ਜਲੰਧਰ ਪੁਲਸ ਨੇ ਬਣਾਈ ਵਿਸ਼ੇਸ਼ ਰਣਨੀਤੀ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
Wednesday, Aug 26, 2026 - 11:30 AM (IST)
ਜਲੰਧਰ (ਸੁਨੀਲ)-ਸ਼ਹਿਰ ’ਚ ਰਾਤ ਦੇ ਸਮੇਂ ਹੋਣ ਵਾਲੇ ਅਪਰਾਧਾਂ ’ਤੇ ਪੂਰੀ ਤਰ੍ਹਾਂ ਨੁਕੇਲ ਕੱਸਣ ਲਈ ਜਲੰਧਰ ਪੁਲਸ ਨੇ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਹੈ। ਇਸੇ ਤਹਿਤ ਏ. ਸੀ. ਪੀ. ਸਪੈਸ਼ਲ ਬ੍ਰਾਂਚ ਗੁਰਪ੍ਰੀਤ ਸਿੰਘ ਨੇ ਸੋਮਵਾਰ ਦੇਰ ਰਾਤ ਕਰੀਬ 12 ਵਜੇ ਸ਼ਹਿਰ ਭਰ ’ਚ ਤਾਇਨਾਤ ਪੀ. ਸੀ. ਆਰ. (112) ਕਰਮਚਾਰੀਆਂ ਨੂੰ ਸ਼੍ਰੀ ਰਾਮ ਚੌਕ ਵਿਚ ਨਿਰਦੇਸ਼ ਦਿੱਤੇ ਕਿ ਉਹ ਜਾਗਰੂਕ ਰਹਿਣ ਅਤੇ ਅਪਰਾਧੀਆਂ 'ਤੇ ਨਕੇਲ ਕੱਸਣ। ਏ. ਸੀ. ਪੀ. ਗੁਰਪ੍ਰੀਤ ਸਿੰਘ ਨੇ ਪੀ. ਸੀ. ਆਰ. ਕਰਮਚਾਰੀਆਂ ਨੂੰ ਰਾਤ ਦੀ ਗਸ਼ਤ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਾਤ ਦੇ ਸਮੇਂ ਸ਼ਹਿਰ 'ਚ ਹੋਣ ਵਾਲੀਆਂ ਅਪਰਾਧਿਕ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਪਰਾਧੀਆਂ 'ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ

ਉਨ੍ਹਾਂ ਪੀ. ਸੀ. ਆਰ. ਕਰਮਚਾਰੀਆਂ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਲਗਾਤਾਰ ਗਸ਼ਤ ਕਰਨ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ 'ਤੇ ਤਿੱਖੀ ਨਜ਼ਰ ਰੱਖਣ ਅਤੇ ਸ਼ੱਕੀ ਗਤੀਵਿਧੀਆਂ ਦੀ ਤੁਰੰਤ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸੰਵੇਦਨਸ਼ੀਲ ਇਲਾਕਿਆਂ, ਮੁੱਖ ਚੌਂਕਾਂ, ਬਾਜ਼ਾਰਾਂ ਅਤੇ ਸੁੰਨਸਾਨ ਜਗ੍ਹਾਵਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖਣ ਲਈ ਕਿਹਾ ਗਿਆ।
ਏ. ਸੀ. ਪੀ. ਨੇ ਸਪੱਸ਼ਟ ਕੀਤਾ ਕਿ ਰਾਤ ਦੇ ਸਮੇਂ ਸੁਰੱਖਿਆ ਵਿਵਸਥਾ 'ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੁਲਸ ਟੀਮਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਕਿਸੇ ਵੀ ਵਾਰਦਾਤ ਦੀ ਸੂਚਨਾ ਮਿਲਦੇ ਹੀ ਤੁਰੰਤ ਮੌਕੇ 'ਤੇ ਪਹੁੰਚ ਕੇ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।
ਇਹ ਵੀ ਪੜ੍ਹੋ: ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ 'ਚ ਪ੍ਰੇਮਿਕਾ ਬਾਰੇ ਖੋਲ੍ਹੇ ਵੱਡੇ ਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
