ਸਕੂਲ ''ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ ''ਤੇ ACP ਆਤਿਸ਼ ਭਾਟੀਆ ਦਾ ਵੱਡਾ ਬਿਆਨ

Wednesday, Sep 23, 2026 - 03:11 PM (IST)

ਸਕੂਲ ''ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ ''ਤੇ ACP ਆਤਿਸ਼ ਭਾਟੀਆ ਦਾ ਵੱਡਾ ਬਿਆਨ

ਜਲੰਧਰ (ਸੋਨੂੰ, ਪੰਕਜ, ਕੁੰਦਨ)- ਮਾਤਾ ਗੁਜਰੀ ਖਾਲਸਾ ਸਕੂਲ 'ਚ ਬੱਚਾ ਚੁੱਕਣ ਵਾਲੇ ਵਿਅਕਤੀ ਦੇ ਦਾਖ਼ਲ ਹੋਣ ਸਬੰਧੀ ਵਾਇਰਲ ਹੋਈ ਖ਼ਬਰ 'ਤੇ ਜਲੰਧਰ ਪੁਲਸ ਦਾ ਬਿਆਨ ਸਾਹਮਣੇ ਆਇਆ ਹੈ।  ਆਤਿਸ਼ ਭਾਟੀਆ, ਪੀ. ਪੀ. ਐੱਸ, ਏ. ਸੀ. ਪੀ. ਵੈਸਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਥਾਣਾ ਬਸਤੀ ਬਾਵਾ ਖੇਲ ਦੇ ਅਧੀਨ ਆਉਂਦੇ ਮਾਤਾ ਗੁਜਰੀ ਖਾਲਸਾ ਸਕੂਲ ਸਬੰਧੀ ਸੋਸ਼ਲ ਮੀਡੀਆ ’ਤੇ ਇਕ ਖ਼ਬਰ ਵਾਇਰਲ ਹੋ ਰਹੀ ਹੈ, ਜਿਸ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਕ ਬੱਚਾ ਚੁੱਕਣ ਵਾਲਾ ਵਿਅਕਤੀ ਸਕੂਲ ਅੰਦਰ ਦਾਖ਼ਲ ਹੋ ਗਿਆ ਹੈ।

ਪੁਲਸ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਹ ਜਾਣਕਾਰੀ ਤੱਥਾਂ ’ਤੇ ਆਧਾਰਿਤ ਨਹੀਂ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਰਾਮ ਬਹਾਦਰ ਵਾਸੀ ਬਿਹਾਰ, ਜੋ ਇਸ ਸਮੇਂ ਮਕਸੂਦਾਂ ਮੰਡੀ ਨੇੜੇ ਰਹਿ ਰਿਹਾ ਹੈ, ਸ਼ਰਾਬ ਦੇ ਨਸ਼ੇ ਦੀ ਹਾਲਤ 'ਚ ਸਕੂਲ ਅੰਦਰ ਦਾਖ਼ਲ ਹੋਇਆ ਸੀ। ਉਕਤ ਵਿਅਕਤੀ ਸਕੂਲ 'ਚ ਇਕ ਬੱਚੇ ਦੀ ਦਾਖ਼ਲਾ ਪ੍ਰਕਿਰਿਆ ਸਬੰਧੀ ਜਾਣਕਾਰੀ ਲੈਣ ਲਈ ਪੁੱਛਗਿੱਛ ਕਰ ਰਿਹਾ ਸੀ।

PunjabKesari

ਇਹ ਵੀ ਪੜ੍ਹੋ- ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ਉਪਰੰਤ ਪੁਲਸ ਮੌਕੇ ’ਤੇ ਪਹੁੰਚੀ ਅਤੇ ਉਕਤ ਵਿਅਕਤੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਜਾਂਚ ਦੌਰਾਨ ਉਕਤ ਵਿਅਕਤੀ ਖ਼ਿਲਾਫ਼ ਕੋਈ ਪੁਰਾਣਾ ਮੁਕੱਦਮਾ ਦਰਜ ਹੋਣ ਦੀ ਗੱਲ ਸਾਹਮਣੇ ਨਹੀਂ ਆਈ ਅਤੇ ਨਾ ਹੀ ਬੱਚਾ ਚੁੱਕਣ ਸਬੰਧੀ ਕੋਈ ਤੱਥ ਜਾਂ ਸ਼ਿਕਾਇਤ ਸਾਹਮਣੇ ਆਈ ਹੈ। ਇਸ ਲਈ ਸੋਸ਼ਲ ਮੀਡੀਆ ’ਤੇ ਬੱਚਾ ਚੁੱਕਣ ਸਬੰਧੀ ਫ਼ੈਲਾਈ ਜਾ ਰਹੀ ਅਣਪੁਸ਼ਟ ਜਾਣਕਾਰੀ ਨੂੰ ਬਿਨਾਂ ਤਸਦੀਕ ਕੀਤੇ ਅੱਗੇ ਨਾ ਫ਼ੈਲਾਉਣ ਦੀ ਅਪੀਲ ਕੀਤੀ ਜਾਂਦੀ ਹੈ।

ਪੁਲਸ ਵੱਲੋਂ ਸਮੂਹ ਮੀਡੀਆ ਭਾਈਚਾਰੇ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕਿਸੇ ਵੀ ਅਣਪੁਸ਼ਟ ਖ਼ਬਰ, ਅਫ਼ਵਾਹ ਜਾਂ ਸੋਸ਼ਲ ਮੀਡੀਆ ਪੋਸਟ ਨੂੰ ਬਿਨਾਂ ਤਸਦੀਕ ਕੀਤੇ ਸ਼ੇਅਰ ਨਾ ਕੀਤਾ ਜਾਵੇ, ਤਾਂ ਜੋ ਲੋਕਾਂ 'ਚ ਬੇਲੋੜਾ ਡਰ ਅਤੇ ਭੰਬਲਭੂਸਾ ਪੈਦਾ ਨਾ ਹੋਵੇ। ਇਸ ਦੇ ਨਾਲ ਹੀ ਸਕੂਲ 'ਚ ਉਕਤ ਵਿਅਕਤੀ ਦੇ ਦਾਖ਼ਲ ਹੋਣ ਦੇ ਤਰੀਕੇ ਅਤੇ ਸਕੂਲ ਦੇ ਮੌਜੂਦਾ ਸੁਰੱਖਿਆ ਪ੍ਰਬੰਧਾਂ ਸਬੰਧੀ ਸਕੂਲ ਪ੍ਰਬੰਧਨ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਸੁਰੱਖਿਆ ਉਪਾਵਾਂ ਸਬੰਧੀ ਵੀ ਵਿਚਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News