ਕਪੂਰਥਲਾ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਸਿਰਫਿਰੇ ਨੇ ਔਰਤ 'ਤੇ ਸੁੱਟਿਆ ਤੇਜ਼ਾਬ

Tuesday, Jun 21, 2022 - 11:15 AM (IST)

ਕਪੂਰਥਲਾ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਸਿਰਫਿਰੇ ਨੇ ਔਰਤ 'ਤੇ ਸੁੱਟਿਆ ਤੇਜ਼ਾਬ

ਕਪੂਰਥਲਾ (ਓਬਰਾਏ) : ਕਪੂਰਥਲਾ ਦੇ ਪਿੰਡ ਦਿਆਲਪੁਰਾ 'ਚ  ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਸਿਰਫਿਰੇ ਵਿਅਕਤੀ ਨੇ ਇਕ ਔਰਤ 'ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ, ਜਿਸ ਦੌਰਾਨ ਔਰਤ ਦਾ ਚਿਹਰਾ ਬੁਰੀ ਤਰ੍ਹਾਂ ਝੁਲਸ ਗਿਆ। ਇਸ ਤੋਂ ਬਾਅਦ ਔਰਤ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਪੀੜਤ ਔਰਤ ਦੀ ਪਛਾਣ ਦਲਬੀਰ ਕੌਰ ਉਰਫ਼ ਅਨੂੰ (40) ਪਤਨੀ ਅਨੂਪ ਸਿੰਘ ਵਾਸੀ ਪਿੰਡ ਦਿਆਲਪੁਰਾ ਵੱਜੋਂ ਹੋਈ ਹੈ।

ਇਹ ਵੀ ਪੜ੍ਹੋ : PU ਦੇ ਕੇਂਦਰੀਕਰਨ ਮਾਮਲੇ ਸਬੰਧੀ ਐਕਸ਼ਨ 'ਚ CM ਮਾਨ, ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਪੀੜਤ ਔਰਤ ਇਸੇ ਪਿੰਡ 'ਚ ਹੀ ਬੁਟੀਕ ਦਾ ਕੰਮ ਕਰਦੀ ਹੈ। ਹਸਪਤਾਲ 'ਚ ਦਾਖ਼ਲ ਪੀੜਤ ਔਰਤ ਨੇ ਰੋਂਦੇ ਹੋਏ ਦੱਸਿਆ ਕਿ ਉਸ ਦਾ ਪਤੀ ਨਸ਼ੇ ਦਾ ਆਦੀ ਹੈ ਅਤੇ ਉਸ ਦੀ 2 ਧੀਆਂ ਹਨ। ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਲਈ ਕੱਪੜੇ ਸਿਊਣ ਦਾ ਕੰਮ ਕਰਦੀ ਹੈ। ਪੀੜਤਾ ਨੇ ਦੋਸ਼ ਲਾਇਆ ਹੈ ਕਿ ਉਕਤ ਦੋਸ਼ੀ ਉਸ 'ਤੇ ਸਰੀਰਕ ਸਬੰਧ ਬਣਾਉਣ ਦਾ ਦਬਾਅ ਪਾ ਰਿਹਾ ਸੀ ਪਰ ਉਸ ਨੇ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ : ਸਿੱਪੀ ਸਿੱਧੂ ਕਤਲਕਾਂਡ : ਕਲਿਆਣੀ ਦੇ ਰਿਸ਼ਤੇਦਾਰ ਨੇ ਮਾਰੀ ਸੀ ਸਿੱਪੀ ਨੂੰ ਗੋਲੀ! CBI ਮੁੜ ਮੰਗੇਗੀ ਰਿਮਾਂਡ

ਇਸ ਤੋਂ ਬਾਅਦ ਦੋਸ਼ੀ ਨੇ ਉਸ 'ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ। ਪੀੜਤਾ ਨੇ ਦੱਸਿਆ ਕਿ ਦੋਸ਼ੀ ਉਸ 'ਤੇ ਇਹ ਵੀ ਦਬਾਅ ਪਾ ਰਿਹਾ ਸੀ ਕਿ ਉਹ ਬੁਟੀਕ ਦਾ ਕੰਮ ਨਾ ਕਰੇ। ਇਸ ਤੋਂ ਬਾਅਦ ਉਸ ਨੇ ਤੇਜ਼ਾਬ ਨਾਲ ਉਸ 'ਤੇ ਹਮਲਾ ਕਰ ਦਿੱਤਾ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News