ ਹੈ ਕਿ ਭਾਰਤ ਸਰਕਾਰ ਦੀ ਜਲ ਜੀਵਨ ਮਿਸ਼ਨ ਸਕੀਮ ਅਧੀਨ ਕਿਸੇ ਵੀ ਪਿੰਡ ਨੂੰ ਸਰਟੀਫਾਈ ਪਿੰਡ ਹੋਣ ਲਈ ਗ੍ਰਾਮ ਸਭਾ ਦਾ ਇਜਲਾਸ ਕਰਕੇ ਗ੍ਰਾਮ ਸਭਾ ਦਾ ਮਤਾ, ਗ੍ਰਾਮ ਸਭਾ ਦੀ ਮੀਟਿੰਗ ਦੀ ਕਾਰਵਾਈ ਦੀ ਵੀਡੀਓਗ੍ਰਾਫੀ ਅਤੇ ਨਾਲ ਹੀ ਵਿਭਾਗ ਦੇ ਅਧਿਕਾਰੀ ਵੱਲੋਂ ਦਿੱਤੇ ਗਏ ਸਰਟੀਫਿਕੇਟ ਦੀ ਕਾਪੀ ਭਾਰਤ ਸਰਕਾਰ ਦੇ ਪੋਰਟਲ ’ਤੇ ਅਪਲੋਡ ਕਰਨੀ ਹੁੰਦੀ ਹੈ। ਪੰਜਾਬ ਦੇ ਸਾਰੇ 11,900 ਪਿੰਡਾਂ ਦੀ ਸਰਟੀਫਿਕੇਸ਼ਨ 6 ਅਪ੍ਰੈਲ, 2023 ਨੂੰ ਹੋਣ ਤੋਂ ਬਾਅਦ ਪੰਜਾਬ ‘ਹਰ ਘਰ ਜਲ ਸਰਟੀਫਾਈਡ’ ਸੂਬਾ ਬਣ ਗਿਆ ਹੈ।


Manoj

Content Editor

Related News