ACP ਕੰਵਲਜੀਤ ਸਿੰਘ ਦੀ ਮੌਤ ਨੂੰ ਲੈ ਕੇ ਵੱਡਾ ਖ਼ੁਲਾਸਾ, ਜ਼ਹਿਰੀਲੀ ਚੀਜ਼ ਨਿਗਲਣ ਨਾਲ ਹੋਈ ਸੀ ਮੌਤ
Wednesday, Sep 15, 2021 - 01:29 PM (IST)
ਜਲੰਧਰ (ਸੁਧੀਰ)– ਕਮਿਸ਼ਨਰੇਟ ਪੁਲਸ ਵਿਚ ਤਾਇਨਾਤ ਰਹੇ ਏ. ਸੀ. ਪੀ. ਕ੍ਰਾਈਮ ਇਨਵੈਸਟੀਗੇਸ਼ਨ ਕੰਵਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਸਾਹਮਣੇ ਆਇਆ ਹੈ। ਚਰਚਾ ਹੈ ਕਿ ਏ. ਸੀ. ਪੀ. ਕੰਵਲਜੀਤ ਸਿੰਘ ਦੀ ਮੌਤ ਹਾਰਟ ਅਟੈਕ ਨਾਲ ਨਹੀਂ, ਸਗੋਂ ਜ਼ਹਿਰੀਲੀ ਚੀਜ਼ ਨਿਗਲਣ ਨਾਲ ਹੋਈ ਸੀ। ਫਿਲਹਾਲ ਅਜੇ ਇਸ ਗੱਲ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ। ਦੱਸਿਆ ਜਾ ਰਿਹਾ ਹੈ ਕਿ ਅਚਾਨਕ ਮੌਤ ਕਾਰਨ ਏ. ਸੀ. ਪੀ. ਦੀ ਲਾਸ਼ ਦਾ ਪੋਸਟਮਾਰਟਮ ਵੀ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਰਾਜਪੁਰਾ ਵਿਚ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਜਲੰਧਰ ਵਿਖੇ ਅਸਮਾਨ ’ਚ ਸੂਰਿਆ ਕਿਰਨ ਏਅਰੋਬੈਟਿਕ ਟੀਮ ਨੇ ਵਿਖਾਏ ਜੌਹਰ, ਵੇਖਦੇ ਰਹਿ ਗਏ ਲੋਕ
ਦੂਜੇ ਪਾਸੇ ਅਜਿਹੀ ਚਰਚਾ ਸਾਹਮਣੇ ਆਉਣ ’ਤੇ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਵਿਚ ਵੀ ਹੈਰਾਨੀ ਪਾਈ ਜਾ ਰਹੀ ਹੈ। ਕੋਈ ਵੀ ਪੁਲਸ ਅਧਿਕਾਰੀ ਇਸ ਮਾਮਲੇ ਵਿਚ ਅਧਿਕਾਰਤ ਤੌਰ ’ਤੇ ਕੁਝ ਕਹਿਣ ਨੂੰ ਤਿਆਰ ਨਹੀਂ ਹੈ। ਵਰਣਨਯੋਗ ਹੈ ਕਿ ਬੀਤੇ ਦਿਨੀਂ ਏ. ਸੀ. ਪੀ. ਕੰਵਲਜੀਤ ਸਿੰਘ ਨੇ ਪੁਲਸ ਕਮਿਸ਼ਨਰ ਦੀ ਪਹਿਲੀ ਕ੍ਰਾਈਮ ਮੀਟਿੰਗ ਵਿਚ ਹਿੱਸਾ ਲਿਆ ਸੀ, ਜਿਸ ਤੋਂ ਬਾਅਦ ਉਹ ਅਧਿਕਾਰੀਆਂ ਤੋਂ ਛੁੱਟੀ ਲੈ ਕੇ ਆਪਣੇ ਘਰ ਚਲੇ ਗਏ ਸਨ। ਅਗਲੇ ਹੀ ਦਿਨ ਉਨ੍ਹਾਂ ਦੀ ਮੌਤ ਦੀ ਸੂਚਨਾ ਮਿਲਦੇ ਹੀ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਦੀ ਸੋਗ ਦੀ ਲਹਿਰ ਫੈਲ ਗਈ ਸੀ।
ਇਹ ਵੀ ਪੜ੍ਹੋ: 'ਬਾਬਾ ਸੋਢਲ' ਦੇ ਮੇਲੇ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ, ਇਹ ਰਸਤੇ ਰਹਿਣਗੇ ਬੰਦ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ