ਮੋਗਾ 'ਚ ਪਲਟਿਆ ਤੇਜ਼ਾਬ ਨਾਲ ਭਰਿਆ ਟੈਂਕਰ, ਜਾਨੀ ਨੁਕਸਾਨ ਤੋਂ ਬਚਾਅ (ਵੀਡੀਓ)

Sunday, Jul 29, 2018 - 12:24 PM (IST)

ਮੋਗਾ (ਗੋਪੀ ਰਾਊਕੇ) : ਨੈਸ਼ਨਲ ਹਾਈਵੇ 95 'ਤੇ ਪਿੰਡ ਮਹਿਣਾ ਨੇੜੇ ਤੇਜ਼ਾਬ ਨਾਲ ਭਰਿਆ ਟੈਂਕਰ ਪਲਟ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸੜਕ 'ਤੇ ਘੁੰਮ ਰਹੇ ਆਵਾਰਾ ਪਸ਼ੂਆਂ ਨੂੰ ਬਚਾਉਣ ਕਾਰਨ ਵਾਪਰਿਆ ਹੈ। ਹਾਦਸੇ ਵਿਚ ਟੈਂਕਰ ਚਾਲਕ ਅਤੇ ਉਸ ਦਾ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਸ ਹਾਦਸੇ ਵਿਚ ਦੋ ਗਾਵਾਂ ਦੀ ਮੌਤ ਹੋ ਗਈ। 
ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਤੇਜ਼ਾਬ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਅਤੇ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ।


Related News