ਤੇਜ਼ਾਬ ਪਾ ਕੇ ਦੋਵਾਂ ਅੱਖਾਂ ਤੋਂ ਨੇਤਰਹੀਣ ਕੀਤੀ ਕੁੜੀ ਲਈ ਮਸੀਹਾ ਬਣੇ ਡਾ. SP ਓਬਰਾਏ, ਕੀਤੀ ਮਦਦ

05/28/2022 5:23:03 PM

ਬਟਾਲਾ (ਮਠਾਰੂ) - ਸ਼ਰਾਰਤੀ ਅਨਸਰਾਂ ਵੱਲੋਂ ਇਕ ਕੁੜੀ ਦੇ ਚਿਹਰੇ ’ਤੇ ਤੇਜ਼ਾਬ ਸੁੱਟ ਕੇ ਉਸ ਦੀਆਂ ਦੋਵੇਂ ਅੱਖਾਂ ਦੀ ਰੌਸ਼ਨੀ ਖ਼ਤਮ ਕਰ ਦਿੱਤੀ, ਜਿਸ ਤੋਂ ਬਾਅਦ ਪੀੜਤ ਕੁੜੀ ਆਪਣਾ ਇਲਾਜ ਕਰਵਾਉਣ ਅਤੇ ਘਰ ਦਾ ਗੁਜ਼ਾਰਾ ਕਰਨ ਤੋਂ ਅਸਮਰਥ ਦਿਖਾਈ ਦੇ ਰਹੀ ਸੀ। ਇਸ ਦੌਰਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਤੇ ਸੰਸਾਰ ਪ੍ਰਸਿੱਧ ਸਮਾਜਸੇਵੀ ਸ਼ਖਸੀਅਤ ਡਾ. ਐੱਸ. ਪੀ. ਸਿੰਘ ਓਬਰਾਏ ਨੇ ਪੀੜਤ ਕੁੜੀ ਦੇ ਸਿਰ ’ਤੇ ਹੱਥ ਰੱਖਦਿਆਂ ਮਹੀਨਾਵਾਰ ਪੈਨਸ਼ਨ ਲਗਵਾਉਣ ਦਾ ਸ਼ਲਾਘਾਯੋਗ ਕਾਰਜ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ:  ਪੰਜਾਬ ਪੁਲਸ ਲਈ ਚੁਣੇ ਗਏ 4358 ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ

ਇਸ ਦੌਰਾਨ ਅੱਜ ਡਾਲਾ ਲੈਂਡ ਪ੍ਰੋਮੋਟਰ ਦੇ ਐੱਮ. ਡੀ. ਤੇ ਸਮਾਜਸੇਵੀ ਮਨਜੀਤ ਸਿੰਘ ਡਾਲਾ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਸੈਕਟਰੀ ਰਜਿੰਦਰ ਸਿੰਘ ਹੈਪੀ ਵੱਲੋਂ ਗੁਰਦਾਸਪੁਰ ਸ਼ਹਿਰ ਦੀ ਰਹਿਣ ਵਾਲੀ ਦੋਵਾਂ ਅੱਖਾਂ ਤੋਂ ਬਿਲਕੁਲ ਨੇਤਰਹੀਣ ਲੜਕੀ ਸੋਨੀਆਂ ਨੂੰ ਪੈਨਸ਼ਨ ਦਾ ਚੈੱਕ ਸੌਂਪਿਆ ਗਿਆ। ਇਸ ਮੌਕੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਟਰੱਸਟ ਦੀ ਜ਼ਿਲ੍ਹਾ ਇਕਾਈ ਦੇ ਧਿਆਨ ’ਚ ਇਹ ਮਾਮਲਾ ਆਉਣ ਤੋਂ ਬਾਅਦ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਬੇਨਤੀ ਕਰਨ ਤੋਂ ਬਾਅਦ ਸਰਬੱਤ ਦਾ ਭਲਾ ਟਰੱਸਟ ਵੱਲੋਂ ਮਹੀਨਾਵਾਰ ਪੈਨਸ਼ਨ ਮਨਜ਼ੂਰ ਕੀਤੀ ਗਈ, ਤਾਂ ਜੋ ਪੀੜਤ ਆਪਣਾ ਇਲਾਜ ਅਤੇ ਘਰ ਦਾ ਗੁਜ਼ਾਰਾ ਕਰ ਸਕੇ।

ਪੜ੍ਹੋ ਇਹ ਵੀ ਖ਼ਬਰ:  ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ

ਇਸ ਮੌਕੇ ਉਘੇ ਕਾਰੋਬਾਰੀ ਮਨਜੀਤ ਸਿੰਘ ਡਾਲਾ ਨੇ ਕਿਹਾ ਕਿ ਮਨੁੱਖਤਾ ਦੇ ਰਹਿਬਰ ਡਾ. ਐੱਸ. ਪੀ. ਸਿੰਘ ਓਬਰਾਏ ਵੱਲੋਂ ਇਨਸਾਨੀਅਤ ਦੀਆਂ ਕਦਰਾਂ-ਕੀਮਤਾਂ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਨੇਕ ਉਪਰਾਲੇ ਬਹੁਤ ਸ਼ਲਾਘਾਯੋਗ ਹਨ। ਇਸ ਮੌਕੇ ਟਰੱਸਟ ਦੇ ਵਿੱਤ ਸੈਕਟਰੀ ਕੌਂਸਲਰ ਹਰਸਿਮਰਨ ਸਿੰਘ ਹੀਰਾ ਵਾਲੀਆਂ, ਸਲਵਿੰਦਰ ਸਿੰਘ ਬਿੱਟੂ ਰੰਧਾਵਾ, ਜਗਜੀਤ ਸਿੰਘ ਰਾਜਨ, ਹਰਮਿੰਦਰ ਸਿੰਘ ਬੱਬੂ, ਇੰਦਰਪ੍ਰੀਤ ਸਿੰਘ, ਯੋਧਵੀਰ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼


rajwinder kaur

Content Editor

Related News